10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

‘ ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਬੱਧਨੀ ਗੁਲਾਬ ਸਿੰਘ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇ ਸਰਟੀਫਿਕੇਟ ਵੰਡੇ

ਫਿਰੋਜ਼ਸ਼ਾਹ, 10 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਬੱਧਨੀ ਗੁਲਾਬ ਸਿੰਘ ਤੋਂ ਸ਼ੁਰੂਆਤ ਕਰਦਿਆਂ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਅਤੇ ਫ਼ਿਰੋਜ਼ਪੁਰ ਦੇ ਤਹਿਸੀਲਦਾਰ ਹਰਿੰਦਰਪਾਲ ਸਿੰਘ ਬੇਦੀ, ਕਾਨੂੰਗੋ ਗੁਰਦੇਵ ਸਿੰਘ, ਹਲਕਾ ਪਟਵਾਰੀ ਅਭੈ ਧਵਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਪਿੰਡ ਦੇ ਲਕੀਰ ਦੇ ਅੰਦਰ ਰਹਿੰਦੇ ਯੋਗ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦੇ ਕਾਨੂੰਨੀ ਸਰਟੀਫਿਕੇਟ (ਸਨਦਾਂ) ਸੌਂਪੇ।

Ad Position 21
No active advertisement
ਅਜੀਤ ਡੈਸਕ 11-10-2026
ਫਿਰੋਜ਼ਸ਼ਾਹ, 10 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਬੱਧਨੀ ਗੁਲਾਬ ਸਿੰਘ ਤੋਂ ਸ਼ੁਰੂਆਤ ਕਰਦਿਆਂ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਅਤੇ ਫ਼ਿਰੋਜ਼ਪੁਰ ਦੇ ਤਹਿਸੀਲਦਾਰ ਹਰਿੰਦਰਪਾਲ ਸਿੰਘ ਬੇਦੀ, ਕਾਨੂੰਗੋ ਗੁਰਦੇਵ ਸਿੰਘ, ਹਲਕਾ ਪਟਵਾਰੀ ਅਭੈ ਧਵਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਪਿੰਡ ਦੇ ਲਕੀਰ ਦੇ ਅੰਦਰ ਰਹਿੰਦੇ ਯੋਗ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦੇ ਕਾਨੂੰਨੀ ਸਰਟੀਫਿਕੇਟ (ਸਨਦਾਂ) ਸੌਂਪੇ। ਇਸ ਮੌਕੇ ਸਰਪੰਚ ਰਵਿੰਦਰ ਕੌਰ, ਨੰਬਰਦਾਰ ਹਰਦੀਪ ਸਿੰਘ, ਪੰਚ ਗੁਰਮੁਖ ਸਿੰਘ, ਮਨਪ੍ਰੀਤ ਸਿੰਘ, ਖੁਸ਼ਵੰਤ ਕੌਰ, ਦਰਸ਼ਨ ਕੌਰ, ਸੁਨੀਲ ਕੁਮਾਰ, ਨਿਰਭੈ ਸਿੰਘ, ਮਨਜੀਤ ਸਿੰਘ, ਸੁਖਦੇਵ ਸਿੰਘ, ਜਸਵੀਰ ਸਿੰਘ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ, ਮਲਕੀਤ ਸਿੰਘ, ਹਰਬਰਿੰਦਰ ਸਿੰਘ, ਗੁਰਬਰਿੰਦਰ ਸਿੰਘ, ਪ੍ਰਦੀਪ ਸਿੰਘ, ਹਰਮੀਤ ਸਿੰਘ, ਸਰਪੰਚ ਰਜਿੰਦਰ ਸਿੰਘ, ਗੁਰਜੰਟ ਸਿੰਘ, ਕੁਰਵਿੰਦਰ ਸਿੰਘ, ਲੱਕੀ ਸਰਪੰਚ ਰੱਤਾ ਖੇੜਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ.ਸੁਹਾਨੀ ਡੋਡਾ ਨੇ ਵਰਿਆਮ ਨਗਰ ਵਿਖੇ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਕੀਤਾ ਲਾਮਬੱਧ ਅਗਲੀ ਖ਼ਬਰ ‘ਆਪ’ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ’ਚ ਰਹੀ ਨਾਕਾਮ - ਲਾਡੀ ਗਹਿਰੀ
Ad Position 24