ਖੂਈਆਂ ਸਰਵਰ ਸਕੂਲ ’ਚ ਮਾਪੇ-ਅਧਿਆਪਕ ਮਿਲਣੀ ਦੌਰਾਨ ਪਹੁੰਚੇ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ
ਅਬੋਹਰ, 9 ਅਕਤੂਬਰ (ਵਿਵੇਕ ਹੂੜੀਆ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿਚ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਅਬੋਹਰ ਇੰਚਾਰਜ ਡਾ.
ਅਬੋਹਰ, 9 ਅਕਤੂਬਰ (ਵਿਵੇਕ ਹੂੜੀਆ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿਚ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਅਬੋਹਰ ਇੰਚਾਰਜ ਡਾ. ਸੁਹਾਨੀ ਡੋਡਾ ਨੇ ਪਿੰਡ ਖੁਈਆਂ ਸਰਵਰ ਦੇ ਸਰਕਾਰੀ ਸਕੂਲ ਵਿਖੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ ਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਬੱਚਿਆਂ ਦੀ ਪੜ੍ਹਾਈ ਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਬਾਰੇ ਵਿਚਾਰ-ਵਟਾਂਦਰਾ ਕੀਤਾ। ਸਮਾਗਮ ਦੌਰਾਨ ਸਕੂਲ ਸਟਾਫ਼ ਅਤੇ ਪਿੰਡ ਵਾਸੀਆਂ ਨੇ ਡਾ. ਸੁਹਾਨੀ ਡੋਡਾ ਦਾ ਧੰਨਵਾਦ ਕੀਤਾ।