08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਕਈ ਦਹਾਕੇ ਰਾਜ ਕਰਨ ਵਾਲਾ ਜਾਖੜ ਪਰਿਵਾਰ ਅਬੋਹਰ ਲਈ ਮੁੱਢਲੀਆਂ ਸਹੂਲਤਾਂ ਵੀ ਉਪਲੱਬਧ ਨਹੀਂ ਕਰਵਾ ਸਕਿਆ-ਉਪਕਾਰ ਸਿੰਘ ਜਾਖੜ

ਅਬੋਹਰ, 8 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ/ਸੁਖਜੀਤ ਸਿੰਘ ਬਰਾੜ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਨੇ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਵਲੋਂ ਮੰਗੇ ਗਏ ‘ਰਿਪੋਰਟ ਕਾਰਡ’ ਦੇ ਜਵਾਬ ਵਿਚ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਪਿੰਡਾਂ ਤੇ ਅਬੋਹਰ ਸ਼ਹਿਰ ਵਿਚ ਰਹੀਆਂ ਬੁਨਿਆਦੀ ਸਹੂਲਤਾਂ ਦੀਆਂ ਕਮੀਆਂ ਦਾ ਮੁੱਦਾ ਉਠਾਇਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਲੀਗਲ ਵਿੰਗ ਦੇ ਸੂਬਾ ਸਕੱਤਰ ਐਡਵੋਕੇਟ ਹਰਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Ad Position 21
No active advertisement
ਅਬੋਹਰ ਦੀ ਪੁਰਾਣੀ ਫ਼ਾਜ਼ਿਲਕਾ ਰੋਡ ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਅਤੇ ਐਡਵੋਕੇਟ ਹਰਪ੍ਰੀਤ ਸਿੰਘ। ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ 09-10-2026
ਅਬੋਹਰ, 8 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ/ਸੁਖਜੀਤ ਸਿੰਘ ਬਰਾੜ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਨੇ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਵਲੋਂ ਮੰਗੇ ਗਏ ‘ਰਿਪੋਰਟ ਕਾਰਡ’ ਦੇ ਜਵਾਬ ਵਿਚ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਪਿੰਡਾਂ ਤੇ ਅਬੋਹਰ ਸ਼ਹਿਰ ਵਿਚ ਰਹੀਆਂ ਬੁਨਿਆਦੀ ਸਹੂਲਤਾਂ ਦੀਆਂ ਕਮੀਆਂ ਦਾ ਮੁੱਦਾ ਉਠਾਇਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਲੀਗਲ ਵਿੰਗ ਦੇ ਸੂਬਾ ਸਕੱਤਰ ਐਡਵੋਕੇਟ ਹਰਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਪਕਾਰ ਸਿੰਘ ਜਾਖੜ ਨੇ ਕਿਹਾ ਕਿ ਕਈ ਦਹਾਕੇ ਜਾਖੜ ਪਰਿਵਾਰ ਵਲੋਂ ਅਬੋਹਰ ਹਲਕੇ ’ਤੇ ਰਾਜ ਕਰਨ ਉਪਰੰਤ ਵੀ ਅਬੋਹਰ ਨੂੰ ਜ਼ਿਲ੍ਹਾ ਨਹੀਂ ਬਣਾਇਆ ਗਿਆ ਅਤੇ ਲੋਕ ਹਾਲੇ ਵੀ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਹਨ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਪਿੰਡ ਕਿੱਲਿਆਂ ਵਾਲੀ ਅਤੇ ਵਿਧਾਇਕ ਜਾਖੜ ਦੇ ਪਿੰਡ ਪੰਜਕੋਸੀ ਵਿਚ ਕੀਤੇ ਕੰਮਾਂ ਦਾ ਵੇਰਵੇ ਸਣੇ ਜਾਣਕਾਰੀ ਦਿੱਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਕਿਲਿਆਂਵਾਲੀ ਪਿੰਡ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੱਕ ਪਿੰਡ ਦੇ ਸਕੂਲ ਨੂੰ ਹਾਈ ਸਕੂਲ ਬਣਾਉਣ ਦੀ ਮੰਗ ਪੂਰੀ ਨਹੀਂ ਹੋਈ ਤੇ ਹੁਣ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਸਕੂਲ ਨੂੰ ਹਾਈ ਸਕੂਲ ਵਜੋਂ ਅਪਗ੍ਰੇਡ ਕਰਵਾਇਆ ਗਿਆ ਹੈ ਜਦਕਿ ਤੁਹਾਡੇ ਖੁੱਦ ਦੇ ਪਿੰਡ ਪੰਜਕੋਸੀ ਵਿਚ ਬੁਨਿਆਦੀ ਸਹੂਲਤਾਂ ਦੀ ਵੱਡੇ ਪੱਧਰ ’ਤੇ ਕਮੀ ਹੈ ਜਿਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਪੂਰਾ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਨੇ ਪਿੰਡ ਕਿਲਿਆ ਵਾਲੀ ਵਿਚ ਆਪਣੇ ਕਾਰਜਕਾਲ ਦੌਰਾਨ ਲਾਇਬ੍ਰੇਰੀ, ਨਵਾਂ ਪੰਚਾਇਤ ਘਰ, ਮੁਹੱਲਾ ਕਲੀਨਿਕ, ਖੇਡ ਮੈਦਾਨ, ਮੈਰਿਜ ਪੈਲੇਸ, ਗਊਸ਼ਾਲਾ ਤੇ ਹੋਰ ਵਿਕਾਸ ਕਾਰਜ ਕਰਵਾਏ ਹਨ। ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰਾਂ ਲਈ ਪੱਕੇ ਮਕਾਨ ਬਣਾਉਣ ਦਾ ਕੰਮ ਵੀ ਕੀਤਾ ਗਿਆ ਤੇ 27 ਪਰਿਵਾਰਾਂ ਦੇ ਮਕਾਨ ਬਣਾਏ ਜਾ ਰਹੇ ਹਨ। ਉਪਕਾਰ ਸਿੰਘ ਜਾਖੜ ਨੇ ਕਿਹਾ ਕਿ ਅਬੋਹਰ ਹਲਕੇ ਦੇ ਕਈ ਪਿੰਡਾਂ ਵਿਚ ਨਵੇਂ ਪੰਚਾਇਤ ਘਰ, ਡਿਸਪੈਂਸਰੀਆਂ, ਮੁਹੱਲਾ ਕਲੀਨਿਕ ਤੇ ਖੇਡ ਮੈਦਾਨ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪਿੰਡ ਵਿਚ ਬਜ਼ੁਰਗਾਂ ਦੇ ਬੈਠਣ ਲਈ ਸੱਥਾਂ ਤੇ ਸ਼ਮਸ਼ਾਨ ਘਾਟਾਂ ਵਿਚ ਸ਼ੈੱਡ ਬਣਾਏ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਬੋਹਰ ਹਲਕੇ ਦ ੇ ਪੰਜਕੋਸੀ ਪਿੰਡ ਦੀ ਗਊਸ਼ਾਲਾ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੀ ਵਾਰ 10 ਲੱਖ ਰੁਪਏ ਦੀ ਸਹਾਇਤਾ ਦਿੱਤੀ ਹੈ। ਉਨ੍ਹਾਂ ਪਿਛਲੇ ਸਮੇਂ ਦੌਰਾਨ ਪਾਣੀ ਦੀ ਕਮੀ ਦਾ ਜ਼ਿਕਰ ਕਰਦਿਆਂ ਪਿਛਲੀਆਂ ਸਰਕਾਰਾਂ ਦੇ ਪ੍ਰਬੰਧਾਂ ’ ਤੇ ਵੀ ਸਵਾਲ ਉਠਾਏ ਜਿਸ ਸੰਬੰਧੀ ਵਿਧਾਇਕ ਜਾਖੜ ਨੂੰ ਸਰਕਾਰੀ ਯੋਜਨਾਵਾਂ ਤਹਿਤ ਪਿਛਲਿਆਂ ਸਰਕਾਰਾਂ ਸਮੇਂ ਮਿਲੇ ਫੰਡਾਂ ਦੀ ਵਰਤੋਂ ਬਾਰੇ ਵੀ ਜਵਾਬਦੇਹੀ ਦੇਣੀ ਚਾਹੀਦੀ ਹੈ। ਅਬੋਹਰ ਸ਼ਹਿਰ ਦੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ‘ਆਪ’ ਆਗੂ ਨੇ ਸੀਵਰੇਜ, ਸਫ਼ਾਈ ਤੇ ਗੰਦਗੀ ਦੇ ਮੁੱਦੇ ਉਠਾਏ ਜਦਕਿ ਵਿਧਾਇਕ ਸਣੇ ਨਗਰ ਨਿਗਮ ਦਾ ਬੋਰਡ ਵੀ ਭਾਜਪਾ ਕੋਲ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੱਕ ਜਾਖੜ ਪਰਿਵਾਰ ਅਬੋਹਰ ਦੀ ਸੱਤਾ ਵਿਚ ਕਾਬਜ਼ ਰਿਹਾ ਹੈ ਤੇ ਲੋਕ ਹਾਲੇ ਵੀ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਹੇ ਹਨ ਜਦ ਕਿ ਵਿਧਾਇਕ ਸੰਦੀਪ ਜਾਖੜ ਆਮ ਆਦਮੀ ਪਾਰਟੀ ਤੋਂ ਰਿਪੋਰਟ ਕਾਰਡ ਮੰਗ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ ਦੇ ਵੈਲਕਮ ਪੁਆਇੰਟ ’ਤੇ ਸੜਕ ਨਾ ਬਣਨ ਦੇ ਚਲਦਿਆਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਅੱਖਾਂ ਦੀ ਰੌਸ਼ਨੀ ਬਚਾਉਣ ਲਈ ਮਾਹਿਰ ਡਾਕਟਰ ਤੋਂ ਕਰਵਾਓ ਜਾਂਚ- ਡਾ. ਕਵਿਤਾ ਸਿੰਘ
Ad Position 24