13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਵਾਹਿਗੁਰੂ ਕਾਲਜ ਦੇ ਐਨ.ਐੱਸ.ਐੱਸ. ਵਲੰਟੀਅਰਾਂ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ

ਅਬੋਹਰ, 12 ਅਕਤੂਬਰ(ਵਿਵੇਕ ਹੂੜੀਆ)- ਸਥਾਨਕ ਵਾਹਿਗੁਰੂ ਕਾਲਜ ਦੀ ਐਨ. ਐੱਸ.

Ad Position 21
No active advertisement
ਅਜੀਤ ਡੈਸਕ 13-10-2026
ਅਬੋਹਰ, 12 ਅਕਤੂਬਰ(ਵਿਵੇਕ ਹੂੜੀਆ)- ਸਥਾਨਕ ਵਾਹਿਗੁਰੂ ਕਾਲਜ ਦੀ ਐਨ.ਐੱਸ.ਐੱਸ. ਇਕਾਈ ਵਲੋਂ ਲਗਾਏ ਜਾ ਰਹੇ ਸੱਤ ਰੋਜ਼ਾ ਵਿਸ਼ੇਸ਼ ਕੈਂਪ ਦੇ ਚੌਥੇ ਦਿਨ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਵਿਚ ਕਾਲਜ ਦੇ ਐਨ.ਐੱਸ.ਐੱਸ. ਵਲੰਟੀਅਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਸਿਹਤਮੰਦ ਤੇ ਖ਼ੁਸ਼ਹਾਲ ਸਮਾਜ ਦੀ ਉਸਾਰੀ ਵਿਚ ਆਪਣਾ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ। ਕਾਲਜ ਦੀ ਐਨ.ਐੱਸ.ਐੱਸ. ਇਕਾਈ ਦੀ ਪ੍ਰੋਗਰਾਮ ਅਫ਼ਸਰ ਡਾ. ਕਾਂਤਾ ਦੇਵੀ ਦੀ ਅਗਵਾਈ ਹੇਠ ਕੱਢੀ ਗਈ ਇਸ ਰੈਲੀ ਦੀ ਸ਼ੁਰੂਆਤ ਕਾਲਜ ਕੈਂਪਸ ਤੋਂ ਹੋਈ। ਇਸ ਦੌਰਾਨ ਵਿਦਿਆਰਥੀਆਂ ਨੇ ਹੱਥਾਂ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਵਾਲੇ ਪੋਸਟਰ ਫੜੇ ਹੋਏ ਸਨ। ਵਲੰਟੀਅਰਾਂ ਨੇ ਨਸ਼ਿਆਂ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਲੋਕਾਂ ਨੂੰ ਇਸ ਸਮਾਜਿਕ ਬੁਰਾਈ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਰੈਲੀ ਦੀ ਸਮਾਪਤੀ ਕਾਲਜ ਕੈਂਪਸ ਵਿਖੇ ਹੋਈ।
Ad Position 22
No active advertisement
ਪਿਛਲੀ ਖ਼ਬਰ ਬਨਵਾਰੀ ਲਾਲ ਅਗਰਵਾਲ ਚੈਰੀਟੇਬਲ ਟਰੱਸਟ ਵਲੋਂ 48ਵਾਂ ਅੱਖਾਂ ਦਾ ਜਾਂਚ ਕੈਂਪ ਅਗਲੀ ਖ਼ਬਰ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ
Ad Position 24