08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 13 ਮੁਕੱਦਮੇ ਦਰਜ

ਫ਼ਾਜ਼ਿਲਕਾ, 8 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਚੱਕ ਜਾਨੀਸਰ ਸੇਮ-ਨਾਲ਼ੇ ਦੇ ਪੁਲ ਕੋਲ ਪੁੱਜੀ ਤਾਂ ਇਕ ਵਿਅਕਤੀ ਪੁਲਿਸ ਪਾਰਟੀ ਦੀ ਗੱਡੀ ਨੂੰ ਵੇਖ ਕੇ ਖਿਸਕਣ ਲੱਗਿਆ ਜਿਸ ਨੂੰ ਕਾਬੂ ਕਰਕੇ ਉਕਤ ਵਿਅਕਤੀ ਅਭਿਸ਼ੇਕ ਪੁੱਤਰ ਜਗਸੀਰ ਸਿੰਘ ਵਾਸੀ ਭਾਗਸਰ ਜ਼ਿਲ੍ਹਾ ਮੁਕਤਸਰ ਕੋਲੋਂ ਇਕ ਗਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Ad Position 21
No active advertisement
ਸਨਿਚਰਵਾਰ, 1 ਅਗਸਤ, 2026 09-10-2026
ਫ਼ਾਜ਼ਿਲਕਾ, 8 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਚੱਕ ਜਾਨੀਸਰ ਸੇਮ-ਨਾਲ਼ੇ ਦੇ ਪੁਲ ਕੋਲ ਪੁੱਜੀ ਤਾਂ ਇਕ ਵਿਅਕਤੀ ਪੁਲਿਸ ਪਾਰਟੀ ਦੀ ਗੱਡੀ ਨੂੰ ਵੇਖ ਕੇ ਖਿਸਕਣ ਲੱਗਿਆ ਜਿਸ ਨੂੰ ਕਾਬੂ ਕਰਕੇ ਉਕਤ ਵਿਅਕਤੀ ਅਭਿਸ਼ੇਕ ਪੁੱਤਰ ਜਗਸੀਰ ਸਿੰਘ ਵਾਸੀ ਭਾਗਸਰ ਜ਼ਿਲ੍ਹਾ ਮੁਕਤਸਰ ਕੋਲੋਂ ਇਕ ਗਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਲਾਪਰਵਾਹੀ ਨਾਲ ਵਾਹਨ ਚਲਾ ਕੇ ਟੱਕਰ ਮਾਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ- ਥਾਣਾ ਅਮੀਰ ਖ਼ਾਸ ਪੁਲਿਸ ਨੇ ਲਾਪਰਵਾਹੀ ਨਾਲ ਵਾਹਨ ਚਲਾ ਕੇ ਟੱਕਰ ਮਾਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅਮਰਜੀਤ ਕੌਰ ਪਤਨੀ ਸੰਦੀਪ ਸਿੰਘ ਵਾਸੀ ਪਿੰਡ ਝੁੱਗੇ ਗੁਲਾਬ ਉਰਫ਼ ਬਹਿਕ ਖ਼ਾਸ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਪਤੀ ਸੰਦੀਪ ਸਿੰਘ ਮਿਹਨਤ ਮਜ਼ਦੂਰੀ ਕਰਕੇ ਵਾਪਸ ਆ ਰਿਹਾ ਸੀ ਤਾਂ ਐਫ.ਐਫ. ਰੋਡ ਮੰਡੀ ਲਾਧੂਕਾ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਉਸ ਦੇ ਪਤੀ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਪੁਲਿਸ ਵਲੋਂ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਨਸ਼ੇ ਦਾ ਸੇਵਨ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ-ਥਾਣਾ ਅਮੀਰ ਖ਼ਾਸ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਫੌਜਾ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਕੱਚੀ ਨਹਿਰ ਪਟੜੀ ਪਿੰਡ ਅਮੀਰ ਖ਼ਾਸ ਕੋਲ ਪੁੱਜੀ ਤਾਂ 2 ਨੌਜਵਾਨ ਜੀਤ ਸਿੰਘ ਪੁੱਤਰ ਫੁੰਮਣ ਸਿੰਘ ਵਾਸੀ ਗਾਂਧੀ ਨਗਰ ਜਲਾਲਾਬਾਦ ਤੇ ਗੁਰਪ੍ਰੀਤ ਸਿੰਘ ਪੁੱਤਰ ਪੱਪੂ ਸਿੰਘ ਵਾਸੀ ਦੁੱਲੇ ਕੇ ਨੱਥੂ ਵਾਲਾ ਝਾੜੀਆਂ ਵਿਚ ਨਸ਼ੇ ਦਾ ਸੇਵਨ ਕਰਦੇ ਹੋਏ ਨਜ਼ਰ ਆਏ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੇ ਦਾ ਸੇਵਨ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸੀਨੀਅਰ ਸਿਪਾਹੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਦਾਣਾ ਮੰਡੀ ਜਲਾਲਾਬਾਦ ਦੀ ਬੈਂਕ ਸਾਈਡ ਸਾਹਮਣੇ ਲੱਲਾ ਬਸਤੀ ਜਲਾਲਾਬਾਦ ਕੋਲ ਪੁੱਜੀ ਤਾਂ ਇਕ ਵਿਅਕਤੀ ਗੁਰਚਰਨ ਸਿੰਘ ਉਰਫ਼ ਸਾਖੀ ਪੁੱਤਰ ਮਹਿੰਦਰ ਸਿੰਘ ਵਾਸੀ ਲੜਕੇ ਸਕੂਲ ਬਸਤੀ ਜਲਾਲਾਬਾਦ ਪੁਲਿਸ ਨੂੰ ਵੇਖ ਕੇ ਖਿਸਕਣ ਲੱਗਿਆ ਜਿਸ ਨੂੰ ਕਾਬੂ ਕਰਕੇ ਉਸ ਕੋਲੋਂ ਇਕ ਲਾਈਟਰ, ਸਿਲਵਰ ਪੰਨੀ ਤੇ 20 ਰੁਪਏ ਦਾ ਸੜਿਆ ਹੋਇਆ ਨੋਟ ਬਰਾਮਦ ਹੋਣ ’ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਹੈਰੋਇਨ ਸਮੇਤ ਇਕ ਮਹਿਲਾ ਕਾਬੂ ਫ਼ਾਜ਼ਿਲਕਾ- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਮਹਿਲਾ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪੁਰਾਣੇ ਮੁਕਤਸਰ ਬੱਸ ਅੱਡੇ ਫਲਾਈ ਓਵਰ ਦੇ ਥੱਲੇ ਪੁੱਜੀ ਤਾਂ ਇਕ ਔਰਤ ਸੁਰਜੀਤ ਕੌਰ ਪਤਨੀ ਲੇਟ ਰੇਸ਼ਮ ਸਿੰਘ ਵਾਸੀ ਨੇੜੇ ਮੰਨੇ ਵਾਲਾ ਫਾਟਕ ਜਲਾਲਾਬਾਦ ਪੁਲਿਸ ਨੂੰ ਵੇਖ ਕੇ ਖਿਸਕਣ ਲੱਗੀ ਜਿਸ ਨੂੰ ਕਾਬੂ ਕਰਕੇ ਉਸ ਕੋਲੋਂ 15 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਘਰ ਅੰਦਰ ਦਾਖਲ ਹੋ ਕੇ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਘਰ ਅੰਦਰ ਦਾਖਲ ਹੋ ਕੇ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੰਤੋਸ਼ ਕੁਮਾਰੀ ਪਤਨੀ ਰਣਜੀਤ ਸਿੰਘ ਵਾਸੀ ਢਾਣੀ ਬਚਨ ਸਿੰਘ ਦਾਖਲੀ ਚੱਕ ਖੀਵਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਦਲੇਰ ਸਿੰਘ ਪੁੱਤਰ ਗੁਰਬਚਨ ਸਿੰਘ, ਹਰਪਾਲ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਲਮੋਚੜ ਖ਼ੁਰਦ ਉਰਫ਼ ਟਰਿਆ ਤੇ 2/3 ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਅੰਦਰ ਦਾਖਲ ਹੋ ਕੇ ਉਸ ਦੀ ਕੁੱਟਮਾਰ ਕੀਤੀ। ਪੁਲਿਸ ਵਲੋਂ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਫ਼ਾਜ਼ਿਲਕਾ-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਘੁਬਾਇਆ ਤੋਂ ਚੱਕ ਖੀਵਾ ਵੱਲ ਜਾ ਰਹੀ ਸੀ ਤਾਂ ਸਾਹਮਣੇ ਤੋਂ ਆਉਂਦਾ ਇਕ ਵਿਅਕਤੀ ਜੋਗਿੰਦਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਪਿੰਡ ਲਮੋਚੜ ਖ਼ੁਰਦ ਉਰਫ਼ ਟਰਿਆ ਪੁਲਿਸ ਦੀ ਗੱਡੀ ਵੇਖ ਕੇ ਪਿੱਛੇ ਮੁੜਨ ਲੱਗਿਆ। ਉਸ ਨੂੰ ਕਾਬੂ ਕਰਕੇ ਤਲਾਸ਼ੀ ਲੈਣ ’ਤੇ ਉਸ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੇ ਦੀ ਹਾਲਤ ’ਚ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ- ਥਾਣਾ ਖੂਈ ਖੇੜਾ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਬੋਦੀਵਾਲਾ ਸ਼ੂਗਰ ਮਿੱਲ ਕੋਲ ਮੌਜੂਦ ਸੀ ਤਾਂ 2 ਵਿਅਕਤੀਆਂ ਗੁਰਵਿੰਦਰ ਸਿੰਘ ਉਰਫ਼ ਵੱਡਾ ਪੁੱਤਰ ਕਾਲਾ ਸਿੰਘ ਵਾਸੀ ਪੱਤਰੇ ਵਾਲਾ ਤੇ ਗਗਨਦੀਪ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਕਟੈਹੜਾ ਨੂੰ ਨਸ਼ੇ ਦੀ ਹਾਲਤ ਵਿਚ ਕਾਬੂ ਕੀਤਾ ਜਿਨ੍ਹਾਂ ਦਾ ਡੋਪ ਟੈੱਸਟ ਕਰਵਾਉਣ ’ਤੇ ਪਾਜ਼ੀਟਿਵ ਆਉਣ ’ਤੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਘਰ ਅੰਦਰ ਦਾਖਲ ਹੋ ਕੇ ਸੋਨਾ, ਚਾਂਦੀ ਤੇ ਨਕਦੀ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ- ਥਾਣਾ ਖੂਈ ਖੇੜਾ ਪੁਲਿਸ ਨੇ ਘਰ ਅੰਦਰ ਦਾਖਲ ਹੋ ਕੇ ਸੋਨਾ, ਚਾਂਦੀ ਅਤੇ ਨਕਦੀ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸੀਨੀਅਰ ਸਿਪਾਹੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਭਾਗੀਰਥ ਪੁੱਤਰ ਚਿਮਨਲਾਲ ਵਾਸੀ ਬਜੀਦਪੁਰ ਕੱਟਿਆਂਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਸ ਦੇ ਘਰ ਕੋਈ ਪਰਿਵਾਰਿਕ ਮੈਂਬਰ ਹਾਜ਼ਰ ਨਹੀਂ ਸੀ ਤਾਂ ਅਣਪਛਾਤੇ ਵਿਅਕਤੀਆਂ ਵਲੋਂ ਘਰ ਅੰਦਰ ਦਾਖਲ ਹੋ ਕੇ 4.5 ਤੋਲੇ ਸੋਨਾ, 25 ਤੋਲੇ ਚਾਂਦੀ ਤੇ 2,35,000 ਰੁਪਏ ਨਕਦ ਚੋਰੀ ਕਰ ਲਏ। ਪੁਲਿਸ ਵਲੋਂ ਉਕਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਫ਼ਾਜ਼ਿਲਕਾ -ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸੀਨੀਅਰ ਸਿਪਾਹੀ ਸਰਿਤਾ ਰਾਣੀ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ’ਤੇ ਰਵਾਨਾ ਸੀ ਤਾਂ ਜੰਡ ਵਾਲਾ ਖਰਤਾ ਰੋਡ ਅੰਨ੍ਹੀ ਦਿੱਲੀ ਰੋਡ ਫ਼ਾਜ਼ਿਲਕਾ ਕੋਲ ਇਕ ਨੌਜਵਾਨ ਤਰੁਨ ਕੁਮਾਰ ਪੁੱਤਰ ਕੁੰਦਨ ਲਾਲ ਵਾਸੀ ਜੱਟੀਆਂ ਮੁਹੱਲਾ ਗਲੀ ਨੰਬਰ ਇਕ ਫ਼ਾਜ਼ਿਲਕਾ ਨੂੰ ਕਾਬੂ ਕਰਕੇ ਉਸ ਕੋਲੋਂ 15 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ 3 ਵਿਅਕਤੀ ਕਾਬੂ ਫ਼ਾਜ਼ਿਲਕਾ-ਥਾਣਾ ਬਹਾਵਵਾਲਾ ਪੁਲਿਸ ਨੇ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਤਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਬਾਜੀਦਪੁਰ ਭੋਮਾ ਤੋਂ ਨਰਾਇਣਪੁਰਾ ਰੋਡ ’ਤੇ ਮੌਜੂਦ ਸੀ ਤਾਂ ਇਕ ਮੋਟਰਸਾਈਕਲ ਨੂੰ ਚੈੱਕ ਕਰਨ ’ਤੇ ਸ਼ਿੰਦਰਪਾਲ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਚਾਹਲਾਂ ਵਾਲੀ, ਬਲਵਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਘਟਿਆਂ ਵਾਲੀ ਤੇ ਜਸਪਾਲ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਘਟਿਆਂ ਵਾਲੀ ਕੋਲੋਂ 45 ਗਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵਲੋਂ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਨਸ਼ੇ ਦੀ ਹਾਲਤ ਵਿਚ ਘੁੰਮਦੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ– ਥਾਣਾ ਬਹਾਵਵਾਲਾ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਘੁੰਮਦੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸੀਨੀਅਰ ਸਿਪਾਹੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਖਾਟਵਾਂ ਕੋਲ ਮੌਜੂਦ ਸੀ ਤਾਂ 2 ਨੌਜਵਾਨ ਮਨਜਿੰਦਰ ਸਿੰਘ ਪੁੱਤਰ ਬੂਟਾ ਸਿੰਘ ਤੇ ਗੁਰਸੇਵਕ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਝੁਰੜ ਖੇੜਾ ਨਸ਼ੇ ਦੀ ਹਾਲਤ ਵਿਚ ਝੂਲਦੇ ਹੋਏ ਆ ਰਹੇ ਸਨ। ਜਿਨ੍ਹਾਂ ਨੂੰ ਪੁਲਿਸ ਨੇ ਕਾਬੂ ਕਰ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ ਫ਼ਾਜ਼ਿਲਕਾ- ਥਾਣਾ ਬਹਾਵਵਾਲਾ ਪੁਲਿਸ ਨੇ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸੀਨੀਅਰ ਸਿਪਾਹੀ ਵਿਕਰਮਜੀਤ ਸਿੰਘ ਨੇ ਦੱਸਿਆ ਕਿ ਆਬਕਾਰੀ ਇੰਸਪੈਕਟਰ ਅਜ਼ਾਦਵਿੰਦਰ ਸਿੰਘ ਸਰਕਲ ਖੂਈਆਂ ਸਰਵਰ ਦੀ ਟੀਮ ਵਲੋਂ ਰਾਮਸਰਾ-ਕਿੱਕਰਖੇੜਾ ਰੋਡ ’ਤੇ ਛਾਪੇਮਾਰੀ ਕਰਕੇ ਸੁਖਪਾਲ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਬਹਾਵਵਾਲਾ ਨੂੰ ਕਾਬੂ ਕੀਤਾ ਗਿਆ। ਉਸ ਦੇ ਕਬਜ਼ੇ ਵਿਚੋਂ ਰਾਜਸਥਾਨ ਮਾਰਕਾ ਦੇਸੀ ਸ਼ਰਾਬ ਦੇ 45 ਪਊਏ ਬਰਾਮਦ ਹੋਣ ’ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ‘ ਜੋਸ਼’ ਟੀਮਾਂ ਨਾਲ ’ਟੀ.ਬੀ. ਮੁਕਤ ਭਾਰਤ’ ਅਭਿਆਨ ਨੂੰ ਮਿਲੇਗਾ ਨਵਾਂ ਜੋਸ਼-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਆਰਮ ਰੈਸਲਿੰਗ ’ਚ ਪਹਿਲਾ ਸਥਾਨ ਹਾਸਲ ਕਰ ਕੇ ਦੀਪਕ ਨੇ ਜਿੱਤਿਆ ਸੋਨ ਤਗਮਾ
Ad Position 24