12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ’ਚ ਨਵਾਂ ਜੋਸ਼ ਪੈਦਾ ਹੋਇਆ : ਸੁਧੀਰ ਭਾਦੂ

ਅਬੋਹਰ, 12 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਜ਼ਿਲ੍ਹਾ ਫ਼ਾਜ਼ਿਲਕਾ ਕਾਂਗਰਸ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਅਤੇ ਅਬੋਹਰ ਦੇ ਸੀਨੀਅਰ ਕਾਂਗਰਸੀ ਆਗੂ ਸੁਧੀਰ ਭਾਦੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁੁਕਤ ਪ੍ਰਧਾਨ ਪਰਗਟ ਸਿੰਘ ਦੇ ਚੰਡੀਗੜ੍ਹ ਵਿਖੇ ਹੋਏ ਅਹੁਦਾ ਸੰਭਾਲ ਸਮਾਗਮ ਵਿਚ ਸ਼ਾਮਲ ਹੋ ਕੇ ਉਨ੍ਹਾਂ ਨਾਲ ਮੁਲਾਕਾਤ ਕਰਦਿਆਂ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਸਮਾਗਮ ਦੌਰਾਨ ਸੁਧੀਰ ਭਾਦੂ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੁਖਜਿੰਦਰ ਰੰਧਾਵਾ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨਾਲ ਵੀ ਮੁਲਾਕਾਤ ਕੀਤੀ।

Ad Position 21
No active advertisement
ਅਜੀਤ ਡੈਸਕ 13-10-2026
ਅਬੋਹਰ, 12 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਜ਼ਿਲ੍ਹਾ ਫ਼ਾਜ਼ਿਲਕਾ ਕਾਂਗਰਸ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਅਤੇ ਅਬੋਹਰ ਦੇ ਸੀਨੀਅਰ ਕਾਂਗਰਸੀ ਆਗੂ ਸੁਧੀਰ ਭਾਦੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁੁਕਤ ਪ੍ਰਧਾਨ ਪਰਗਟ ਸਿੰਘ ਦੇ ਚੰਡੀਗੜ੍ਹ ਵਿਖੇ ਹੋਏ ਅਹੁਦਾ ਸੰਭਾਲ ਸਮਾਗਮ ਵਿਚ ਸ਼ਾਮਲ ਹੋ ਕੇ ਉਨ੍ਹਾਂ ਨਾਲ ਮੁਲਾਕਾਤ ਕਰਦਿਆਂ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਸਮਾਗਮ ਦੌਰਾਨ ਸੁਧੀਰ ਭਾਦੂ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੁਖਜਿੰਦਰ ਰੰਧਾਵਾ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਕਾਂਗਰਸ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀ ਭਵਿੱਖੀ ਰਣਨੀਤੀ ਸਬੰਧੀ ਵਿਚਾਰ-ਵਟਾਂਦਰਾ ਵੀ ਹੋਇਆ। ਸੁਧੀਰ ਭਾਦੂ ਨੇ ਕਿਹਾ ਕਿ ਪਰਗਟ ਸਿੰਘ ਦਾ ਜੀਵਨ ਸੰਘਰਸ਼, ਅਨੁਸ਼ਾਸਨ ਤੇ ਪ੍ਰਾਪਤੀਆਂ ਦੀ ਪ੍ਰੇਰਨਾਦਾਇਕ ਮਿਸਾਲ ਹੈ। ਸਾਬਕਾ ਓਲੰਪੀਅਨ, ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਤੇ ਅਰਜੁੁਨ ਐਵਾਰਡ ਤੇ ਪਦਮ ਸ਼੍ਰੀ ਨਾਲ ਸਨਮਾਨਿਤ ਪਰਗਟ ਸਿੰਘ ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਨਾਲ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਹੈ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਦੀ ਨਵੀਂ ਅਨਾਜ ਮੰਡੀ ’ਚ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪਹੁੰਚੇ ਸਮਾਜ ਸੇਵੀ ਕਰਨ ਗਿਲਹੋਤਰਾ ਅਗਲੀ ਖ਼ਬਰ ਕਰਨ ਗਿਲਹੋਤਰਾ ਫਾਊਂਡੇਸ਼ਨ ਵਲੋਂ ਮਹਾਂਮਾਈ ਦੀ ਚੌਕੀ ਦੀਆਂ ਤਿਆਰੀਆਂ ਮੁਕੰਮਲ
Ad Position 24