ਵਕੀਲਾਂ ਪ੍ਰਤੀ ਸੁਖਪਾਲ ਸਿੰਘ ਖਹਿਰਾ ਦੀ ਟਿੱਪਣੀ ਮੰਦਭਾਗੀ-ਐਡਵੋਕੇਟ ਹਰਪ੍ਰੀਤ ਸਿੰਘ
ਅਬੋਹਰ, 9 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਵੀਡੀਓ ਵਿਚ ਵਕੀਲ ਭਾਈਚਾਰੇ ਤੇ ਖ਼ਾਸ ਕਰਕੇ ਐਡਵੋਕੇਟ ਜਨਰਲ ਦਫ਼ਤਰ ਨਾਲ ਜੁੜੇ ਵਕੀਲਾਂ ਬਾਰੇ ਕੀਤੀ ਗਈ ਟਿੱਪਣੀ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਲੀਗਲ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਐਡਵੋਕੇਟ ਹਰਪ੍ਰੀਤ ਸਿੰਘ ਨੇ ਮੰਦਭਾਗੀ ਕਰਾਰ ਦਿੰਦਿਆਂ ਇਸ ਦੀ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਇਕ ਸੀਨੀਅਰ ਸਿਆਸੀ ਆਗੂ ਹਨ ਤੇ ਲੰਮੇ ਸਮੇਂ ਤੋਂ ਜਨਤਕ ਜੀਵਨ ਵਿਚ ਸਰਗਰਮ ਹਨ।
ਅਬੋਹਰ, 9 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਵੀਡੀਓ ਵਿਚ ਵਕੀਲ ਭਾਈਚਾਰੇ ਤੇ ਖ਼ਾਸ ਕਰਕੇ ਐਡਵੋਕੇਟ ਜਨਰਲ ਦਫ਼ਤਰ ਨਾਲ ਜੁੜੇ ਵਕੀਲਾਂ ਬਾਰੇ ਕੀਤੀ ਗਈ ਟਿੱਪਣੀ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਲੀਗਲ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਐਡਵੋਕੇਟ ਹਰਪ੍ਰੀਤ ਸਿੰਘ ਨੇ ਮੰਦਭਾਗੀ ਕਰਾਰ ਦਿੰਦਿਆਂ ਇਸ ਦੀ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਇਕ ਸੀਨੀਅਰ ਸਿਆਸੀ ਆਗੂ ਹਨ ਤੇ ਲੰਮੇ ਸਮੇਂ ਤੋਂ ਜਨਤਕ ਜੀਵਨ ਵਿਚ ਸਰਗਰਮ ਹਨ। ਇਸ ਲਈ ਉਨ੍ਹਾਂ ਵਲੋਂ ਜਨਤਕ ਤੌਰ ’ਤੇ ਕਿਸੇ ਵੀ ਪੇਸ਼ੇ ਜਾਂ ਪੇਸ਼ੇ ਨਾਲ ਜੁੜੇ ਲੋਕਾਂ ਬਾਰੇ ਟਿੱਪਣੀ ਕਰਦੇ ਸਮੇਂ ਵਧੇਰੇ ਜ਼ਿੰਮੇਵਾਰੀ ਤੇ ਸੰਜਮ ਵਰਤਣ ਦੀ ਉਮੀਦ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵਕੀਲਾਂ ਨੂੰ ਕਥਿਤ ਤੌਰ ’ਤੇ ‘ਭਾੜੇ ਦੇ ਟੱਟੂ’ ਕਹਿਣਾ ਨਾ ਸਿਰਫ਼ ਵਕੀਲ ਭਾਈਚਾਰੇ ਦੀ ਮਰਿਆਦਾ ਨੂੰ ਠੇਸ ਪਹੁੰਚਾਉਂਦਾ ਹੈ, ਸਗੋਂ ਇਹ ਇਕ ਸਨਮਾਨਿਤ ਪੇਸ਼ੇ ਦੀ ਸਮਾਜ ’ਚ ਭੂਮਿਕਾ ਨੂੰ ਵੀ ਘਟਾ ਕੇ ਦੇਖਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਵਕੀਲ ਨਿਆਂ ਪ੍ਰਣਾਲੀ ਦਾ ਅਹਿਮ ਹਿੱਸਾ ਹਨ। ਐਡਵੋਕੇਟ ਹਰਪ੍ਰੀਤ ਸਿੰਘ ਨੇ ਕਿਹਾ ਕਿ ‘ਸਿਆਸੀ ਆਲੋਚਨਾ ਲੋਕਤੰਤਰ ਦਾ ਹਿੱਸਾ ਹੈ, ਪਰ ਕਿਸੇ ਪੇਸ਼ੇ ਦੀ ਸਮੂਹਿਕ ਤੌਰ ’ਤੇ ਬੇਇੱਜ਼ਤੀ ਕਰਨਾ ਸਿਆਸੀ ਆਲੋਚਨਾ ਨਹੀਂ ਹੈ।” ਐਡਵੋਕੇਟ ਹਰਪ੍ਰੀਤ ਸਿੰਘ ਨੇ ਸੁਖਪਾਲ ਸਿੰਘ ਖਹਿਰਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਿਆਨ ’ਤੇ ਮੁੜ ਵਿਚਾਰ ਕਰਨ ਅਤੇ ਵਕੀਲ ਭਾਈਚਾਰੇ ਤੋਂ ਤੁਰੰਤ ਮੁਆਫ਼ੀ ਮੰਗਣ।