06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਰਾਜਸਥਾਨ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ਖ਼ਿਲਾਫ਼ ਇਨਸਾਫ਼ ਪਸੰਦ ਜਥੇਬੰਦੀਆਂ ਵਲੋਂ ਮੀਟਿੰਗ ਗੁਰਦੁਆਰਾ ਸਾਹਿਬ ’ਚ ਦਾਖ਼ਲ ਹੋ ਕੇ ਭੰਨਤੋੜ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ, ਪ੍ਰਦਰਸ਼ਨਕਾਰੀਆਂ ’ਤੇ ਮਾਮਲੇ ਦਰਜ ਕਰਨ ਦਾ ਵਿਰੋਧ

ਅਬੋਹਰ, 6 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਰਾਜਸਥਾਨ ਦੇ ਸ੍ਰੀ ਗੰਗਾਨਗਰ ਵਿਖੇ ਗੁਰਦੁਆਰਾ ਬਾਬਾ ਦੀਪ ਸਿੰਘ ਸਾਹਿਬ ਵਿਖੇ ਵਾਪਰੀ ਘਟਨਾ ਤੇ ਸਿੱਖ ਆਗੂ ਤੇਜਿੰਦਰ ਪਾਲ ਸਿੰਘ ਟਿੰਮਾ ਦੀ ਗ੍ਰਿਫ਼ਤਾਰੀ ਦੇ ਮਾਮਲੇ ਨੂੰ ਲੈ ਕੇ ਅਬੋਹਰ ਇਲਾਕੇ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਸੀ ਅਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਰਾਜਸਥਾਨ ਦੀ ਭਾਜਪਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ਸੰਬੰਧੀ ਨਿਖੇਧੀ ਕੀਤੀ ਗਈ।

Ad Position 21
No active advertisement
ਅਬੋਹਰ ਇਲਾਕੇ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਇਨਸਾਫ਼ ਪਸੰਦ ਸੰਸਥਾਵਾਂ ਦੇ ਨੁਮਾਇੰਦੇ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ 07-10-2026
ਅਬੋਹਰ, 6 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਰਾਜਸਥਾਨ ਦੇ ਸ੍ਰੀ ਗੰਗਾਨਗਰ ਵਿਖੇ ਗੁਰਦੁਆਰਾ ਬਾਬਾ ਦੀਪ ਸਿੰਘ ਸਾਹਿਬ ਵਿਖੇ ਵਾਪਰੀ ਘਟਨਾ ਤੇ ਸਿੱਖ ਆਗੂ ਤੇਜਿੰਦਰ ਪਾਲ ਸਿੰਘ ਟਿੰਮਾ ਦੀ ਗ੍ਰਿਫ਼ਤਾਰੀ ਦੇ ਮਾਮਲੇ ਨੂੰ ਲੈ ਕੇ ਅਬੋਹਰ ਇਲਾਕੇ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਸੀ ਅਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਰਾਜਸਥਾਨ ਦੀ ਭਾਜਪਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ਸੰਬੰਧੀ ਨਿਖੇਧੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਗੁਣਵੰਤ ਸਿੰਘ, ਇੰਦਰਜੀਤ ਬੁਲੰਦੀ ਤੇ ਬੱਬਲ ਬੁੱਟਰ ਨੇ ਦੱਸਿਆ ਕਿ ਗੰਗਾਨਗਰ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਗੁਰਦੁਆਰਾ ਸਾਹਿਬ ਵਿਚ ਦਾਖ਼ਲ ਹੋ ਕੇ ਕਥਿਤ ਤੌਰ ’ਤੇ ਭੰਨਤੋੜ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਪ੍ਰਦਰਸ਼ਨ ਕਰਨ ਵਾਲੇ ਲੋਕਾਂ ’ਤੇ ਮਾਮਲੇ ਦਰਜ਼ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਵੀ ਜਾਣਕਾਰੀ ਮਿਲੀ ਹੈ ਕਿ ਸਿੱਖ ਆਗੂ ਤੇਜਿੰਦਰ ਪਾਲ ਸਿੰਘ ਟਿੰਮਾ ਸਮੇਤ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਵੀ ਮਾਮਲਾ ਦਰਜ਼ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਘਟਨਾ ਸਬੰਧੀ ਕਾਨੂੰਨੀ ਕਾਰਵਾਈ ਦੀ ਲੋੜ ਹੈ ਤਾਂ ਉਹ ਨਿਰਪੱਖ ਜਾਂਚ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ ਤੇ ਕਿਸੇ ਵੀ ਧਿਰ ਨਾਲ ਪੱਖਪਾਤ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਪ੍ਰਦਰਸ਼ਨਕਾਰੀਆਂ ’ਤੇ ਮਾਮਲੇ ਦਰਜ ਕਰਨ ਨਾਲ ਮਸਲਾ ਹੱਲ ਹੋਣ ਦੀ ਬਜਾਏ ਲੋਕਾਂ ਵਿਚ ਹੋਰ ਰੋਸ ਪੈਦਾ ਹੋ ਰਿਹਾ ਹੈ। ਉਨ੍ਹਾਂ ਗੁਰਦੁਆਰਾ ਸਾਹਿਬ ਨਾਲ ਸਬੰਧਿਤ ਘਟਨਾ ਦੀ ਨਿਰਪੱਖ ਜਾਂਚ ਕਰਵਾਉਣ, ਦੋਸ਼ਾਂ ਦੀ ਪੜਤਾਲ ਕਰਨ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਸ ਮਾਮਲੇ ਨੂੰ ਪੰਜਾਬ ਪੱਧਰ ’ਤੇ ਸਾਂਝੇ ਤੌਰ ਤੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਆਗੂ ਗੁਣਵੰਤ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਇੰਦਰਜੀਤ ਬੁਲੰਦੀ, ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਜਗਜੀਤ ਸਿੰਘ ਸੰਧੂ, ਝੁਰੜ ਖੇੜਾ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਬੱਬਲ ਬੁੱਟਰ, ਗੁਰਦੁਆਰਾ ਬਾਬਾ ਦੀਪ ਸਿੰਘ ਗੋਬਿੰਦਗੜ੍ਹ ਲਿੰਕ ਰੋਡ ਅਬੋਹਰ ਦੇ ਪ੍ਰਧਾਨ ਪਰਮਿੰਦਰ ਸਿੰਘ ਗਿੱਲ, ਬਾਬਾ ਗੁਰਦਾਸ ਸਿੰਘ, ਬਖ਼ਸ਼ੀਸ਼ ਸਿੰਘ, ਸੋਨਾ ਸੰਧੂ, ਨਿਰਮਲ ਸਿੰਘ ਬਹਾਵਵਾਲਾ, ਬਲਜੀਤ ਸਿੰਘ ਬਬਲਾ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ. ਏ. ਵੀ. ਜੈਨ ਸਕੂਲ ਦੀਆਂ ਚਾਰ ਵਿਦਿਆਰਥਣਾਂ ਨੇ ਦਸਵੀਂ ਦੀ ਪ੍ਰੀਖਿਆ ’ਚ ਪੰਜਾਬੀ ਵਿਸ਼ੇ ’ਚ ਹਾਸਿਲ ਕੀਤੇ 100 ਫ਼ੀਸਦੀ ਅ... ਅਗਲੀ ਖ਼ਬਰ ਡਾ. ਸੁਹਾਨੀ ਡੋਡਾ ਨੇ ਧਰਮ ਨਗਰੀ ’ਚ ਘਰ-ਘਰ ਪ੍ਰਚਾਰ ਮੁਹਿੰਮ ਤਹਿਤ ਕੀਤਾ ਪ੍ਰਚਾਰ
Ad Position 24