13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸਮਾਜ ਵਿਰੋਧੀ ਅਨਸਰਾਂ ਨੇ ਸਰਕਾਰੀ ਹਸਪਤਾਲ ਵਿਚ ਖੜ੍ਹੀ ਕਾਰ ਦੇ ਸ਼ੀਸ਼ੇ ਤੋੜੇ ਪੀੜਤ ਕਾਰ ਮਾਲਕ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਬੋਹਰ, 13 ਅਕਤੂਬਰ (ਵਿਵੇਕ ਹੂੜੀਆ)-ਅਬੋਹਰ ਦੇ ਸਰਕਾਰੀ ਹਸਪਤਾਲ ’ਚ ਬੀਤੀ ਰਾਤ ਕੁੱਝ ਸਮਾਜ ਵਿਰੋਧੀ ਅਨਸਰਾਂ ਵਲੋਂ ਇਕ ਕਾਰ ਨੂੰ ਇੱਟਾਂ ਮਾਰ ਕੇ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਦਿਆਂ ਹੀ ਸਿਟੀ ਵਨ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਜਾਣਕਾਰੀ ਦਿੰਦਾ ਹੋਇਆ ਪੀੜਤ ਵਿਅਕਤੀ। ਅਜੀਤ ਤਸਵੀਰ 14-10-2026
ਅਬੋਹਰ, 13 ਅਕਤੂਬਰ (ਵਿਵੇਕ ਹੂੜੀਆ)-ਅਬੋਹਰ ਦੇ ਸਰਕਾਰੀ ਹਸਪਤਾਲ ’ਚ ਬੀਤੀ ਰਾਤ ਕੁੱਝ ਸਮਾਜ ਵਿਰੋਧੀ ਅਨਸਰਾਂ ਵਲੋਂ ਇਕ ਕਾਰ ਨੂੰ ਇੱਟਾਂ ਮਾਰ ਕੇ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਦਿਆਂ ਹੀ ਸਿਟੀ ਵਨ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪੀੜਤ ਕਾਰ ਮਾਲਕ ਰਿੰਕੂ ਚੁੱਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਇਕ ਦੋਸਤ ਹਸਪਤਾਲ ਵਿਚ ਡਾਕਟਰ ਹੈ, ਜਿਸ ਨੇ ਆਪਣੇ ਪਰਿਵਾਰ ਸਮੇਤ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਜਾਣਾ ਸੀ। ਇਸੇ ਤਹਿਤ ਉਕਤ ਡਾਕਟਰ ਨੇ ਬੀਤੀ ਸ਼ਾਮ ਉਨ੍ਹਾਂ ਤੋਂ ਗੱਡੀ ਮੰਗੀ ਸੀ, ਜਿਹੜੀ ਹਸਪਤਾਲ ਵਿਚ ਖੜ੍ਹੀ ਕੀਤੀ ਗਈ ਸੀ। ਬੀਤੀ ਦੇਰ ਰਾਤ ਅਣਪਛਾਤੇ ਹਮਲਾਵਰਾਂ ਨੇ ਗੱਡੀ ’ਤੇ ਇੱਟਾਂ ਵਰ੍ਹਾ ਕੇ ਉਸ ਦਾ ਅੱਗੇ ਵਾਲਾ ਸ਼ੀਸ਼ਾ ਤੋੜ ਦਿੱਤਾ, ਜਿਸ ਨਾਲ ਉਨ੍ਹਾਂ ਦਾ ਭਾਰੀ ਨੁਕਸਾਨ ਹੋਇਆ ਹੈ। ਰਿੰਕੂ ਚੁੱਘ ਨੇ ਸ਼ੱਕ ਜ਼ਾਹਿਰ ਕੀਤਾ ਹੈ ਕਿ ਪਿਛਲੇ ਦਿਨੀਂ ਜਦੋਂ ਸਿਹਤ ਵਿਭਾਗ ਦੇ ਡਾਇਰੈਕਟਰ ਹਸਪਤਾਲ ਆਏ ਸਨ ਤਾਂ ਉਨ੍ਹਾਂ ਐਮਰਜੈਂਸੀ ਦੇ ਕੁੱਝ ਕਰਮਚਾਰੀਆਂ/ਡਾਕਟਰਾਂ ਦੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਦੇਖ ਲੈਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਸੰਭਵ ਹੈ ਕਿ ਇਸ ਘਟਨਾ ਨੂੰ ਉਨ੍ਹਾਂ ਵਲੋਂ ਹੀ ਅੰਜਾਮ ਦਿੱਤਾ ਗਿਆ ਹੋਵੇ। ਪੁਲਿਸ ਵਲੋਂ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਦੇ ਫਾਊਂਡਰ ਮੈਂਬਰਾਂ ਅਤੇ ਵਾਰਡ ਇੰਚਾਰਜਾਂ ਨੇ ਇਕਜੁੱਟ ਹੋ ਕੇ ਪ੍ਰਚਾਰ ਕਰਨ ਦਾ ਦਿੱਤਾ ਸੱਦਾ ਅਗਲੀ ਖ਼ਬਰ ਪਰਗਟ ਸਿੰਘ ਅੱਜ ਪੁੱਜਣਗੇ ਫ਼ਾਜ਼ਿਲਕਾ
Ad Position 24