ਭਾਸ਼ਾ ਵਿਭਾਗ ਪੰਜਾਬ ਵਲੋਂ ਐਮ.ਆਰ. ਸਰਕਾਰੀ ਕਾਲਜ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ
ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)- ਵਿਦਿਆਰਥੀਆਂ ਦੀ ਪੰਜਾਬੀ ਭਾਸ਼ਾ, ਸਾਹਿੱਤ, ਸਭਿਆਚਾਰ ਤੇ ਇਤਿਹਾਸ ’ਚ ਰੁਚੀ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਸਿਰਜਣਾਤਮਿਕ ਤੇ ਸੁਹਜਾਤਮਿਕ ਬਿਰਤੀਆਂ ਪ੍ਰਫੁਲਿਤ ਕਰਨ ਹਿਤ ਕੁਇਜ਼ ਮੁਕਾਬਲੇ ਕਰਵਾਏ ਜਾਂਦੇ ਹਨ। ਇਹ ਮੁਕਾਬਲੇ ਪਹਿਲਾਂ ਜ਼ਿਲ੍ਹਾ ਪੱਧਰ ਤੇ ਫੇਰ ਜ਼ਿਲ੍ਹਿਆਂ ਵਿਚੋਂ ਜੇਤੂ ਵਿਦਿਆਰਥੀਆਂ ਦੇ ਮੁਕਾਬਲੇ ਰਾਜ ਪੱਧਰ ’ਤੇ ਕਰਵਾਏ ਜਾਂਦੇ ਹਨ।
ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)- ਵਿਦਿਆਰਥੀਆਂ ਦੀ ਪੰਜਾਬੀ ਭਾਸ਼ਾ, ਸਾਹਿੱਤ, ਸਭਿਆਚਾਰ ਤੇ ਇਤਿਹਾਸ ’ਚ ਰੁਚੀ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਸਿਰਜਣਾਤਮਿਕ ਤੇ ਸੁਹਜਾਤਮਿਕ ਬਿਰਤੀਆਂ ਪ੍ਰਫੁਲਿਤ ਕਰਨ ਹਿਤ ਕੁਇਜ਼ ਮੁਕਾਬਲੇ ਕਰਵਾਏ ਜਾਂਦੇ ਹਨ। ਇਹ ਮੁਕਾਬਲੇ ਪਹਿਲਾਂ ਜ਼ਿਲ੍ਹਾ ਪੱਧਰ ਤੇ ਫੇਰ ਜ਼ਿਲ੍ਹਿਆਂ ਵਿਚੋਂ ਜੇਤੂ ਵਿਦਿਆਰਥੀਆਂ ਦੇ ਮੁਕਾਬਲੇ ਰਾਜ ਪੱਧਰ ’ਤੇ ਕਰਵਾਏ ਜਾਂਦੇ ਹਨ। ਖੋਜ ਅਫ਼ਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਫ਼ਾਜ਼ਿਲਕਾ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਥਾਨਕ ਐਮ.ਆਰ. ਸਰਕਾਰੀ ਕਾਲਜ ਫ਼ਾਜ਼ਿਲਕਾ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਭਰ ਦੇ ਸਰਕਾਰੀ, ਅਰਧ-ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ’ਚੋਂ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਦੇ ਸੰਚਾਲਨ ਵਿਚ ਕਾਲਜ ਪ੍ਰਸ਼ਾਸਨ ਦੁਆਰਾ ਸੁਹਿਰਦ ਭੂਮਿਕਾ ਨਿਭਾਈ ਗਈ। ਇਨ੍ਹਾਂ ਮੁਕਾਬਲਿਆਂ ਲਈ ਤਿੰਨ ਵਰਗ ਨਿਰਧਾਰਿਤ ਕੀਤੇ ਗਏ ਹਨ। ਵਰਗ–ਉ ਵਿਚ ਅੱਠਵੀਂ ਤੱਕ, ਵਰਗ–ਅ ਵਿਚ ਨੌਵੀਂ ਤੋਂ ਬਾਰ੍ਹਵੀਂ ਤੇ ਵਰਗ–ਈ ਵਿਚ ਗਰੈਜੂਏਸ਼ਨ ਤੱਕ ਦੇ ਵਿਦਿਆਰਥੀ ਭਾਗ ਲੈਂਦੇ ਹਨ। ਤਿੰਨੇ ਵਰਗਾਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨਵੰਬਰ ਵਿਚ ਹੋਣ ਵਾਲੇ ਰਾਜ ਪੱਧਰੀ ਮੁਕਾਬਲੇ ਵਿਚ ਭਾਗ ਲੈਣਗੇ। ਇਸ ਮੌਕੇ ਭੁਪਿੰਦਰ ਕੁਮਾਰ ਸਾਬਕਾ ਜ਼ਿਲ੍ਹਾ ਭਾਸ਼ਾ ਅਫ਼ਸਰ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਹਾਜ਼ਰ ਹੋਏ। ਇਨਾਮ ਪ੍ਰਦਾਨ ਕਰਨ ਵੇਲੇ ਕਾਲਜ ਪ੍ਰਿੰਸੀਪਲ ਗੁਰਮਿੰਦਰ ਕੌਰ ਵੀ ਹਾਜ਼ਰ ਸਨ। ਖੋਜ ਅਫ਼ਸਰ ਜ਼ਿਲ੍ਹਾ ਭਾਸ਼ਾ ਦਫ਼ਤਰ ਪਰਮਿੰਦਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸੁਰਿੰਦਰ ਕੰਬੋਜ, ਜਸਕਰਨ ਸਿੰਘ, ਗੁਰਵਿੰਦਰ ਸਿੰਘ, ਸੁਖਮੰਦਰ ਸਿੰਘ ਹਾਜ਼ਰ ਸਨ।