ਚੇਅਰਮੈਨ ਪ੍ਰਦੀਪ ਚੁੱਘ ਨੇ ਦਾਣਾ ਮੰਡੀ ਚੱਕ ਖੇੜੇਵਾਲਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
ਮੰਡੀ ਲਾਧੂਕਾ, 9 ਅਕਤੂਬਰ(ਮਨਪ੍ਰੀਤ ਸਿੰਘ ਸੈਣੀ)- ਮਾਰਕੀਟ ਕਮੇਟੀ ਜਲਾਲਾਬਾਦ ਦੇ ਚੇਅਰਮੈਨ ਪ੍ਰਦੀਪ ਚੁੱਘ ਪਿੰਟਾ ਨੇ ਦਾਣਾ ਮੰਡੀ ਚੱਕ ਖੇੜੇ ਵਾਲਾ ਜੈਮਲ ਵਾਲਾ ਵਿਖੇ ਕਿਸਾਨਾਂ ਵਲੋਂ ਲਿਆਂਦੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਤੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਜੀ ਆਇਆ ਕਿਹਾ। ਇਸ ਮੌਕੇ ਚੇਅਰਮੈਨ ਪ੍ਰਦੀਪ ਚੁੱਘ ਪਿੰਟਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਸਾਰੇ ਖ਼ਰੀਦ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿਚ ਇਸ ਵਾਰ ਵੀ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਸੋਸ਼ਲ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਵਲੋਂ ਆਪ੍ਰੇਸ਼ਨ ਤੋਂ ਬਾਅਦ ਪਰਤੇ ਮਰੀਜ਼ਾਂ ਦਾ ਸਵਾਗਤ ਕਰਦੇ ਹੋਏ ਸੋਸਾਇਟੀ ਦੇ ਅਹੁਦੇਦਾਰ। ਅਜੀਤ ਤਸਵੀਰ
10-10-2026