ਸਕੂਲ ਆਫ਼ ਐਮੀਨੈਂਸ ਜਲਾਲਾਬਾਦ ਵਿਖੇ ‘ਇੰਟਰਨੈਸ਼ਨਲ ਗਰਲਜ਼ ਚਾਈਲਡ ਡੇ’ ਮਨਾਇਆ
ਜਲਾਲਾਬਾਦ, 13 ਅਕਤੂਬਰ (ਜਸਕਰਨ ਸਿੰਘ ਤਨੇਜਾ)-ਸਰਕਾਰੀ ਸਕੂਲ ਆਫ਼ ਐਮੀਨੈਂਸ ਜਲਾਲਾਬਾਦ ਵਿਚ ਡਿਸਟ੍ਰਿਕਟ ਲੀਗਲ ਸਰਵਿਸ ਅਥਾਰਿਟੀ ਫ਼ਾਜ਼ਿਲਕਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਾਜ਼ਿਲਕਾ ਦੇ ਪੱਤਰ ਅਨੁਸਾਰ ‘ਇੰਟਰਨੈਸ਼ਨਲ ਗਰਲ ਚਾਈਲਡ ਡੇ ‘ਮਨਾਇਆ ਗਿਆ। ਇਸ ਮੌਕੇ ਗੁਰਵਿੰਦਰ ਔਰ ਲੈਕਚਰਾਰ ਅੰਗਰੇਜ਼ੀ ਨੇ ਲੜਕੀਆਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਆਪਣੀ ਸੇਫ਼ਟੀ ਭਾਵ (ਘਰ ਅਤੇ ਬਾਹਰ) ਆਪਣੇ ਆਪ ਨੂੰ ਕਿਸ ਤਰ੍ਹਾਂ ਸੁਰੱਖਿਅਤ ਰੱਖਣਾ ਹੈ ।
ਜਲਾਲਾਬਾਦ, 13 ਅਕਤੂਬਰ (ਜਸਕਰਨ ਸਿੰਘ ਤਨੇਜਾ)-ਸਰਕਾਰੀ ਸਕੂਲ ਆਫ਼ ਐਮੀਨੈਂਸ ਜਲਾਲਾਬਾਦ ਵਿਚ ਡਿਸਟ੍ਰਿਕਟ ਲੀਗਲ ਸਰਵਿਸ ਅਥਾਰਿਟੀ ਫ਼ਾਜ਼ਿਲਕਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਾਜ਼ਿਲਕਾ ਦੇ ਪੱਤਰ ਅਨੁਸਾਰ ‘ਇੰਟਰਨੈਸ਼ਨਲ ਗਰਲ ਚਾਈਲਡ ਡੇ ‘ਮਨਾਇਆ ਗਿਆ। ਇਸ ਮੌਕੇ ਗੁਰਵਿੰਦਰ ਔਰ ਲੈਕਚਰਾਰ ਅੰਗਰੇਜ਼ੀ ਨੇ ਲੜਕੀਆਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਆਪਣੀ ਸੇਫ਼ਟੀ ਭਾਵ (ਘਰ ਅਤੇ ਬਾਹਰ) ਆਪਣੇ ਆਪ ਨੂੰ ਕਿਸ ਤਰ੍ਹਾਂ ਸੁਰੱਖਿਅਤ ਰੱਖਣਾ ਹੈ । ਉਨ੍ਹਾਂ ਨੇ ਲੜਕੀਆਂ ਨੂੰ ਚੰਗੀ/ਮਾੜੀ ਛੋਹ ,‘ਨੋ’ ਕਹਿਣਾ ਅਤੇ ਇਕ ਮਜ਼ਬੂਤ ਇਰਾਦੇ ਨਾਲ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਵਿਦਿਆਰਥਣ ਸੰਜਨਾ ਰਾਣੀ (+2 ਨਾਨ ਮੈਡੀਕਲ) ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ । ਇਸ ਸਮੇਂ ਪੋਸ਼ ਕਮੇਟੀ ਦੇ ਮੈਂਬਰ ਸ੍ਰੀਮਤੀ ਅੰਜੂ ਮਨਚੰਦਾ ਵੀ ਹਾਜ਼ਰ ਸਨ।