09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਨਹਿਰ ਟੁੱਟਣ ਨਾਲ ਸੈਂਕੜੇ ਏਕੜ ਫ਼ਸਲ ਖ਼ਰਾਬ, ਨਹਿਰੀ ਵਿਭਾਗ ਦੀ ਲਾਪਰਵਾਹੀ ’ਤੇ ਕਿਸਾਨਾਂ ’ਚ ਭਾਰੀ ਰੋਸ

ਅਬੋਹਰ, 9 ਅਕਤੂਬਰ (ਵਿਵੇਕ ਹੂੜੀਆ)- ਨੇੜਲੇ ਪਿੰਡ ਕੇਰਾ ਖੇੜਾ ਕੋਲ ਵੀਰਵਾਰ ਦੀ ਦੇਰ ਰਾਤ ਮਲੂਕਪੁਰਾ ਮਾਈਨਰ ਵਿਚ ਪਏ ਪਾੜ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਜਲ-ਥਲ ਹੋ ਗਈ ਜਿਸ ਨਾਲ ਕਿਸਾਨਾਂ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਸੂਚਨਾ ਮਿਲਣ ਤੋਂ ਬਾਅਦ ਅੱਜ ਸਵੇਰੇ ਨਹਿਰੀ ਵਿਭਾਗ ਦੇ ਕਰਮਚਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।

Ad Position 21
No active advertisement
ਅਜੀਤ ਡੈਸਕ 10-10-2026
ਅਬੋਹਰ, 9 ਅਕਤੂਬਰ (ਵਿਵੇਕ ਹੂੜੀਆ)- ਨੇੜਲੇ ਪਿੰਡ ਕੇਰਾ ਖੇੜਾ ਕੋਲ ਵੀਰਵਾਰ ਦੀ ਦੇਰ ਰਾਤ ਮਲੂਕਪੁਰਾ ਮਾਈਨਰ ਵਿਚ ਪਏ ਪਾੜ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਜਲ-ਥਲ ਹੋ ਗਈ ਜਿਸ ਨਾਲ ਕਿਸਾਨਾਂ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਸੂਚਨਾ ਮਿਲਣ ਤੋਂ ਬਾਅਦ ਅੱਜ ਸਵੇਰੇ ਨਹਿਰੀ ਵਿਭਾਗ ਦੇ ਕਰਮਚਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਜਾਣਕਾਰੀ ਅਨੁਸਾਰ ਪਿੰਡ ਕੇਰਾ ਖੇੜਾ ਦੇ ਕਿਸਾਨਾਂ ਨੇ ਦੱਸਿਆ ਕਿ ਰਾਤ ਕਰੀਬ 12 ਵਜੇ ਉਨ੍ਹਾਂ ਨੂੰ ਮਲੂਕਪੁਰਾ ਨਹਿਰ ਟੁੱਟਣ ਦੀ ਖ਼ਬਰ ਮਿਲੀ, ਜਿਸ ਤੋਂ ਬਾਅਦ ਉਹ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਵਿਭਾਗੀ ਅਧਿਕਾਰੀਆਂ ਨੂੰ ਸੂਚਿਤ ਕੀਤਾ। ਕਿਸਾਨਾਂ ਨੇ ਦੱਸਿਆ ਕਿ ਨਹਿਰ ਟੁੱਟਣ ਕਾਰਨ ਪਿੰਡ ਕੇਰਾ ਖੇੜਾ, ਢਾਣੀ ਕੋਕਰੀਆਂ ਤੇ ਰਾਜਪੁਰਾ ਦੇ ਖੇਤਾਂ ਵਿਚ ਨਹਿਰੀ ਪਾਣੀ ਭਰ ਗਿਆ, ਜਿਸ ਨਾਲ ਝੋਨੇ ਦੀ ਪੱਕੀ ਹੋਈ ਫ਼ਸਲ ਸਮੇਤ ਹੋਰਨਾਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਕਿਸਾਨਾਂ ਨੇ ਦੋਸ਼ ਲਾਇਆ ਕਿ ਨਹਿਰ ਰਾਤ ਕਰੀਬ 11 ਤੋਂ 12 ਵਜੇ ਦੇ ਵਿਚਕਾਰ ਟੁੱਟੀ ਸੀ ਤੇ ਤੁਰੰਤ ਸੂਚਨਾ ਦੇਣ ਦੇ ਬਾਵਜੂਦ ਵਿਭਾਗੀ ਅਧਿਕਾਰੀਆਂ ਨੇ ਸਵੇਰੇ 8 ਵਜੇ ਆ ਕੇ ਪਾਣੀ ਬੰਦ ਕਰਵਾਇਆ। ਉਨ੍ਹਾਂ ਕਿਹਾ ਕਿ ਜੇਕਰ ਸਮਾਂ ਰਹਿੰਦੇ ਵਿਭਾਗ ਪਾਣੀ ਬੰਦ ਕਰ ਦਿੰਦਾ ਤਾਂ ਇੰਨਾ ਵੱਡਾ ਨੁਕਸਾਨ ਹੋਣੋਂ ਬਚ ਸਕਦਾ ਸੀ। ਜ਼ਿਆਦਾਤਰ ਖੇਤਾਂ ਵਿਚ ਝੋਨੇ ਦੀ ਫ਼ਸਲ ਪੱਕ ਕੇ ਕੱਟਣ ਲਈ ਤਿਆਰ ਖੜ੍ਹੀ ਸੀ, ਜੋ ਪਾਣੀ ਵਿਚ ਡੁੱਬਣ ਕਾਰਨ ਖ਼ਰਾਬ ਹੋ ਗਈ ਹੈ। ਕਿਸਾਨਾਂ ਨੇ ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਨਗਰ ਥਾਣਾ-2 ਦੀ ਕਮਾਨ ਸੰਭਾਲਦਿਆਂ ਹੀ ਐਕਸ਼ਨ ਮੋਡ ’ਚ ਇੰਸਪੈਕਟਰ ਪਰਮਜੀਤ ਕੁਮਾਰ, ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਅਗਲੀ ਖ਼ਬਰ ਮਹਾਰਾਜਾ ਅਗਰਸੈਨ ਜੈਅੰਤੀ ਸੰਬੰਧੀ ਸਮਾਗਮ 11 ਨੂੰ
Ad Position 24