ਪਿੰਡ ਹਿੰਮਤਪੁਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਲਈ ਦੂਜੀ ਬੱਸ ਸ੍ਰੀ ਹਰਿਮੰਦਰ ਸਾਹਿਬ ਲਈ ਰਵਾਨਾ
ਬੱਲੂਆਣਾ, 12 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਹਲਕਾ ਬੱਲੂਆਣਾ ਦੇ ਪਿੰਡ ਹਿੰਮਤਪੁਰਾ ਤੋਂ ਬਲਾਕ ਪ੍ਰਧਾਨ ਮਲਕੀਤ ਸਿੰਘ ਉਰਫ਼ ਗੋਰਾ ਸਿੰਘ ਤੇ ਬਲਾਕ ਪ੍ਰਧਾਨ ਸੁਸ਼ੀਲ ਕੁਮਾਰ ਕੜਵਾਸਰਾ ਸਰਪੰਚ, ਬਲਜੀਤ ਸਿੰਘ ਬਲਾਕ ਪ੍ਰਧਾਨ ਤੇ ਸੀਨੀਅਰ ਆਗੂ ਤੇ ਮੌਜੂਦਾ ਪੰਚ ਸੁਖਦੇਵ ਸਿੰਘ ਉਰਫ਼ ਪੱਪੂ ਸਿੰਘ ਦੀ ਅਗਵਾਈ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਦੀ ਦੂਜੀ ਬੱਸ ਸ੍ਰੀ ਹਰਿਮੰਦਰ ਸਾਹਿਬ ਲਈ ਰਵਾਨਾ ਹੋਈ। ਬੱਸ ਨੂੰ ਬਲਾਕ ਪ੍ਰਧਾਨ ਮਲਕੀਤ ਸਿੰਘ ਤੇ ਬਲਾਕ ਪ੍ਰਧਾਨ ਬਲਜੀਤ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਬੱਲੂਆਣਾ, 12 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਹਲਕਾ ਬੱਲੂਆਣਾ ਦੇ ਪਿੰਡ ਹਿੰਮਤਪੁਰਾ ਤੋਂ ਬਲਾਕ ਪ੍ਰਧਾਨ ਮਲਕੀਤ ਸਿੰਘ ਉਰਫ਼ ਗੋਰਾ ਸਿੰਘ ਤੇ ਬਲਾਕ ਪ੍ਰਧਾਨ ਸੁਸ਼ੀਲ ਕੁਮਾਰ ਕੜਵਾਸਰਾ ਸਰਪੰਚ, ਬਲਜੀਤ ਸਿੰਘ ਬਲਾਕ ਪ੍ਰਧਾਨ ਤੇ ਸੀਨੀਅਰ ਆਗੂ ਤੇ ਮੌਜੂਦਾ ਪੰਚ ਸੁਖਦੇਵ ਸਿੰਘ ਉਰਫ਼ ਪੱਪੂ ਸਿੰਘ ਦੀ ਅਗਵਾਈ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਦੀ ਦੂਜੀ ਬੱਸ ਸ੍ਰੀ ਹਰਿਮੰਦਰ ਸਾਹਿਬ ਲਈ ਰਵਾਨਾ ਹੋਈ। ਬੱਸ ਨੂੰ ਬਲਾਕ ਪ੍ਰਧਾਨ ਮਲਕੀਤ ਸਿੰਘ ਤੇ ਬਲਾਕ ਪ੍ਰਧਾਨ ਬਲਜੀਤ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਬਲਾਕ ਪ੍ਰਧਾਨ ਮਲਕੀਤ ਸਿੰਘ ਨੇ ਦੱਸਿਆ ਕਿ ਕੁੱਝ ਚਾਹਵਾਨ ਬਜ਼ੁਰਗ ਅਜੇ ਵੀ ਯਾਤਰਾ ਲਈ ਬਕਾਇਆ ਰਹਿੰਦੇ ਹਨ। ਇਸ ਲਈ ਲਗਭਗ 15 ਜਾਂ 16 ਅਕਤੂਬਰ ਨੂੰ ਇਕ ਬੱਸ ਯਾਤਰੀਆਂ ਦੀ ਸੇਵਾ ਲਈ ਹੋਰ ਭੇਜੀ ਜਾਵੇਗੀ। ਇਸ ਯਾਤਰਾ ਦੀ ਪੂਰੀ ਜ਼ਿੰਮੇਵਾਰੀ ਸੁਰਿੰਦਰ ਸਿੰਘ ਸੀਨੀਅਰ ਆਪ ਆਗੂ ਤੇ ਹਰਮਨਪ੍ਰੀਤ ਸਿੰਘ ਹਲਕਾ ਮੈਨੇਜਰ ਤੀਰਥ ਯਾਤਰਾ ਨੇ ਬਾਖ਼ੂਬੀ ਨਿਭਾਈ।