ਮਹਾਰਾਜਾ ਅਗਰਸੈਨ ਜੈਅੰਤੀ ਸੰਬੰਧੀ ਸਮਾਗਮ 11 ਨੂੰ
ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)-ਸ੍ਰੀ ਅਗਰਵਾਲ ਸਭਾ ਫ਼ਾਜ਼ਿਲਕਾ ਵਲੋਂ ਪ੍ਰਧਾਨ ਨਰਿੰਦਰ ਅਗਰਵਾਲ ਦੀ ਦੇਖ-ਰੇਖ ਹੇਠ 11 ਅਕਤੂਬਰ ਐਤਵਾਰ ਨੂੰ ਮਹਾਰਾਜਾ ਅਗਰਸੈਨ ਦੀ ਜੈਅੰਤੀ ਬੜੀ ਧੂਮਧਾਮ ਤੇ ਸ਼ਰਧਾ ਨਾਲ ਮਨਾਈ ਜਾ ਰਹੀ ਹੈ। ਸਭਾ ਦੇ ਸਰਪ੍ਰਸਤ ਸੁਸ਼ੀਲ ਗੁਪਤਾ ਨੇ ਦੱਸਿਆ ਕਿ ਸਮਾਗਮ ਵਿਚ ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦਕਿ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਨਰੇਸ਼ ਮਿੱਤਲ ਕਰਨਗੇ।
ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)-ਸ੍ਰੀ ਅਗਰਵਾਲ ਸਭਾ ਫ਼ਾਜ਼ਿਲਕਾ ਵਲੋਂ ਪ੍ਰਧਾਨ ਨਰਿੰਦਰ ਅਗਰਵਾਲ ਦੀ ਦੇਖ-ਰੇਖ ਹੇਠ 11 ਅਕਤੂਬਰ ਐਤਵਾਰ ਨੂੰ ਮਹਾਰਾਜਾ ਅਗਰਸੈਨ ਦੀ ਜੈਅੰਤੀ ਬੜੀ ਧੂਮਧਾਮ ਤੇ ਸ਼ਰਧਾ ਨਾਲ ਮਨਾਈ ਜਾ ਰਹੀ ਹੈ। ਸਭਾ ਦੇ ਸਰਪ੍ਰਸਤ ਸੁਸ਼ੀਲ ਗੁਪਤਾ ਨੇ ਦੱਸਿਆ ਕਿ ਸਮਾਗਮ ਵਿਚ ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦਕਿ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਨਰੇਸ਼ ਮਿੱਤਲ ਕਰਨਗੇ। ਸਮਾਗਮ ਦੀ ਸ਼ੁਰੂਆਤ ਸਵੇਰੇ 8:30 ਵਜੇ ਮਹਾਰਾਜਾ ਅਗਰਸੈਨ ਚੌਕ ਵਿਖੇ ਮੂਰਤੀ ’ਤੇ ਹਾਰ ਪਾ ਕੇ ਕੀਤੀ ਜਾਵੇਗੀ। ਇਸ ਤੋਂ ਬਾਅਦ ਸ੍ਰੀ ਅਗਰਵਾਲ ਕਮਿਊਨਿਟੀ ਹਾਲ ਵਿਖੇ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਸ੍ਰੀ ਰਾਮ ਕਿਰਪਾ ਸੇਵਾ ਸੰਘ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ। ਸ਼ਾਮ 6 ਵਜੇ ਜੋਤ ਪ੍ਰਜਵਲਿਤ ਕਰਨ ਤੇ ਝੰਡਾ ਲਹਿਰਾਉਣ ਤੋਂ ਬਾਅਦ ਸਭਿਆਚਾਰਕ ਪ੍ਰੋਗਰਾਮ, ਫ਼ੈਸ਼ਨ ਸ਼ੋਅ, ਨਵ-ਵਿਆਹੇ ਜੋੜਿਆਂ ਤੇ ਵਿਆਹ ਦੀ 50ਵੀਂ ਵਰ੍ਹੇਗੰਢ ਮਨਾ ਚੁੱਕੇ ਬਜ਼ੁਰਗ ਜੋੜਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।