11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਗੋਪੀ ਚੰਦ ਕਾਲਜ ਦੀਆਂ ਵਿਦਿਆਰਥਣਾਂ ਨੇ ਵਿੱਦਿਅਕ ਦੌਰਾ ਕੀਤਾ

ਅਬੋਹਰ, 10 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਗੋਪੀ ਚੰਦ ਆਰੀਆ ਮਹਿਲਾ ਕਾਲਜ ਅਬੋਹਰ ਦੀਆਂ ਵਿਦਿਆਰਥਣਾਂ ਵਲੋਂ ਪ੍ਰਯਾਸ ਸਕੂਲ ਫ਼ਾਰ ਡੈੱਫ ਐਂਡ ਮਿਊਟ ਚਿਲਡਰਨ ਆਲਮਗੜ੍ਹ ਦਾ ਵਿੱਦਿਅਕ ਦੌਰਾ ਕੀਤਾ ਗਿਆ। ਇਸ ਮੌਕੇ ਇਤਿਹਾਸ ਵਿਭਾਗ ਦੇ ਮੁਖੀ ਡਾ.

Ad Position 21
No active advertisement
ਅਜੀਤ ਡੈਸਕ 11-10-2026
ਅਬੋਹਰ, 10 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਗੋਪੀ ਚੰਦ ਆਰੀਆ ਮਹਿਲਾ ਕਾਲਜ ਅਬੋਹਰ ਦੀਆਂ ਵਿਦਿਆਰਥਣਾਂ ਵਲੋਂ ਪ੍ਰਯਾਸ ਸਕੂਲ ਫ਼ਾਰ ਡੈੱਫ ਐਂਡ ਮਿਊਟ ਚਿਲਡਰਨ ਆਲਮਗੜ੍ਹ ਦਾ ਵਿੱਦਿਅਕ ਦੌਰਾ ਕੀਤਾ ਗਿਆ। ਇਸ ਮੌਕੇ ਇਤਿਹਾਸ ਵਿਭਾਗ ਦੇ ਮੁਖੀ ਡਾ.ਨੀਰਜ ਮਹਿਤਾ ਤੇ ਕਾਮਰਸ ਵਿਭਾਗ ਦੇ ਮੁਖੀ ਡਾ.ਮਨੋਜ ਫੁਟੇਲਾ ਨੇ ਵਿਦਿਆਰਥਣਾਂ ਨੂੰ ਰਵਾਨਾ ਕੀਤਾ। ਦੌਰੇ ਦੌਰਾਨ ਵਿਦਿਆਰਥਣਾਂ ਨੇ ਵਿਸ਼ੇਸ਼ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਸੰਕੇਤਕ ਭਾਸ਼ਾ ਰਾਹੀਂ ਉਨ੍ਹਾਂ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਪ੍ਰਗਟ ਕਰਨ ਦੇ ਤਰੀਕੇ ਨੂੰ ਜਾਣਿਆ। ਇਸ ਮੌਕੇ ’ਤੇ ਪ੍ਰਿੰਸੀਪਲ ਡਾ.ਰੇਖਾ ਸੂਦ ਹਾਂਡਾ ਨੇ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਵਿਦਿਆਰਥੀਆਂ ਵਿਚ ਮਾਨਵੀ ਸੰਵੇਦਨਾਵਾਂ, ਹਮਦਰਦੀ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਵੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਹੋਵੇਗਾ ਸਮਾਗਮ, ਸੰਗਤਾਂ ਨੂੰ ਸ਼ਮੂਲੀਅਤ ਦੀ ਅਪੀਲ ਅਗਲੀ ਖ਼ਬਰ ਅਬੋਹਰ ਦੇ ਸਰਕਾਰੀ ਸਕੂਲ ਵਿਚ ਕਰਵਾਈ ਗਈ ਮਾਪੇ-ਅਧਿਆਪਕ ਮਿਲਣੀ
Ad Position 24