ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ
ਅਬੋਹਰ, 12 ਅਕਤੂਬਰ (ਵਿਵੇਕ ਹੂੜੀਆ)- ਸਥਾਨਕ ਜੈਨ ਨਗਰੀ ਵਿਚ ਘਰ ਦੇ ਬਾਹਰ ਖੜ੍ਹਾ ਇਕ ਮੋਟਰਸਾਈਕਲ ਅਣਪਛਾਤੇ ਵਿਅਕਤੀ ਵਲੋਂ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਮੋਟਰਸਾਈਕਲ ਚੋਰੀ ਕਰਨ ਵਾਲਾ ਨੌਜਵਾਨ ਇਲਾਕੇ ਵਿਚ ਲੱਗੇ ਸੀ.
ਅਬੋਹਰ, 12 ਅਕਤੂਬਰ (ਵਿਵੇਕ ਹੂੜੀਆ)- ਸਥਾਨਕ ਜੈਨ ਨਗਰੀ ਵਿਚ ਘਰ ਦੇ ਬਾਹਰ ਖੜ੍ਹਾ ਇਕ ਮੋਟਰਸਾਈਕਲ ਅਣਪਛਾਤੇ ਵਿਅਕਤੀ ਵਲੋਂ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਮੋਟਰਸਾਈਕਲ ਚੋਰੀ ਕਰਨ ਵਾਲਾ ਨੌਜਵਾਨ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਿਆ, ਪਰ ਘਟਨਾ ਦੇ ਦੋ ਦਿਨ ਬੀਤ ਜਾਣ ਦੇ ਬਾਵਜੂਦ ਮੋਟਰਸਾਈਕਲ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਅਸ਼ੋਕ ਕੁਮਾਰ ਪੁੱਤਰ ਤਾਰਾ ਚੰਦ ਵਾਸੀ ਗਲੀ ਨੰਬਰ 3 ਜੈਨ ਨਗਰੀ ਨੇ ਦੱਸਿਆ ਕਿ ਉਸ ਨੇ ਆਪਣਾ ਐੱਚ.ਐੱਫ. ਡੀਲਕਸ ਮੋਟਰਸਾਈਕਲ ਨੰਬਰ ਪੀ.ਬੀ. 22 ਐੱਚ. 2818 ਸਵੇਰੇ ਕਰੀਬ 10 ਵਜੇ ਆਪਣੇ ਘਰ ਦੇ ਬਾਹਰ ਖੜ੍ਹਾ ਕੀਤਾ ਸੀ। ਜਦੋਂ ਉਹ ਦੁਪਹਿਰ ਕਰੀਬ 1 ਵਜੇ ਘਰੋਂ ਬਾਹਰ ਆਇਆ ਤਾਂ ਮੋਟਰਸਾਈਕਲ ਗ਼ਾਇਬ ਸੀ। ਉਸ ਨੇ ਆਲੇ-ਦੁਆਲੇ ਕਾਫ਼ੀ ਭਾਲ ਕੀਤੀ, ਪਰ ਮੋਟਰਸਾਈਕਲ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਪੀੜਤ ਵਲੋਂ ਇਸ ਸਬੰਧੀ ਥਾਣਾ ਸਿਟੀ-1 ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ।