11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਜਲਾਲਾਬਾਦ ਤੋਂ 2027 ਦੀ ਵਿਧਾਨ ਸਭਾ ਚੋਣ ਲੜਨ ਲਈ ਤਿਆਰ ਹਾਂ- ਗੁਰਜੋਤ ਸਿੰਘ ਸੰਧੂ

ਜਲਾਲਾਬਾਦ, 10 ਅਕਤੂਬਰ (ਜਸਕਰਨ ਸਿੰਘ ਤਨੇਜਾ)- ਕਾਂਗਰਸ ਦੀ ਵਿਦਿਆਰਥੀ ਜਥੇਬੰਦੀ ਐਨ. ਐੱਸ.

Ad Position 21
No active advertisement
ਗੁਰਜੋਤ ਸਿੰਘ ਸੰਧੂ ਗੱਲਬਾਤ ਦੌਰਾਨ। ਤਸਵੀਰ-ਜਸਕਰਨ ਸਿੰਘ ਤਨੇਜਾ 11-10-2026
ਜਲਾਲਾਬਾਦ, 10 ਅਕਤੂਬਰ (ਜਸਕਰਨ ਸਿੰਘ ਤਨੇਜਾ)- ਕਾਂਗਰਸ ਦੀ ਵਿਦਿਆਰਥੀ ਜਥੇਬੰਦੀ ਐਨ.ਐੱਸ.ਯੂ.ਆਈ. ਤੋਂ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਕਰਨ ਵਾਲੇ ਨੌਜਵਾਨ ਆਗੂ ਗੁਰਜੋਤ ਸਿੰਘ ਸੰਧੂ ਹੁਣ ਜਲਾਲਾਬਾਦ ਦੀ ਸਿਆਸਤ ਵਿਚ ਸਰਗਰਮ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਜਲਾਲਾਬਾਦ ਹਲਕੇ ਤੋਂ ਲੜਨ ਦੀ ਇੱਛਾ ਪ੍ਰਗਟਾਈ ਹੈ। ਗੁਰਜੋਤ ਦਾ ਕਹਿਣਾ ਹੈ ਕਿ ਜਲਾਲਾਬਾਦ ਉਨ੍ਹਾਂ ਦਾ ਜੱਦੀ ਸ਼ਹਿਰ ਹੈ ਅਤੇ ਇਸ ਇਲਾਕੇ ਨਾਲ ਉਨ੍ਹਾਂ ਦਾ ਵਿਸ਼ੇਸ਼ ਨਾਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਜਲਾਲਾਬਾਦ ਤੋਂ ਟਰੱਕ ਯੂਨੀਅਨ ਦੇ ਪ੍ਰਧਾਨ ਰਹੇ ਹਨ ਤੇ ਸਿਆਸਤ ਵਿਚ ਸਰਗਰਮ ਰਹੇ ਹਨ। ਜੇਕਰ ਕਾਂਗਰਸ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਜਲਾਲਾਬਾਦ ਤੋਂ ਚੋਣ ਲੜਨ ਦਾ ਮੌਕਾ ਦਿੱਤਾ ਜਾਂਦਾ ਹੈ ਤਾਂ ਉਹ ਪੂਰੀ ਤਨਦੇਹੀ, ਮਿਹਨਤ ਨਾਲ ਲੋਕਾਂ ਦੀ ਸੇਵਾ ਕਰਨਗੇ। ਗੁਰਜੋਤ ਨੇ ਸਾਲ 2012 ਵਿਚ ਐਨ.ਐੱਸ.ਯੂ.ਆਈ. ਰਾਹੀਂ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ ਤੇ ਵਿਦਿਆਰਥੀ ਰਾਜਨੀਤੀ ਵਿਚ ਕੰਮ ਕਰਦਿਆਂ ਸੰਗਠਨਾਤਮਕ ਤਜਰਬਾ ਹਾਸਲ ਕੀਤਾ। ਉਨ੍ਹਾਂ ਦੀ ਮਿਹਨਤ ਅਤੇ ਸਰਗਰਮੀ ਸਦਕਾ ਉਨ੍ਹਾਂ ਨੂੰ ਸਾਲ 2014 ਤੇ 2016 ਵਿਚ ਚੰਡੀਗੜ੍ਹ ਐਨ.ਐੱਸ.ਯੂ.ਆਈ. ਦੇ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਤੇ ਉਹ ਲਗਾਤਾਰ ਦੋ ਵਾਰ ਇਸ ਅਹੁਦੇ ’ਤੇ ਰਹੇ। ਸਾਲ 2020 ਵਿਚ ਉਨ੍ਹਾਂ ਨੂੰ ਐਨ.ਐੱਸ.ਯੂ.ਆਈ. ਦੇ ਕੌਮੀ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਮਿਲੀ ਤੇ ਇਸੇ ਸਾਲ ਉਨ੍ਹਾਂ ਨੂੰ ਰਾਜਸਥਾਨ ’ਚ ਐਨ.ਐੱਸ.ਯੂ.ਆਈ. ਦਾ ਇੰਚਾਰਜ ਵੀ ਬਣਾਇਆ ਗਿਆ। ਉਨ੍ਹਾਂ ਦੇ ਸਿਆਸੀ ਸਫ਼ਰ ਦਾ ਇੱਕ ਹੋਰ ਮਹੱਤਵਪੂਰਨ ਪੜਾਅ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਰਿਹਾ ਜਿਸ ਵਿਚ ਗੁਰਜੋਤ ਸਿੰਘ ਸੰਧੂ ਪੰਜਾਬ ਵਿਚ ਇਸ ਯਾਤਰਾ ਨੂੰ ਸਫਲ ਬਣਾਉਣ ਲਈ ਮਿਹਨਤ ਕੀਤੀ। ਗੁਰਜੋਤ ਦਾ ਕਹਿਣਾ ਹੈ ਕਿ ਉਹ ਆਪਣੇ ਤਜਰਬੇ ਨੂੰ ਜਲਾਲਾਬਾਦ ਹਲਕੇ ਵਿਚ ਵਰਤਣਾ ਚਾਹੁੰਦੇ ਹਨ। ਪਿਛਲੇ ਸਮੇਂ ਦੌਰਾਨ ਉਹ ਜਲਾਲਾਬਾਦ ਵਿਚ ਕਾਂਗਰਸ ਦੀਆਂ ਜਥੇਬੰਦਕ ਗਤੀਵਿਧੀਆਂ ’ਚ ਹਿੱਸਾ ਲੈਂਦੇ ਰਹੇ ਹਨ ਤੇ ਨਗਰ ਕੌਂਸਲ ਚੋਣਾਂ ਦੌਰਾਨ ਵੀ ਵੱਖ-ਵੱਖ ਵਾਰਡਾਂ ਵਿਚ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਦਿਆਂ ਲੋਕਾਂ ਨਾਲ ਮੁਲਾਕਾਤਾਂ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਹਾਈਕਮਾਂਡ ਉਨ੍ਹਾਂ ਨੂੰ ਜਲਾਲਾਬਾਦ ਤੋਂ ਚੋਣ ਲੜਨ ਦੀ ਜ਼ਿੰਮੇਵਾਰੀ ਸੌਂਪਦੀ ਹੈ ਤਾਂ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਲਈ ਪੂਰੀ ਕੋਸ਼ਿਸ਼ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 5 ਮੁਕੱਦਮੇ ਦਰਜ ਅਗਲੀ ਖ਼ਬਰ ਬ੍ਰਹਮ ਰਿਸ਼ੀ ਸਕੂਲ ’ਚ ਕਲਾਸ ਸ਼ੋਅ ਮੁਕਾਬਲਾ ਕਰਵਾਇਆ
Ad Position 24