ਡਾ.ਸੁਹਾਨੀ ਡੋਡਾ ਨੇ ਵਰਿਆਮ ਨਗਰ ਵਿਖੇ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਕੀਤਾ ਲਾਮਬੱਧ
ਅਬੋਹਰ, 10 ਅਕਤੂਬਰ (ਵਿਵੇਕ ਹੂੜੀਆ)- ਹਲਕਾ ਅਬੋਹਰ ਦੇ ਵਰਿਆਮ ਨਗਰ (ਵਾਰਡ ਨੰਬਰ 11) ਵਿਖੇ ਪਹੁੰਚ ਕੇ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਵਾਰਡ ਵਾਸੀਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।
ਅਬੋਹਰ, 10 ਅਕਤੂਬਰ (ਵਿਵੇਕ ਹੂੜੀਆ)- ਹਲਕਾ ਅਬੋਹਰ ਦੇ ਵਰਿਆਮ ਨਗਰ (ਵਾਰਡ ਨੰਬਰ 11) ਵਿਖੇ ਪਹੁੰਚ ਕੇ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਵਾਰਡ ਵਾਸੀਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਸਮੂਹ ਵਾਰਡ ਵਾਸੀਆਂ ਨੇ ਨਸ਼ਿਆਂ ਵਿਰੁੱਧ ਇੱਕਜੁੱਟ ਹੋ ਕੇ ਲੜਨ ਦਾ ਦ੍ਰਿੜ੍ਹ ਸੰਕਲਪ ਲਿਆ। ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿਚ ਔਰਤਾਂ ਦੀ ਭਾਗੀਦਾਰੀ ਨੇ ਇਹ ਸਪਸ਼ਟ ਸੁਨੇਹਾ ਦਿੱਤਾ ਕਿ ਸਮਾਜ ਹੁਣ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਅੱਗੇ ਆ ਰਿਹਾ ਹੈ। ਉਨ੍ਹਾਂ ਨੇ ਸਾਰੇ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਓ ਸਾਰੇ ਮਿਲ ਕੇ ਨਸ਼ਿਆਂ ਵਿਰੁੱਧ ਡਟ ਕੇ ਖੜ੍ਹੇ ਹੋਈਏ ਤੇ ਪੰਜਾਬ ਦੇ ਸੁਨਹਿਰੀ ਭਵਿੱਖ ਨੂੰ ਸੁਰੱਖਿਅਤ ਬਣਾਈਏ।