10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪੈਨੇਸੀਆ ਸਕੂਲ ਦੇ ਰੋਲਰ ਸਕੇਟਿੰਗ ਮੁਕਾਬਲਿਆਂ ’ਚ 4 ਖਿਡਾਰੀਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ

ਜਲਾਲਾਬਾਦ, 9 ਅਕਤੂਬਰ (ਜਤਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026-27’ ਤਹਿਤ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਲਾਲਾਬਾਦ ਦੇ ਰੋਲਰ ਸਕੇਟਿੰਗ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਪੈਨੇਸੀਆ ਸਕੂਲ ਦੇ ਕੁੱਲ 10 ਖਿਡਾਰੀਆਂ ਨੇ ਪੂਰੇ ਜੋਸ਼, ਉਤਸ਼ਾਹ ਤੇ ਖੇਡ ਭਾਵਨਾ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 10-10-2026
ਜਲਾਲਾਬਾਦ, 9 ਅਕਤੂਬਰ (ਜਤਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026-27’ ਤਹਿਤ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਲਾਲਾਬਾਦ ਦੇ ਰੋਲਰ ਸਕੇਟਿੰਗ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਪੈਨੇਸੀਆ ਸਕੂਲ ਦੇ ਕੁੱਲ 10 ਖਿਡਾਰੀਆਂ ਨੇ ਪੂਰੇ ਜੋਸ਼, ਉਤਸ਼ਾਹ ਤੇ ਖੇਡ ਭਾਵਨਾ ਨਾਲ ਭਾਗ ਲਿਆ। ਖਿਡਾਰੀਆਂ ਨੇ ਆਪਣੀ ਮਿਹਨਤ, ਅਨੁਸ਼ਾਸਨ ਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਸਕੂਲ ਦੇ ਚਾਰ ਖਿਡਾਰੀਆਂ ਗੁਨਵੀਰ ਕੌਰ, ਗੁਰਨੂਰ ਸਿੰਘ ਡੋਰਾ, ਆਰੁਸ਼ ਤੇ ਤੇਗਬੀਰ ਸਿੰਘ ਨੇ ਆਪਣੀ ਸ਼ਾਨਦਾਰ ਖੇਡ ਸਦਕਾ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਕਰਵਾਉਣ ਵਿਚ ਸਫਲਤਾ ਹਾਸਲ ਕੀਤੀ। ਸਕੂਲ ਦੇ ਪ੍ਰਿੰਸੀਪਲ ਮੈਡਮ ਰਮਨਪ੍ਰੀਤ ਕੌਰ ਅਤੇ ਸਟਾਫ਼ ਨੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਾਰੇ ਖਿਡਾਰੀਆਂ ਤੇ ਕੋਚ ਗਗਨਦੀਪ ਸਿੰਘ ਨੂੰ ਵਧਾਈ ਦਿੱਤੀ। ਸਕੂਲ ਪ੍ਰਬੰਧਕਾਂ ਨੇ ਆਸ ਪ੍ਰਗਟਾਈ ਕਿ ਰਾਜ ਪੱਧਰੀ ਮੁਕਾਬਲਿਆਂ ਵਿਚ ਵੀ ਇਹ ਖਿਡਾਰੀ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਵਾਹਿਗੁਰੂ ਕਾਲਜ ’ਚ ਐੱਨ.ਐੱਸ.ਐੱਸ. ਕੈਂਪ ਦੇ ਦੂਜੇ ਦਿਨ ਹੋਇਆ ਨਾਟਕ ਦਾ ਮੰਚਨ ਅਗਲੀ ਖ਼ਬਰ ਚੇਅਰਮੈਨ ਪ੍ਰਦੀਪ ਚੁੱਘ ਨੇ ਦਾਣਾ ਮੰਡੀ ਚੱਕ ਖੇੜੇਵਾਲਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
Ad Position 24