08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

10 ਅਕਤੂਬਰ ਨੂੰ ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ਸੰਗਰੂਰ ’ਚ ਗਰਜਣਗੇ ਪੰਜਾਬ ਦੇ ਸਮੂਹ ਮੁਲਾਜ਼ਮ-ਮਾਸਟਰ ਕੇਡਰ ਯੂਨੀਅਨ

ਫਾਜ਼ਿਲਕਾ, 8 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅੱਖੋਂ-ਪਰੋਖੇ ਕਰਨ ਦੇ ਰੋਸ ਵਿਚ ਸੂਬੇ ਦੇ ਸਮੂਹ ਮੁਲਾਜ਼ਮ 10 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਜ਼ਿਲ੍ਹੇ ਸੰਗਰੂਰ ਵਿਖੇ ਵਿਸ਼ਾਲ ਮਹਾ ਰੋਸ ਰੈਲੀ ਕਰਨਗੇ। ਇਸ ਸਬੰਧੀ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਜੁਆਇੰਟ ਜਨਰਲ ਸਕੱਤਰ ਦਲਜੀਤ ਸਿੰਘ ਸਭਰਵਾਲ, ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਕਰਨਵਾਲ, ਜ਼ਿਲ੍ਹਾ ਉਪ ਪ੍ਰਧਾਨ ਸਰਬਜੀਤ ਕੰਬੋਜ, ਜ਼ਿਲ੍ਹਾ ਜੁਆਇੰਟ ਜਨਰਲ ਸਕੱਤਰ ਪਰਵੀਨ ਅੰਗੀ ਅਤੇ ਜ਼ਿਲ੍ਹਾ ਕੈਸ਼ੀਅਰ ਪਵਨ ਨੇ ਸਾਂਝੇ ਤੌਰ ’ਤੇ ਪ੍ਰੈੱਸ ਨੂੰ ਜਾਣਕਾਰੀ ਦਿੱਤੀ।

Ad Position 21
No active advertisement
ਜਾਣਕਾਰੀ ਦਿੰਦੇ ਹੋਏ ਮਾਸਟਰ ਕੇਡਰ ਯੂਨੀਅਨ ਦੇ ਆਗੂ। ਅਜੀਤ ਤਸਵੀਰ 09-10-2026
ਫਾਜ਼ਿਲਕਾ, 8 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅੱਖੋਂ-ਪਰੋਖੇ ਕਰਨ ਦੇ ਰੋਸ ਵਿਚ ਸੂਬੇ ਦੇ ਸਮੂਹ ਮੁਲਾਜ਼ਮ 10 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਜ਼ਿਲ੍ਹੇ ਸੰਗਰੂਰ ਵਿਖੇ ਵਿਸ਼ਾਲ ਮਹਾ ਰੋਸ ਰੈਲੀ ਕਰਨਗੇ। ਇਸ ਸਬੰਧੀ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਜੁਆਇੰਟ ਜਨਰਲ ਸਕੱਤਰ ਦਲਜੀਤ ਸਿੰਘ ਸਭਰਵਾਲ, ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਕਰਨਵਾਲ, ਜ਼ਿਲ੍ਹਾ ਉਪ ਪ੍ਰਧਾਨ ਸਰਬਜੀਤ ਕੰਬੋਜ, ਜ਼ਿਲ੍ਹਾ ਜੁਆਇੰਟ ਜਨਰਲ ਸਕੱਤਰ ਪਰਵੀਨ ਅੰਗੀ ਅਤੇ ਜ਼ਿਲ੍ਹਾ ਕੈਸ਼ੀਅਰ ਪਵਨ ਨੇ ਸਾਂਝੇ ਤੌਰ ’ਤੇ ਪ੍ਰੈੱਸ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਕਾਰਨ ਮੁਲਾਜ਼ਮ ਪਿਛਲੇ ਛੇ ਮਹੀਨਿਆਂ ਤੋਂ ਸੜਕਾਂ ’ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਆਗੂਆਂ ਨੇ ਦੱਸਿਆ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਨੇ ਮੁਲਾਜ਼ਮ ਆਗੂਆਂ ਨਾਲ ਮੀਟਿੰਗ ਦੌਰਾਨ ਅਕਤੂਬਰ ਦੇ ਪਹਿਲੇ ਹਫ਼ਤੇ ਮੰਗਾਂ ਦੇ ਹੱਲ ਲਈ ਮੀਟਿੰਗ ਕਰਨ ਦਾ ਵਾਅਦਾ ਕੀਤਾ ਸੀ, ਪਰ ਹਫ਼ਤਾ ਬੀਤਣ ’ਤੇ ਵੀ ਕੋਈ ਸੱਦਾ ਨਹੀਂ ਦਿੱਤਾ ਗਿਆ। ਇਸ ਕਾਰਨ ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝਾ ਮੁਲਾਜ਼ਮ ਤੇ ਪੈਨਸ਼ਨਰਜ਼ ਫ਼ਰੰਟ ਦੀ ਤਾਲਮੇਲ ਕਮੇਟੀ ਵਲੋਂ ਸੰਗਰੂਰ ਵਿਖੇ ਮਹਾ ਰੋਸ ਰੈਲੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਮਾਸਟਰ ਕੇਡਰ ਯੂਨੀਅਨ ਵਲੋਂ ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਸੀ.ਆਰ.ਐੱਮ.ਮਸ਼ੀਨਰੀ ਦੀ ਭੌਤਿਕ ਵੈਰੀਫਿਕੇਸ਼ਨ ਸ਼ੁਰੂ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਅਗਲੀ ਖ਼ਬਰ ‘ ਜੋਸ਼’ ਟੀਮਾਂ ਨਾਲ ’ਟੀ.ਬੀ. ਮੁਕਤ ਭਾਰਤ’ ਅਭਿਆਨ ਨੂੰ ਮਿਲੇਗਾ ਨਵਾਂ ਜੋਸ਼-ਡਿਪਟੀ ਕਮਿਸ਼ਨਰ
Ad Position 24