‘ਆਪ’ ਦੇ ਫਾਊਂਡਰ ਮੈਂਬਰਾਂ ਅਤੇ ਵਾਰਡ ਇੰਚਾਰਜਾਂ ਨੇ ਇਕਜੁੱਟ ਹੋ ਕੇ ਪ੍ਰਚਾਰ ਕਰਨ ਦਾ ਦਿੱਤਾ ਸੱਦਾ
ਅਬੋਹਰ, 13 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਵਿਚ ਸੰਭਾਵੀ ਉਮੀਦਵਾਰਾਂ ਨੂੰ ਲੈ ਕੇ ਚਰਚਾਵਾਂ ਦਾ ਦੌਰ ਜਾਰੀ ਹੈ।
ਅਬੋਹਰ, 13 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਵਿਚ ਸੰਭਾਵੀ ਉਮੀਦਵਾਰਾਂ ਨੂੰ ਲੈ ਕੇ ਚਰਚਾਵਾਂ ਦਾ ਦੌਰ ਜਾਰੀ ਹੈ। ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਦੇ ਆਗੂ ਰਮੇਸ਼ ਸੋਨੀ ਦੇ ਸਮਰਥਨ ਵਿਚ ਕਰਵਾਈ ਗਈ ਇਕ ਮੀਟਿੰਗ ਦੌਰਾਨ ਹਲਕਾ ਅਬੋਹਰ ਦੇ ਪਾਰਟੀ ਦੇ ਫਾਊਂਡਰ ਮੈਂਬਰਾਂ ਅਤੇ ਵਾਰਡ ਇੰਚਾਰਜਾਂ ਨੇ ਇੱਕਜੁੱਟ ਹੋ ਕੇ ਪਾਰਟੀ ਲਈ ਪ੍ਰਚਾਰ ਕਰਨ ਦਾ ਸੱਦਾ ਦਿੱਤਾ। ਮੀਟਿੰਗ ਵਿਚ ਹਾਜ਼ਰ ਆਗੂਆਂ ਨੇ ਕਿਹਾ ਕਿ ਰਮੇਸ਼ ਸੋਨੀ ਲੰਮੇ ਸਮੇਂ ਤੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਹਨ। ਅੰਨਾ ਹਜ਼ਾਰੇ ਅੰਦੋਲਨ ਨਾਲ ਜੁੜੇ ਰਹਿਣ ਤੋਂ ਬਾਅਦ ਉਨ੍ਹਾਂ ਨੇ ਆਮ ਆਦਮੀ ਪਾਰਟੀ ਨਾਲ ਜੁੜ ਕੇ ਪਾਰਟੀ ਦੀ ਵਿਚਾਰਧਾਰਾ ਨੂੰ ਅੱਗੇ ਵਧਾਉਣ ਵਿਚ ਯੋਗਦਾਨ ਪਾਇਆ ਹੈ। ਮੀਟਿੰਗ ਦੌਰਾਨ ਫਾਊਂਡਰ ਮੈਂਬਰਾਂ ਨੇ ਸਪੱਸ਼ਟ ਕੀਤਾ ਕਿ ਜੇਕਰ ਪਾਰਟੀ ਹਾਈਕਮਾਂਡ ਵਲੋਂ ਰਮੇਸ਼ ਸੋਨੀ ਨੂੰ ਵਿਧਾਨ ਸਭਾ ਚੋਣਾਂ ਵਿਚ ਅਬੋਹਰ ਤੋਂ ਉਮੀਦਵਾਰ ਐਲਾਨਿਆ ਜਾਂਦਾ ਹੈ ਤਾਂ ਉਹ ਪੂਰੀ ਲਗਨ, ਮਿਹਨਤ ਅਤੇ ਇੱਕਜੁੱਟਤਾ ਨਾਲ ਉਨ੍ਹਾਂ ਦੇ ਸਮਰਥਨ ਵਿਚ ਚੋਣ ਪ੍ਰਚਾਰ ਕਰਨਗੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਾਰੇ ਵਰਕਰਾਂ ਦੇ ਸਾਂਝੇ ਯਤਨਾਂ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਅਤੇ ਰਮੇਸ਼ ਸੋਨੀ ਦੀ ਜਿੱਤ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਮੀਦਵਾਰ ਐਲਾਨਣ ਦਾ ਅੰਤਿਮ ਫ਼ੈਸਲਾ ਪਾਰਟੀ ਹਾਈਕਮਾਂਡ ਵਲੋਂ ਹੀ ਲਿਆ ਜਾਵੇਗਾ ਅਤੇ ਉਹ ਹਾਈਕਮਾਂਡ ਦੇ ਫ਼ੈਸਲੇ ਦਾ ਸਨਮਾਨ ਕਰਨਗੇ। ਇਸ ਮੌਕੇ ਪ੍ਰੋ.ਤੇਜਵੀਰ ਸਿੰਘ ਬਰਾੜ, ਰਘੁਵੀਰ ਸਿੰਘ ਭਾਖਰ, ਮਨੋਜ ਸੋਲੀਆ, ਸੰਦੀਪ ਸਿੰਘ, ਸਾਗਰ ਝਾਂਬ, ਸੁਰਿੰਦਰ ਕੁਮਾਰ, ਗੁਰਪ੍ਰੀਤ ਸਿੰਘ ਗੌਰਵ, ਰਾਜਾ ਤਿੰਨਾ, ਸੁਨੀਲ ਵਰਮਾ, ਅਸ਼ੋਕ ਗਰਗ, ਵਿਨੋਦ ਭੱਲਾ, ਰਾਜਿੰਦਰ ਇਟਕਾਨ, ਸੰਜੇ ਸੋਨੀ, ਓਮ ਪ੍ਰਕਾਸ਼ ਅਤੇ ਸੰਜੀਵ ਕੁਮਾਰ ਆਦਿ ਫਾਊਂਡਰ ਮੈਂਬਰ ਹਾਜ਼ਰ ਸਨ।