12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰ ਸੂਚੀਆਂ ਕੀਤੀਆਂ ਜਾਰੀ * ਜ਼ਿਲ੍ਹੇ ਵਿਚ ਕੁਲ ਵੋਟਰ 7,43,863

ਫ਼ਾਜ਼ਿਲਕਾ,12 ਅਕਤੂਬਰ (ਦਵਿੰਦਰ ਪਾਲ ਸਿੰਘ)- ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ ’ਤੇ ਤਿਆਰ ਫ਼ੋਟੋ ਵੋਟਰ ਸੂਚੀ ਦੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੰਤਿਮ ਪ੍ਰਕਾਸ਼ਨਾਂ 12 ਅਕਤੂਬਰ ਨੂੰ ਕਰ ਦਿੱਤੀ ਗਈ ਹੈ। ਅੰਤਿਮ ਪ੍ਰਕਾਸ਼ਨਾਂ ਉਪਰੰਤ ਜ਼ਿਲ੍ਹਾ ਫ਼ਾਜ਼ਿਲਕਾ ਵਿਧਾਨ ਸਭਾ ਚੋਣ ਹਲਕਾ, 79-ਜਲਾਲਾਬਾਦ ਦੇ 2,11,189 ਵੋਟਰ, ਵਿਧਾਨ ਸਭਾ ਚੋਣ ਹਲਕਾ 80 ਫ਼ਾਜ਼ਿਲਕਾ ਦੇ 1,79,310 ਵੋਟਰ, ਵਿਧਾਨ ਸਭਾ ਚੋਣ ਹਲਕਾ 81 ਅਬੋਹਰ ਦੇ 1,67,413 ਵੋਟਰ ਤੇ ਵਿਧਾਨ ਸਭਾ ਚੋਣ ਹਲਕਾ 82 ਬੱਲੂਆਣਾ ਦੇ 1,85,951 ਵੋਟਰ ਹਨ, ਇਸ ਤਰ੍ਹਾਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਕੁੱਲ ਵੋਟਰ 7,43,863 ਮੌਜੂਦ ਹਨ।

Ad Position 21
No active advertisement
ਜ਼ਿਲ੍ਹਾ ਚੋਣ ਅਫ਼ਸਰ ਅਮਰਪ੍ਰੀਤ ਕੌਰ ਸੰਧੂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ। ਅਜੀਤ ਤਸਵੀਰ 13-10-2026
ਫ਼ਾਜ਼ਿਲਕਾ,12 ਅਕਤੂਬਰ (ਦਵਿੰਦਰ ਪਾਲ ਸਿੰਘ)- ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ ’ਤੇ ਤਿਆਰ ਫ਼ੋਟੋ ਵੋਟਰ ਸੂਚੀ ਦੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੰਤਿਮ ਪ੍ਰਕਾਸ਼ਨਾਂ 12 ਅਕਤੂਬਰ ਨੂੰ ਕਰ ਦਿੱਤੀ ਗਈ ਹੈ। ਅੰਤਿਮ ਪ੍ਰਕਾਸ਼ਨਾਂ ਉਪਰੰਤ ਜ਼ਿਲ੍ਹਾ ਫ਼ਾਜ਼ਿਲਕਾ ਵਿਧਾਨ ਸਭਾ ਚੋਣ ਹਲਕਾ, 79-ਜਲਾਲਾਬਾਦ ਦੇ 2,11,189 ਵੋਟਰ, ਵਿਧਾਨ ਸਭਾ ਚੋਣ ਹਲਕਾ 80 ਫ਼ਾਜ਼ਿਲਕਾ ਦੇ 1,79,310 ਵੋਟਰ, ਵਿਧਾਨ ਸਭਾ ਚੋਣ ਹਲਕਾ 81 ਅਬੋਹਰ ਦੇ 1,67,413 ਵੋਟਰ ਤੇ ਵਿਧਾਨ ਸਭਾ ਚੋਣ ਹਲਕਾ 82 ਬੱਲੂਆਣਾ ਦੇ 1,85,951 ਵੋਟਰ ਹਨ, ਇਸ ਤਰ੍ਹਾਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਕੁੱਲ ਵੋਟਰ 7,43,863 ਮੌਜੂਦ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਅਮਰਪ੍ਰੀਤ ਕੌਰ ਸੰਧੂ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮਨਦੀਪ ਕੌਰ ਤੋਂ ਇਲਾਵਾ ਚੋਣ ਤਹਿਸੀਲਦਾਰ ਜਸਪ੍ਰੀਤ ਸਿੰਘ ਤੇ ਚੋਣ ਕਾਨੂੰਗੋ ਨਵਜੋਤ ਸਿੰਘ ਵੀ ਹਾਜ਼ਰ ਸਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ ਨਵੀਆਂ ਬਣੀਆਂ ਵੋਟਾਂ, ਕਟੌਤੀ ਦੀ ਲਿਸਟਾਂ ਤੇ ਵੋਟਰਾਂ ਦੇ ਵੇਰਵਿਆਂ ਵਿਚ ਕਰਵਾਈ ਗਈ ਦਰੁਸਤੀ ਦੀਆਂ ਸੰਕਲਿਤ ਲਿਸਟਾਂ ਬੂਥ ਲੈਵਲ ਅਫ਼ਸਰਾਂ, ਸਬੰਧਿਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਤੇ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਆਮ ਜਨਤਾ ਦੇ ਵੇਖਣ ਲਈ ਉਪਲਬਧ ਹੋਣਗੀਆਂ। ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਕੋਈ ਵੀ ਵੋਟਰ ਆਪਣੀ ਵੋਟ ਸਬੰਧੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ ਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀ ਵੈੱਬਸਾਈਟ ਤੋਂ ਪ੍ਰਾਪਤ ਕਰ ਸਕਦਾ ਹੈ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਸਮੇਂ ਹੋਈ ਮੀਟਿੰਗ ’ਚ ਹਾਜ਼ਰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀਆਂ ਸਪਲਾਈ ਕੀਤੀਆਂ ਗਈਆਂ । ਇਸ ਦੇ ਨਾਲ ਹੀ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਵੋਟ ਬਣਵਾਉਣ, ਕਟਵਾਉਣ, ਸੋਧ ਕਰਵਾਉਣ ਜਾਂ ਵੋਟਿੰਗ ਪ੍ਰਕਿਰਿਆ ਸੰਬੰਧੀ ਕਿਸੇ ਕਿਸਮ ਦੀ ਵੀ ਜਾਣਕਾਰੀ ਪ੍ਰਾਪਤ ਕਰਨ ਲਈ ਜਾਂ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ 1950 ਵੋਟਰ ਹੈਲਪ ਲਾਈਨ ਨੰਬਰ ’ਤੇ ਦਫ਼ਤਰੀ ਸਮੇਂ ਦੌਰਾਨ ਕਾਲ ਕੀਤੀ ਜਾ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਬਨਵਾਰੀ ਲਾਲ ਅਗਰਵਾਲ ਚੈਰੀਟੇਬਲ ਟਰੱਸਟ ਵਲੋਂ 48ਵਾਂ ਅੱਖਾਂ ਦਾ ਜਾਂਚ ਕੈਂਪ
Ad Position 24