10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਜਿਸ ਦਿਨ ਕੈਬਨਿਟ ਮੰਤਰੀ ਦੀ ਹਾਜ਼ਰੀ ’ਚ ਨਵਾਂ ਚੇਅਰਮੈਨ ਅਹੁਦਾ ਸੰਭਾਲ ਰਿਹਾ ਸੀ, ਸਾਬਕਾ ਚੇਅਰਮੈਨ ਕਚਹਿਰੀ ’ਚ ਕਰਵਾ ਰਿਹਾ ਸੀ ਰਜਿਸਟਰੀਆਂ

ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਫ਼ਾਜ਼ਿਲਕਾ ਨਗਰ ਸੁਧਾਰ ਟਰੱਸਟ ਦੇ ਨਵੇਂ ਨਿਯੁਕਤ ਕੀਤੇ ਚੇਅਰਮੈਨ ਦੇ ਨੋਟੀਫ਼ਿਕੇਸ਼ਨ ਤੋਂ ਬਾਅਦ ਵੀ ਟਰੱਸਟ ਦੀਆਂ ਦੁਕਾਨਾਂ ਅਤੇ ਪਲਾਟਾਂ ਦੀ ਰਜਿਸਟਰੀ ਸਾਬਕਾ ਚੇਅਰਮੈਨ ਵਲੋਂ ਖ਼ੁਦ ਆਪਣੇ ਵਲੋਂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਸਰਕਾਰ ਨੇ ਜਲਾਲਾਬਾਦ ਹਲਕੇ ਨਾਲ ਸਬੰਧਿਤ ਮਹਿੰਦਰ ਸਿੰਘ ਕਚੂਰਾ ਨੂੰ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ।

Ad Position 21
No active advertisement
ਅਜੀਤ ਡੈਸਕ 10-10-2026
ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਫ਼ਾਜ਼ਿਲਕਾ ਨਗਰ ਸੁਧਾਰ ਟਰੱਸਟ ਦੇ ਨਵੇਂ ਨਿਯੁਕਤ ਕੀਤੇ ਚੇਅਰਮੈਨ ਦੇ ਨੋਟੀਫ਼ਿਕੇਸ਼ਨ ਤੋਂ ਬਾਅਦ ਵੀ ਟਰੱਸਟ ਦੀਆਂ ਦੁਕਾਨਾਂ ਅਤੇ ਪਲਾਟਾਂ ਦੀ ਰਜਿਸਟਰੀ ਸਾਬਕਾ ਚੇਅਰਮੈਨ ਵਲੋਂ ਖ਼ੁਦ ਆਪਣੇ ਵਲੋਂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਸਰਕਾਰ ਨੇ ਜਲਾਲਾਬਾਦ ਹਲਕੇ ਨਾਲ ਸਬੰਧਿਤ ਮਹਿੰਦਰ ਸਿੰਘ ਕਚੂਰਾ ਨੂੰ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ ਚੇਅਰਮੈਨਾਂ ਦੇ ਅਹੁਦੇ ਦੀ ਮਿਆਦ ਪੂਰੀ ਹੋ ਗਈ। ਮੁੜ ਸਰਕਾਰ ਵਲੋਂ 11 ਸਤੰਬਰ ਨੂੰ ਨਵਾਂ ਨੋਟੀਫ਼ਿਕੇਸ਼ਨ ਜਾਰੀ ਕਰਕੇ ਸ੍ਰੀ ਕਚੂਰਾ ਦੀ ਥਾਂ ਫ਼ਾਜ਼ਿਲਕਾ ਸ਼ਹਿਰ ਦੇ ਵਸਨੀਕ ਆਮ ਆਦਮੀ ਪਾਰਟੀ ਦੇ ਪੁਰਾਣੇ ਆਗੂ ਅਤੁੱਲ ਨਾਗਪਾਲ ਨੂੰ ਚੇਅਰਮੈਨ ਬਣਾਉਣ ਦਾ ਐਲਾਨ ਕੀਤਾ ਸੀ। ਚੇਅਰਮੈਨ ਵਲੋਂ ਆਪਣੇ ਅਹੁਦੇ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਕਾਰਜ ਸਾਧਕ ਅਫ਼ਸਰ ਨਗਰ ਸੁਧਾਰ ਟਰੱਸਟ ਫ਼ਾਜ਼ਿਲਕਾ ਵਲੋਂ ਤਹਿਸੀਲਦਾਰ ਫ਼ਾਜ਼ਿਲਕਾ ਨੂੰ ਪੱਤਰ ਲਿਖ ਕੇ ਨਗਰ ਸੁਧਾਰ ਟਰੱਸਟ ਦੀ ਜਾਇਦਾਦ ਦੀਆਂ ਹੋਈਆਂ ਰਜਿਸਟਰੀਆਂ ਦੇ ਇੰਤਕਾਲ ਰੋਕੇ ਜਾਣ ਲਈ ਮੰਗ ਕੀਤੀ ਹੈ। ਉਨ੍ਹਾਂ ਇਸ ਸਬੰਧੀ ਦਫ਼ਤਰ ਨਗਰ ਸੁਧਾਰ ਟਰੱਸਟ ਨੂੰ ਵਾਪਸੀ ਸੂਚਿਤ ਕਰਨ ਲਈ ਕਿਹਾ ਗਿਆ ਹੈ। ਦਿਲਚਸਪ ਗੱਲ ਇਹ ਹੈ ਕਿ ਜਦ ਸਾਬਕਾ ਚੇਅਰਮੈਨ ਤੇ ਟਰੱਸਟ ਦੇ ਹੋਰ ਮੁਲਾਜ਼ਮ ਕਚਹਿਰੀ ਅੰਦਰ ਲੋਕਾਂ ਨੂੰ ਰਜਿਸਟਰੀਆਂ ਕਰਕੇ ਦੇ ਰਹੇ ਸੀ ਤਾਂ ਉਸ ਦਿਨ ਨਵ-ਨਿਯੁਕਤ ਚੇਅਰਮੈਨ ਅਤੁੱਲ ਨਾਗਪਾਲ ਕੈਬਨਿਟ ਮੰਤਰੀ ਬਲਜੀਤ ਕੌਰ ਦੀ ਹਾਜ਼ਰੀ ਵਿਚ ਆਪਣਾ ਅਹੁਦਾ ਸੰਭਾਲ ਰਹੇ ਸਨ। ਇਹ ਰਜਿਸਟਰੀਆਂ 3 ਸਤੰਬਰ ਤੇ 18 ਸਤੰਬਰ ਨੂੰ ਕੀਤੀਆਂ ਗਈਆਂ ਸਨ। ਇੱਥੇ ਇਹ ਸਵਾਲ ਖੜ੍ਹਾ ਹੁੰਦਾ ਹੈ ਕਿ ਨਗਰ ਸੁਧਾਰ ਟਰੱਸਟ ਵਲੋਂ ਜਿਹੜੀਆਂ ਜਾਇਦਾਦਾਂ ਦੀ ਰਜਿਸਟਰੀ ਕਰ ਕੇ ਦਿੱਤੀ ਗਈ ਹੈ ਉਨ੍ਹਾਂ ਦੀ ਬੋਲੀ ਕਈ ਸਾਲ ਪਹਿਲਾਂ ਹੋ ਚੁੱਕੀ ਸੀ ਤੇ ਇਕਦਮ ਰੋਜ਼ ਐਵੇਨਿਊ ਦੇ ਪਲਾਟਾਂ ਤੇ ਸ਼ਹੀਦ ਭਗਤ ਸਿੰਘ ਮਾਰਕੀਟ ਦੀਆਂ ਦੁਕਾਨਾਂ ਦੀ ਰਜਿਸਟਰੀ ਇਕਦਮ ਕਰਨ ਦੀ ਕੀ ਖ਼ਾਸ ਜ਼ਰੂਰਤ ਪੈ ਗਈ ਸੀ। ਜਦ ਕਿਸੇ ਵੀ ਸਰਕਾਰੀ ਅਹੁਦੇ ’ਤੇ ਕਿਸੇ ਸਿਆਸੀ ਵਿਅਕਤੀ ਦੀ ਨਿਯੁਕਤੀ ਹੁੰਦੀ ਹੈ ਉਸ ਦੀ ਮਿਆਦ ਨਾਲੋਂ ਨਾਲ ਤੈਅ ਹੁੰਦੀ ਹੈ, ਕੀ ਮਿਆਦ ਪੂਰੀ ਹੋਣ ਦੀ ਜਾਣਕਾਰੀ ਖ਼ੁਦ ਸਾਬਕਾ ਚੇਅਰਮੈਨ ਤੋਂ ਇਲਾਵਾ ਨਗਰ ਸੁਧਾਰ ਟਰੱਸਟ ਦੇ ਕਾਰਜ ਸਾਧਕ ਅਫ਼ਸਰ ਜਾ ਹੋਰ ਮੁਲਾਜ਼ਮਾਂ ਨੂੰ ਨਹੀਂ ਸੀ। ਮਾਮਲੇ ਵਿਚ ਇਹ ਸਾਹਮਣੇ ਆਇਆ ਹੈ ਕਿ 4 ਦੁਕਾਨਾਂ ਸ਼ਹੀਦ ਭਗਤ ਸਿੰਘ ਮਾਰਕੀਟ ਅੰਦਰ ਅਤੇ 7 ਪਲਾਟਾਂ ਦੀਆਂ ਰਜਿਸਟਰੀਆਂ ਜੋ ਰੋਜ਼ ਐਵਿਨਿਊ ਕਾਲੋਨੀ ਅੰਦਰ ਹਨ, ਦੀ ਰਜਿਸਟਰੀ ਕਰਨ ਦੀ ‘ਸ਼ਕਤੀ’ ਸਾਬਕਾ ਚੇਅਰਮੈਨ ਕੋਲ ਹੈ ਜਦੋਂ ਕਿ ਪੰਜਾਬ ਸਰਕਾਰ ਵਲੋਂ ਨਵੇਂ ਚੇਅਰਮੈਨ ਸਬੰਧੀ ਨਵਾਂ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੋਵੇ।
Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ ਦੇ ਟਿਵਾਣਾ ਰੋਡ ’ਤੇ ਸ਼ੱਕੀ ਹਾਲਾਤ ’ਚ ਮਿਲੀ ਨੌਜਵਾਨ ਦੀ ਲਾਸ਼ ਅਗਲੀ ਖ਼ਬਰ ਸਿੱਖਿਆ ਦੇ ਨਾਲ ਬੱਚਿਆਂ ਨੂੰ ਅਧਿਆਤਮ ਅਤੇ ਸੰਸਕਾਰਾਂ ਨਾਲ ਜੋੜਨ ਦਾ ਕੀਤਾ ਉਪਰਾਲਾ, ਵਿਦਿਆਰਥੀਆਂ ’ਚ ਦਿਸਿਆ ਭਾਰੀ ਉਤਸ਼ਾਹ
Ad Position 24