ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਗਿੱਦੜਾਂ ਵਾਲੀ ਵਿਖੇ ਲੋਕਾਂ ਨਾਲ ਕੀਤਾ ਰਾਬਤਾ
ਅਬੋਹਰ, 8 ਅਕਤੂਬਰ (ਵਿਵੇਕ ਹੂੜੀਆ)- ‘ਯੁੱਧ ਨਸ਼ਿਆਂ ਦੇ ਵਿਰੁੱਧ’ ਪ੍ਰੋਗਰਾਮ ਤਹਿਤ ਹਲਕੇ ਦੇ ਪਿੰਡ ਗਿੱਦੜਾਂ ਵਾਲੀ ਵਿਖੇ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਵਿਸ਼ੇਸ਼ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ।
ਅਬੋਹਰ, 8 ਅਕਤੂਬਰ (ਵਿਵੇਕ ਹੂੜੀਆ)- ‘ਯੁੱਧ ਨਸ਼ਿਆਂ ਦੇ ਵਿਰੁੱਧ’ ਪ੍ਰੋਗਰਾਮ ਤਹਿਤ ਹਲਕੇ ਦੇ ਪਿੰਡ ਗਿੱਦੜਾਂ ਵਾਲੀ ਵਿਖੇ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਡਾ.ਸੁਹਾਨੀ ਡੋਡਾ ਨੇ ਵਿਸ਼ੇਸ਼ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮਾਨ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਕ੍ਰਾਂਤੀਕਾਰੀ ਮੁਹਿੰਮ ਬਾਰੇ ਲੋਕਾਂ ਨਾਲ ਵਿਚਾਰ ਸਾਂਝੇ ਕੀਤੇ ਗਏ। ਸਮਾਗਮ ਦੌਰਾਨ ਗੱਲਬਾਤ ਕਰਦਿਆਂ ਡਾ.ਸੁਹਾਨੀ ਡੋਡਾ ਨੇ ਕਿਹਾ ਗਿਆ ਕਿ ਨਸ਼ਿਆਂ ਵਿਰੁੱਧ ਵਿੱਢੀ ਇਸ ਜੰਗ ਵਿਚ ਆਮ ਲੋਕਾਂ ਦਾ ਸਾਥ ਤੇ ਸਹਿਯੋਗ ਹੀ ਸਭ ਤੋਂ ਵੱਡੀ ਤਾਕਤ ਹੈ। ਇਸੇ ਦੌਰੇ ਦੌਰਾਨ ਪਿੰਡ ਦੇ ਸਰਕਾਰੀ ਸਕੂਲ ਦਾ ਦੌਰਾ ਵੀ ਕੀਤਾ ਗਿਆ ਜਿੱਥੇ ਅਧਿਆਪਕਾਂ ਨਾਲ ਮੁਲਾਕਾਤ ਕਰਕੇ ਸਕੂਲ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਲਿਆਂਦੀ ਜਾ ਰਹੀ ਸਿੱਖਿਆ ਕ੍ਰਾਂਤੀ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ।