ਡੀ.ਏ.ਵੀ. ਕਾਲਜ ਅਬੋਹਰ ਵਿਖੇ ਕਰਵਾਇਆ ਅਲੌਕਿਕ ਡਰੋਨ ਸ਼ੋਅ
ਅਬੋਹਰ, 9 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਥਾਨਕ ਡੀ. ਏ.
ਅਬੋਹਰ, 9 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਥਾਨਕ ਡੀ.ਏ.ਵੀ. ਕਾਲਜ, ਅਬੋਹਰ ਵਿਖੇ ਇੱਕ ਸ਼ਾਨਦਾਰ ਅਤੇ ਅਲੌਕਿਕ ਡਰੋਨ ਸ਼ੋਅ ਕਰਵਾਇਆ ਗਿਆ ਜਿਸ ਵਿਚ ਲਗਭਗ 500 ਡਰੋਨਾਂ ਰਾਹੀਂ ਆਕਾਸ਼ ਵਿਚ ਮਨਮੋਹਕ ਦ੍ਰਿਸ਼ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਉੱਥੇ ਮੌਜੂਦ ਸਮੂਹ ਸੰਗਤਾਂ ਤੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਵਿਸ਼ੇਸ਼ ਸਮਾਗਮ ਵਿਚ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ-ਕਮ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਉਪਕਾਰ ਸਿੰਘ ਜਾਖੜ, ਸੰਗਠਨ ਇੰਚਾਰਜ ਸੁਨੀਲ ਸਚਦੇਵਾ, ਲੀਗਲ ਸੈੱਲ ਤੋਂ ਜੁਆਇੰਟ ਸੈਕਟਰੀ ਹਰਪ੍ਰੀਤ ਸਿੰਘ, ਮਾਰਕੀਟ ਕਮੇਟੀ ਚੇਅਰਮੈਨ ਰਾਜਿੰਦਰ ਕੁਮਾਰ, ਲਾਲ ਚੰਦ ਠੁਕਰਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।