ਸਮਾਜ ਦੇ ਹਰ ਵਰਗ ਦੇ ਸਹਿਯੋਗ ਨਾਲ ਹੀ ਸੰਭਵ ਹੈ ਨਸ਼ਾ ਮੁਕਤੀ- ਭੱਟੀ
ਫ਼ਾਜ਼ਿਲਕਾ, 7 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਅਮਰਪੁਰਾ ਵਿਚ ਨਸ਼ਿਆਂ ਖ਼ਿਲਾਫ਼ ਚਲਾਏ ਜਾ ਰਹੇ ’ਯੁੱਧ ਨਸ਼ਾ ਵਿਰੋਧੀ ਅਭਿਆਨ’ ਤਹਿਤ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਅਭਿਆਨ ਦੇ ਮੁੱਖ ਇੰਚਾਰਜ ਸੰਦੀਪ ਸਿੰਘ ਭੱਟੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਸਿਰਫ਼ ਸਰਕਾਰੀ ਯਤਨ ਹੀ ਕਾਫ਼ੀ ਨਹੀਂ ਹਨ, ਸਗੋਂ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ।
ਫ਼ਾਜ਼ਿਲਕਾ, 7 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਅਮਰਪੁਰਾ ਵਿਚ ਨਸ਼ਿਆਂ ਖ਼ਿਲਾਫ਼ ਚਲਾਏ ਜਾ ਰਹੇ ’ਯੁੱਧ ਨਸ਼ਾ ਵਿਰੋਧੀ ਅਭਿਆਨ’ ਤਹਿਤ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਅਭਿਆਨ ਦੇ ਮੁੱਖ ਇੰਚਾਰਜ ਸੰਦੀਪ ਸਿੰਘ ਭੱਟੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਸਿਰਫ਼ ਸਰਕਾਰੀ ਯਤਨ ਹੀ ਕਾਫ਼ੀ ਨਹੀਂ ਹਨ, ਸਗੋਂ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਸਿੱਖਿਆ ਤੇ ਸਾਰਥਿਕ ਗਤੀਵਿਧੀਆਂ ਨਾਲ ਜੁੜਨ ਦੀ ਅਪੀਲ ਕੀਤੀ। ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨੂੰ ਨਸ਼ੇ ਦੇ ਸਰੀਰਕ, ਮਾਨਸਿਕ ਤੇ ਸਮਾਜਿਕ ਨੁਕਸਾਨਾਂ ਤੋਂ ਜਾਣੂ ਕਰਵਾਇਆ ਗਿਆ। ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਵੀ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ। ਇਸ ਮੌਕੇ ਸੁਖਾ ਚੇਅਰਮੈਨ, ਹਰਜੀਤ ਸਰਪੰਚ, ਜਸਵੰਤ ਸਿੰਘ ਸਰਪੰਚ, ਤਿਲਕ ਰਾਜ ਚੇਅਰਮੈਨ, ਪੁਲਿਸ ਅਧਿਕਾਰੀ ਤੇ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।