ਬਨਵਾਰੀ ਲਾਲ ਅਗਰਵਾਲ ਚੈਰੀਟੇਬਲ ਟਰੱਸਟ ਵਲੋਂ 48ਵਾਂ ਅੱਖਾਂ ਦਾ ਜਾਂਚ ਕੈਂਪ
ਅਬੋਹਰ, 12 ਅਕਤੂਬਰ(ਵਿਵੇਕ ਹੂੜੀਆ)- ਸਮਾਜ ਸੇਵਾ ਦੇ ਖੇਤਰ ਵਿਚ ਲਗਾਤਾਰ ਯੋਗਦਾਨ ਪਾ ਰਹੀ ਸੰਸਥਾ ਬਨਵਾਰੀ ਲਾਲ ਅਗਰਵਾਲ ਚੈਰੀਟੇਬਲ ਟਰੱਸਟ ਵਲੋਂ ਸਰਦਾਰ ਪਟੇਲ ਨਰਸਿੰਗ ਕਾਲਜ ਵਿਖੇ 48ਵਾਂ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ। ਕੈਂਪ ਵਿਚ ਲਾਇਨਜ਼ ਆਈ ਕੇਅਰ, ਜੈਤੋ ਦੀ ਟੀਮ ਵਲੋਂ ਆਪਣੀਆਂ ਸੇਵਾਵਾਂ ਪ੍ਰਦਾਨ ਕਰਦਿਆਂ ਲਗਭਗ 350 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਜਿਨ੍ਹਾਂ ਵਿਚੋਂ 80 ਮਰੀਜ਼ਾਂ ਨੂੰ ਅਪਰੇਸ਼ਨ ਲਈ ਚੁਣਿਆ ਗਿਆ।
ਕ
ਕੈਂਪ ਵਿਚ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਦੇ ਹੋਏ ਮਾਹਿਰ ਤੇ ਹਾਜ਼ਰ ਸੰਸਥਾ ਦੇ ਆਗੂ। ਤਸਵੀਰ-ਵਿਵੇਕ ਹੂੜੀਆ
13-10-2026
ਅਬੋਹਰ, 12 ਅਕਤੂਬਰ(ਵਿਵੇਕ ਹੂੜੀਆ)- ਸਮਾਜ ਸੇਵਾ ਦੇ ਖੇਤਰ ਵਿਚ ਲਗਾਤਾਰ ਯੋਗਦਾਨ ਪਾ ਰਹੀ ਸੰਸਥਾ ਬਨਵਾਰੀ ਲਾਲ ਅਗਰਵਾਲ ਚੈਰੀਟੇਬਲ ਟਰੱਸਟ ਵਲੋਂ ਸਰਦਾਰ ਪਟੇਲ ਨਰਸਿੰਗ ਕਾਲਜ ਵਿਖੇ 48ਵਾਂ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ। ਕੈਂਪ ਵਿਚ ਲਾਇਨਜ਼ ਆਈ ਕੇਅਰ, ਜੈਤੋ ਦੀ ਟੀਮ ਵਲੋਂ ਆਪਣੀਆਂ ਸੇਵਾਵਾਂ ਪ੍ਰਦਾਨ ਕਰਦਿਆਂ ਲਗਭਗ 350 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਜਿਨ੍ਹਾਂ ਵਿਚੋਂ 80 ਮਰੀਜ਼ਾਂ ਨੂੰ ਅਪਰੇਸ਼ਨ ਲਈ ਚੁਣਿਆ ਗਿਆ। ਇਨ੍ਹਾਂ ਮਰੀਜ਼ਾਂ ਦੇ ਅਪਰੇਸ਼ਨ ਜੈਤੋ ਵਿਖੇ ਕਰਵਾਏ ਜਾਣਗੇ। ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ, ਦਵਾਈਆਂ ਤੇ ਅਪਰੇਸ਼ਨ ਸਮੇਤ ਸਾਰੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਕੈਂਪ ਵਿਚ ਬਾਰ ਐਸੋਸੀਏਸ਼ਨ ਅਬੋਹਰ ਦੇ ਪ੍ਰਧਾਨ ਐਡਵੋਕੇਟ ਅਮਨਦੀਪ ਸਿੰਘ ਧਾਲੀਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਟਰੱਸਟ ਦੇ ਪ੍ਰਧਾਨ ਡਾ. ਜੀ.ਐੱਸ. ਮਿੱਤਲ ਅਤੇ ਜਨਰਲ ਸਕੱਤਰ ਰਾਮ ਪ੍ਰਕਾਸ਼ ਮਿੱਤਲ ਨੇ ਮਹਿਮਾਨਾਂ ਅਤੇ ਹੋਰ ਪਤਵੰਤੇ ਸੱਜਣਾਂ ਦਾ ਸਵਾਗਤ ਕੀਤਾ। ਉਪਰੰਤ ਮੁੱਖ ਮਹਿਮਾਨ ਤੇ ਹੋਰ ਸ਼ਖ਼ਸੀਅਤਾਂ ਵਲੋਂ ਜੋਤੀ ਪ੍ਰਚੰਡ ਕਰਕੇ ਕੈਂਪ ਦਾ ਰਸਮੀ ਉਦਘਾਟਨ ਕੀਤਾ ਗਿਆ। ਟਰੱਸਟ ਦੇ ਪ੍ਰਧਾਨ ਡਾ. ਜੀ.ਐੱਸ. ਮਿੱਤਲ ਨੇ ਸਪੱਸ਼ਟ ਕੀਤਾ ਕਿ ਅਪਰੇਸ਼ਨ ਲਈ ਚੁਣੇ ਗਏ ਮਰੀਜ਼ਾਂ ਦੇ ਖਾਣ-ਪੀਣ, ਦਵਾਈਆਂ ਤੇ ਅਪਰੇਸ਼ਨ ’ਤੇ ਕੋਈ ਖ਼ਰਚਾ ਨਹੀਂ ਆਵੇਗਾ। ਕੈਂਪ ਦੌਰਾਨ ਲਾਇਨਜ਼ ਆਈ ਕੇਅਰ ਸੈਂਟਰ ਦੇ ਡਾ. ਵਿਕਾਸ ਸ਼ੁਕਲਾ ਦੀ ਅਗਵਾਈ ਹੇਠ ਮੈਡਮ ਡਿੰਪਲ ਤੇ ਵਿਕਾਸ ਕੁਮਾਰ ਨੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਸਮੇਤ ਹੋਰ ਸੇਵਾਵਾਂ ਪ੍ਰਦਾਨ ਕੀਤੀਆਂ। ਸਰਦਾਰ ਪਟੇਲ ਨਰਸਿੰਗ ਕਾਲਜ ਅਤੇ ਮੀਰਾ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਤੇ ਸਟਾਫ਼ ਨੇ ਕੈਂਪ ਲਈ ਅਹਿਮ ਯੋਗਦਾਨ ਪਾਇਆ। ਮਰੀਜ਼ਾਂ ਦੀ ਸਹੂਲਤ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਐਡਵੋਕੇਟ ਸਮੀਰ ਮਿੱਤਲ, ਡਾਇਰੈਕਟਰ ਡਾ. ਸਾਹਿਲ ਮਿੱਤਲ, ਪ੍ਰਿੰਸੀਪਲ ਰਾਮਸਰੂਪ ਸ਼ਰਮਾ, ਰੋਹਿਤ ਨਾਗਪਾਲ, ਤਰਸੇਮ ਗਰਗ, ਇੰਜੀਨੀਅਰ ਗੌਰਵ ਮਿੱਤਲ, ਰਾਜ ਗੁਪਤਾ, ਤਿਰਲੋਕ ਸਿੰਘ, ਦਿਨੇਸ਼ ਗਰਗ, ਤਰੁਣ ਗਰਗ, ਪ੍ਰਹਿਲਾਦ ਸ਼ਰਮਾ, ਬਿਕਰਮ ਗਰਗ, ਸੁਭਾਸ਼ ਪੰਸਾਰੀ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਮੌਜੂਦ ਸਨ।