09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਰੇਲਵੇ ਸਟੇਸ਼ਨ ਅਬੋਹਰ ’ਤੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਖ਼ਤ

ਅਬੋਹਰ, 9 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਦਸਹਿਰਾ, ਦੀਵਾਲੀ, ਰਾਮ-ਲੀਲ੍ਹਾ ਅਤੇ ਛੱਠ ਪੂਜਾ ਵਰਗੇ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਰੇਲਵੇ ਸਟੇਸ਼ਨ ਅਬੋਹਰ ਵਿਖੇ ਯਾਤਰੀਆਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਇਸ ਸਬੰਧੀ ਰੇਲਵੇ ਪੁਲਿਸ ਵਲੋਂ ਵਿਸ਼ੇਸ਼ ਸੁਰੱਖਿਆ ਮੁਹਿੰਮ ਚਲਾਈ ਗਈ, ਜਿਸ ਤਹਿਤ ਸਟੇਸ਼ਨ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਚੌਕਸ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 10-10-2026
ਅਬੋਹਰ, 9 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਦਸਹਿਰਾ, ਦੀਵਾਲੀ, ਰਾਮ-ਲੀਲ੍ਹਾ ਅਤੇ ਛੱਠ ਪੂਜਾ ਵਰਗੇ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਰੇਲਵੇ ਸਟੇਸ਼ਨ ਅਬੋਹਰ ਵਿਖੇ ਯਾਤਰੀਆਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਇਸ ਸਬੰਧੀ ਰੇਲਵੇ ਪੁਲਿਸ ਵਲੋਂ ਵਿਸ਼ੇਸ਼ ਸੁਰੱਖਿਆ ਮੁਹਿੰਮ ਚਲਾਈ ਗਈ, ਜਿਸ ਤਹਿਤ ਸਟੇਸ਼ਨ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਚੌਕਸ ਕੀਤਾ ਗਿਆ। ਇਹ ਮੁਹਿੰਮ ਡੀ.ਜੀ.ਪੀ ਰੇਲਵੇ ਪੰਜਾਬ ਸ੍ਰੀ ਪ੍ਰਭਾ ਤ੍ਰਿਵੇਦੀ ਦੀ ਅਗਵਾਈ ਹੇਠ ਚਲਾਈ ਗਈ। ਇਸ ਮੌਕੇ ਜੀ.ਆਰ.ਪੀ. ਦੇ ਮੁੱਖ ਅਫ਼ਸਰ ਹਰਜੀਤ ਸਿੰਘ, ਆਰ.ਪੀ.ਐੱਫ ਦੀ ਇੰਸਪੈਕਟਰ ਪਰਮਜੀਤ ਕੌਰ ਅਤੇ ਪੁਲਿਸ ਪਾਰਟੀ ਮੌਜੂਦ ਰਹੀ। ਰੇਲਵੇ ਪੁਲਿਸ ਵਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਸੁਰੱਖਿਆ ਪ੍ਰਤੀ ਚੌਕਸੀ ਬਣਾਈ ਰੱਖਣ ਅਤੇ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸੁਹਾਨੀ ਡੋਡਾ ਨੇ ਖੂਈਆਂ ਸਰਵਰ ’ਚ ਲੋੜਵੰਦਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਪਿੰਡ ਸ਼ੇਰੇਵਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ
Ad Position 24