10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਵੀ ਸ਼ਰੇਆਮ ਨਿਯਮਾਂ ਦੀਆਂ ਧੱਜੀਆਂ ਉਡਾ ਰਹੀਆਂ ਨੇ ਮਸ਼ੀਨਾਂ, ਸੁਰੱਖਿਆ ਪ੍ਰਬੰਧਾਂ ’ਤੇ ਉੱਠੇ ਸਵਾਲ

ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)- ਇਕ ਪਾਸੇ ਜਿੱਥੇ ਸਰਕਾਰ ਅਤੇ ਸਬੰਧਿਤ ਵਿਭਾਗਾਂ ਵਲੋਂ ਘਰੇਲੂ ਗੈਸ ਸਿਲੰਡਰਾਂ ਦੀ ਕਮਰਸ਼ੀਅਲ ਵਰਤੋਂ ’ਤੇ ਰੋਕ ਲਗਾਉਣ ਲਈ ਕਾਰਵਾਈ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਬਾਜ਼ਾਰਾਂ ਵਿਚ ਚੈਕਿੰਗ ਦਾ ਦਾਅਵਾ ਕੀਤਾ ਜਾਂਦਾ ਹੈ ਉੱਥੇ ਹੀ ਦੂਜੇ ਪਾਸੇ ਫ਼ਾਜ਼ਿਲਕਾ ਸ਼ਹਿਰ ਦੀਆਂ ਸੜਕਾਂ ’ਤੇ ਚਿੱਟੀ ਪੱਟੀ ਪਾਉਣ ਦੇ ਕੰਮ ਦੌਰਾਨ ਸ਼ਰੇਆਮ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਹੁੰਦੀ ਦਿਖਾਈ ਦੇ ਰਹੀ ਹੈ। ਇਸ ਸਥਿਤੀ ਨੇ ਸਬੰਧਿਤ ਵਿਭਾਗਾਂ ਦੀ ਕਾਰਜਪ੍ਰਣਾਲੀ ਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

Ad Position 21
No active advertisement
ਫ਼ਾਜ਼ਿਲਕਾ ਵਿਖੇ ਸੜਕ ’ਤੇ ਚਿੱਟੀ ਪੱਟੀ ਪਾਉਣ ਵਾਲੀ ਮਸ਼ੀਨ ਵਿਚ ਵਰਤਿਆ ਜਾ ਰਿਹਾ ਘਰੇਲੂ ਗੈਸ ਸਿਲੰਡਰ। ਤਸਵੀਰ : ਬਲਜੀਤ ਸਿੰਘ 10-10-2026
ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)- ਇਕ ਪਾਸੇ ਜਿੱਥੇ ਸਰਕਾਰ ਅਤੇ ਸਬੰਧਿਤ ਵਿਭਾਗਾਂ ਵਲੋਂ ਘਰੇਲੂ ਗੈਸ ਸਿਲੰਡਰਾਂ ਦੀ ਕਮਰਸ਼ੀਅਲ ਵਰਤੋਂ ’ਤੇ ਰੋਕ ਲਗਾਉਣ ਲਈ ਕਾਰਵਾਈ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਬਾਜ਼ਾਰਾਂ ਵਿਚ ਚੈਕਿੰਗ ਦਾ ਦਾਅਵਾ ਕੀਤਾ ਜਾਂਦਾ ਹੈ ਉੱਥੇ ਹੀ ਦੂਜੇ ਪਾਸੇ ਫ਼ਾਜ਼ਿਲਕਾ ਸ਼ਹਿਰ ਦੀਆਂ ਸੜਕਾਂ ’ਤੇ ਚਿੱਟੀ ਪੱਟੀ ਪਾਉਣ ਦੇ ਕੰਮ ਦੌਰਾਨ ਸ਼ਰੇਆਮ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਹੁੰਦੀ ਦਿਖਾਈ ਦੇ ਰਹੀ ਹੈ। ਇਸ ਸਥਿਤੀ ਨੇ ਸਬੰਧਿਤ ਵਿਭਾਗਾਂ ਦੀ ਕਾਰਜਪ੍ਰਣਾਲੀ ਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਇਨ੍ਹੀਂ ਦਿਨੀਂ ਫ਼ਾਜ਼ਿਲਕਾ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਅਤੇ ਜੀ.ਟੀ. ਰੋਡ ’ਤੇ ਚਿੱਟੀ ਪੱਟੀ ਪਾਉਣ ਦਾ ਕੰਮ ਚੱਲ ਰਿਹਾ ਹੈ। ਇਸ ਕੰਮ ਲਈ ਵਰਤੀਆਂ ਜਾ ਰਹੀਆਂ ਮਸ਼ੀਨਾਂ ਵਿਚ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਮਸ਼ੀਨਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਿਲਕੁਲ ਬਾਹਰ ਵੀ ਸ਼ਰੇਆਮ ਕੰਮ ਕਰਦੀਆਂ ਦੇਖੀਆਂ ਗਈਆਂ। ਅਜਿਹੇ ਵਿਚ ਸਵਾਲ ਉੱਠਦਾ ਹੈ ਕਿ ਜਦੋਂ ਘਰੇਲੂ ਗੈਸ ਸਿਲੰਡਰਾਂ ਦੀ ਕਮਰਸ਼ੀਅਲ ਵਰਤੋਂ ਰੋਕਣ ਲਈ ਦਾਅਵੇ ਕੀਤੇ ਜਾਂਦੇ ਹਨ ਤਾਂ ਸਰਕਾਰੀ ਕੰਮਾਂ ਵਿਚ ਹੀ ਨਿਯਮਾਂ ਦੀ ਪਾਲਨਾ ਕਿਉਂ ਨਹੀਂ ਕੀਤੀ ਜਾ ਰਹੀ? ਸੜਕਾਂ ’ਤੇ ਭਾਰੀ ਆਵਾਜਾਈ ਦੇ ਵਿਚਕਾਰ ਮਸ਼ੀਨਾਂ ਵਿਚ ਘਰੇਲੂ ਸਿਲੰਡਰਾਂ ਦੀ ਵਰਤੋਂ ਬਿਨਾਂ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਦੇ ਕਰਨਾ ਕਿਸੇ ਵੱਡੇ ਹਾਦਸੇ ਨੂੰ ਸੱਦਾ ਦੇਣ ਦੇ ਬਰਾਬਰ ਹੈ। ਗਰਮੀ ਦੇ ਮੌਸਮ ਵਿਚ ਅਜਿਹੀ ਲਾਪਰਵਾਹੀ ਆਮ ਲੋਕਾਂ ਦੀ ਜਾਣ-ਮਾਲ ਦੀ ਸੁਰੱਖਿਆ ਲਈ ਖ਼ਤਰਾ ਬਣ ਸਕਦੀ ਹੈ। ਸਥਾਨਕ ਲੋਕਾਂ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਇਸ ਮਾਮਲੇ ਦਾ ਤੁਰੰਤ ਸੰਗਿਆਨ ਲਵੇ। ਇਸ ਸਬੰਧੀ ਜਦੋਂ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਫ਼ਾਜ਼ਿਲਕਾ ਦੇ ਏ.ਐੱਫ.ਐੱਸ.ਓ. ਸੰਦੀਪ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸੜਕਾਂ ’ਤੇ ਚਿੱਟੀ ਪੱਟੀ ਪਾਉਣ ਦੇ ਕੰਮ ਲਈ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਕਰਨਾ ਬਿਲਕੁਲ ਗ਼ਲਤ ਤੇ ਗ਼ੈਰ-ਕਾਨੂੰਨੀ ਹੈ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਪਹਿਲਾਂ ਉਨ੍ਹਾਂ ਦੇ ਧਿਆਨ ਵਿਚ ਨਹੀਂ ਸੀ ਪਰ ਹੁਣ ਜਾਣਕਾਰੀ ਮਿਲਣ ਤੋਂ ਬਾਅਦ ਉਹ ਇਸ ਦੀ ਬਾਰੀਕੀ ਨਾਲ ਜਾਂਚ ਕਰਵਾਉਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਵਿਭਾਗ ਵਲੋਂ ਮੌਕੇ ’ਤੇ ਚੈਕਿੰਗ ਕਰਕੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਲਈ ਸੰਗਰੂਰ ਰੈਲੀ ਦੀਆਂ ਤਿਆਰੀਆਂ ਹੋਈਆਂ ਮੁਕੰਮਲ ਅਗਲੀ ਖ਼ਬਰ ਜਲਾਲਾਬਾਦ ਦੇ ਟਿਵਾਣਾ ਰੋਡ ’ਤੇ ਸ਼ੱਕੀ ਹਾਲਾਤ ’ਚ ਮਿਲੀ ਨੌਜਵਾਨ ਦੀ ਲਾਸ਼
Ad Position 24