09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪਿੰਡ ਨੂਰ ਸ਼ਾਹ ’ਚ ਕ੍ਰਿਕਟ ਟੂਰਨਾਮੈਂਟ ਸ਼ੁਰੂ, ਸੰਦੀਪ ਸਿੰਘ ਭੱਟੀ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਦਿੱਤਾ ਸੱਦਾ

ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)- ਪਿੰਡ ਨੂਰ ਸ਼ਾਹ ਵਿਖੇ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਹਲਕਾ ਸਪੀਕਰ ਤੇ ਅਭਿਆਨ ਇੰਚਾਰਜ ਸੰਦੀਪ ਸਿੰਘ ਭੱਟੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ।

Ad Position 21
No active advertisement
ਅਜੀਤ ਡੈਸਕ 10-10-2026
ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)- ਪਿੰਡ ਨੂਰ ਸ਼ਾਹ ਵਿਖੇ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਹਲਕਾ ਸਪੀਕਰ ਤੇ ਅਭਿਆਨ ਇੰਚਾਰਜ ਸੰਦੀਪ ਸਿੰਘ ਭੱਟੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਸੰਦੀਪ ਸਿੰਘ ਭੱਟੀ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਤੌਰ ’ਤੇ ਅਰੋਗ ਬਣਾਉਣ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਪਸੀ ਭਾਈਚਾਰਾ ਪੈਦਾ ਕਰਦੀਆਂ ਹਨ। ਇਸ ਮੌਕੇ ਸੁੱਖਾ ਚੇਅਰਮੈਨ, ਹਰਜੀਤ ਸਰਪੰਚ, ਜਸਵੰਤ ਸਿੰਘ ਸਰਪੰਚ ਸਮੇਤ ਹੋਰ ਪਤਵੰਤੇ ਸੱਜਣ ਤੇ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ। ਟੂਰਨਾਮੈਂਟ ਨੂੰ ਲੈ ਕੇ ਖਿਡਾਰੀਆਂ ਅਤੇ ਦਰਸ਼ਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
Ad Position 22
No active advertisement
ਪਿਛਲੀ ਖ਼ਬਰ ਬ੍ਰਹਮ ਰਿਸ਼ੀ ਸਕੂਲ ਦੇ ਵਿਦਿਆਰਥੀਆਂ ਨੇ ਖੇਡ ਮੁਕਾਬਲਿਆਂ ’ਚ 84 ਤਗਮੇ ਜਿੱਤੇ ਅਗਲੀ ਖ਼ਬਰ ਭਾਸ਼ਾ ਵਿਭਾਗ ਪੰਜਾਬ ਵਲੋਂ ਐਮ.ਆਰ. ਸਰਕਾਰੀ ਕਾਲਜ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ
Ad Position 24