102 ਮਰੀਜ਼ਾਂ ਦੇ ਮੋਤੀਆਬਿੰਦ ਦੇ ਸਫਲ ਆਪ੍ਰੇਸ਼ਨ ਕਰਵਾਏ
ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ‘ਸੋਸ਼ਲ ਵੈੱਲਫੇਅਰ ਸੋਸਾਇਟੀ’ ਵਲੋਂ ਕੈਨੇਡਾ ਨਿਵਾਸੀ ਐਨ. ਆਰ.
ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ‘ਸੋਸ਼ਲ ਵੈੱਲਫੇਅਰ ਸੋਸਾਇਟੀ’ ਵਲੋਂ ਕੈਨੇਡਾ ਨਿਵਾਸੀ ਐਨ.ਆਰ.ਆਈ. ਮਧੂਸੂਦਨ ਸ਼ਰਮਾ ਅਤੇ ਉਨ੍ਹਾਂ ਦੇ ਪਰਿਵਾਰ ਦੇ ਸਹਿਯੋਗ ਨਾਲ ਦੁੱਖ ਨਿਵਾਰਨ ਸ੍ਰੀ ਬਾਲਾ ਜੀ ਧਾਮ ਵਿਖੇ ਅੱਖਾਂ ਦੀ ਜਾਂਚ ਤੇ ਫੈਕੋ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 450 ਮਰੀਜ਼ਾਂ ਦੀ ਜਾਂਚ ਕੀਤੀ ਗਈ ਜਿਨ੍ਹਾਂ ਵਿਚੋਂ 102 ਮਰੀਜ਼ ਮੋਤੀਆਬਿੰਦ ਦੇ ਆਪ੍ਰੇਸ਼ਨ ਲਈ ਚੁਣੇ ਗਏ। ਸੋਸਾਇਟੀ ਵਲੋਂ ਇਨ੍ਹਾਂ ਸਾਰੇ ਮਰੀਜ਼ਾਂ ਨੂੰ 3 ਵੱਖ-ਵੱਖ ਗੇੜਾਂ ਵਿਚ ਲਾਇਨ ਆਈ ਕੇਅਰ ਜੈਤੋ ਦੇ ਹਸਪਤਾਲ ਵਿਖੇ ਆਪ੍ਰੇਸ਼ਨ ਲਈ ਭੇਜਿਆ ਗਿਆ ਜਿੱਥੇ ਨੇਤਰ ਮਾਹਿਰਾਂ ਦੀ ਦੇਖ-ਰੇਖ ਹੇਠ ਸਾਰੇ ਆਪ੍ਰੇਸ਼ਨ ਸਫਲਤਾਪੂਰਵਕ ਨੇਪਰੇ ਚੜ੍ਹੇ। ਸੋਸਾਇਟੀ ਦੇ ਪ੍ਰਧਾਨ ਸ਼ਸ਼ੀਕਾਂਤ, ਕੈਂਪ ਚੇਅਰਮੈਨ ਨਰੇਸ਼ ਜੁਨੇਜਾ, ਰਵੀ ਜੁਨੇਜਾ, ਰਾਕੇਸ਼ ਗਿਲਹੋਤਰਾ ਤੇ ਸੁਸ਼ੀਲ ਗੁਪਤਾ ਦੀ ਅਗਵਾਈ ਹੇਠ ਮਰੀਜ਼ਾਂ ਦੀ ਦੇਖਭਾਲ ਕੀਤੀ ਗਈ।