11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਐੱਸ.ਐੱਸ.ਪੀ. ਫ਼ਾਜ਼ਿਲਕਾ ਨੇ ਖਿਡਾਰੀਆਂ ਨਾਲ ਕੀਤੀ ਗੱਲਬਾਤ, ਵਧਾਇਆ ਹੌਸਲਾ

ਅਬੋਹਰ, 10 ਅਕਤੂਬਰ (ਵਿਵੇਕ ਹੂੜੀਆ)- ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਤਹਿਤ ਚਲਾਏ ਜਾ ਰਹੇ ਅਭਿਆਨ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ‘ਮੇਰਾ ਪੰਜਾਬ, ਮੇਰੀ ਜ਼ਿੰਮੇਵਾਰੀ’ ਮੁਹਿੰਮ ਦੇ ਮੱਦੇਨਜ਼ਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਵਿਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਐੱਸ.

Ad Position 21
No active advertisement
ਸੈਮੀਨਾਰ ਦੌਰਾਨ ਖਿਡਾਰੀਆਂ ਨਾਲ ਗੱਲਬਾਤ ਕਰਦੇ ਹੋਏ ਐੱਸ.ਐੱਸ.ਪੀ. ਫ਼ਾਜ਼ਿਲਕਾ ਗਗਨ ਅਜੀਤ ਸਿੰਘ ਤੇ ਹੋਰ ਪੁਲਿਸ ਅਧਿਕਾਰੀ। ਅਜੀਤ ਤਸਵੀਰ 11-10-2026
ਅਬੋਹਰ, 10 ਅਕਤੂਬਰ (ਵਿਵੇਕ ਹੂੜੀਆ)- ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਤਹਿਤ ਚਲਾਏ ਜਾ ਰਹੇ ਅਭਿਆਨ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ‘ਮੇਰਾ ਪੰਜਾਬ, ਮੇਰੀ ਜ਼ਿੰਮੇਵਾਰੀ’ ਮੁਹਿੰਮ ਦੇ ਮੱਦੇਨਜ਼ਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਵਿਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਐੱਸ.ਐੱਸ.ਪੀ. ਨੇ ਖਿਡਾਰੀਆਂ ਨਾਲ ਦਿਲ ਖੋਲ੍ਹ ਕੇ ਗੱਲਬਾਤ ਕੀਤੀ, ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਤੇ ਉਨ੍ਹਾਂ ਦਾ ਹੌਸਲਾ ਵਧਾਇਆ। ਸੈਮੀਨਾਰ ਦੌਰਾਨ ਐੱਸ.ਪੀ. ਅਬੋਹਰ ਸਤਿੰਦਰ ਸਿੰਘ ਨੇ ਬੱਚਿਆਂ ਨੂੰ ਮਾੜੀ ਸੰਗਤ ਤੋਂ ਦੂਰ ਰਹਿਣ ਤੇ ਖੇਡਾਂ ਤੇ ਪੜ੍ਹਾਈ ਵੱਲ ਧਿਆਨ ਕੇਂਦਰਿਤ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਪੰਜਾਬ ਸਰਕਾਰ ਦੀ ਡਰੱਗ ਫ਼੍ਰੀ ਹੈਲਪ ਲਾਈਨ ਬਾਰੇ ਜਾਣਕਾਰੀ ਦਿੰਦਿਆਂ ਨਸ਼ਿਆਂ ਨਾਲ ਜੁੜੀਆਂ ਸਮੱਸਿਆਵਾਂ ਪ੍ਰਤੀ ਜਾਗਰੂਕ ਰਹਿਣ ਦਾ ਸੁਨੇਹਾ ਦਿੱਤਾ। ਇਸ ਮੌਕੇ ਐੱਸ.ਪੀ. ਅਬੋਹਰ ਸਤਿੰਦਰ ਸਿੰਘ, ਡੀ.ਐੱਸ.ਪੀ. ਅਬੋਹਰ ਹਰੀਸ਼ ਕੁਮਾਰ, ਥਾਣਾ ਸਿਟੀ-1 ਦੇ ਇੰਚਾਰਜ ਮਨਿੰਦਰ ਸਿੰਘ, ਸਬ-ਇੰਸਪੈਕਟਰ ਨਵਦੀਪ ਸ਼ਰਮਾ ਤੇ ਸਬ-ਇੰਸਪੈਕਟਰ ਸ਼ਿਵ ਕੁਮਾਰ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਪ੍ਰੋਗਰਾਮ ਸਪੈਸ਼ਲ ਫੋਰਸ ਅਕੈਡਮੀ ਦੇ ਸੁਭਾਸ਼ ਬਾਵਾ, ਸ਼ਹੀਦ ਭਗਤ ਸਿੰਘ ਸਪੋਰਟਸ ਅਕੈਡਮੀ ਦੇ ਰਾਧੇਸ਼ਾਮ ਤੇ ਐਮ.ਐੱਸ. ਅਕੈਡਮੀ ਦੇ ਕੋਚ ਮਨਮੋਹਨ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਦੌਰਾਨ ਗਗਨ ਚੁੱਘ ਨੇ ਸਾਰੇ ਕੋਚਾਂ ਦੀ ਜਾਣ-ਪਛਾਣ ਕਰਵਾਈ ਤੇ ਖਿਡਾਰੀਆਂ ਨੂੰ ਖੇਡਾਂ ਨਾਲ ਜੋੜਨ ਤੇ ਨੌਜਵਾਨਾਂ ਨੂੰ ਸਕਾਰਾਤਮਿਕ ਦਿਸ਼ਾ ਦੇਣ ਲਈ ਉਨ੍ਹਾਂ ਵਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਦੱਸਿਆ। ਸੈਮੀਨਾਰ ’ਚ ਰਾਘਵ, ਬਲਜੀਤ ਸਿੰਘ, ਇਨਾਯਤ ਸਮੇਤ ਵੱਖ-ਵੱਖ ਅਕੈਡਮੀਆਂ ਦੇ ਲਗਭਗ 300 ਬੱਚਿਆਂ ਨੇ ਹਿੱਸਾ ਲਿਆ।
Ad Position 22
No active advertisement
ਪਿਛਲੀ ਖ਼ਬਰ ਵਾਹਿਗੁਰੂ ਕਾਲਜ ’ਚ ਯੋਗ ਕੈਂਪ ਲਗਾਇਆ ਅਗਲੀ ਖ਼ਬਰ ਮਾਰਕੀਟ ਕਮੇਟੀ ਜਲਾਲਾਬਾਦ ਦੀਆਂ ਮੰਡੀਆਂ ਵਿਚ ਪਰਮਲ ਝੋਨੇ ਦੀ ਆਮਦ 7143 ਤੇ, ਬਾਸਮਤੀ ਦੀ ਆਮਦ 2435 ਟਨ ਹੋਈ
Ad Position 24