14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਜੀ ਜਲਾਲਾਬਾਦ ਵਿਖੇ ਪ੍ਰਭਾਤ ਫੇਰੀਆਂ ਅੱਜ ਤੋਂ

ਜਲਾਲਾਬਾਦ, 13 ਅਕਤੂਬਰ (ਜਸਕਰਨ ਸਿੰਘ ਤਨੇਜਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਜੀ, ਦਸਮੇਸ਼ ਨਗਰ ਜਲਾਲਾਬਾਦ ਵਿਖੇ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ 13 ਅਕਤੂਬਰ ਤੋਂ 25 ਅਕਤੂਬਰ ਤੱਕ ਪ੍ਰਭਾਤ ਫੇਰੀਆਂ ਸਜਾਈਆਂ ਜਾਣਗੀਆਂ। ਇਨ੍ਹਾਂ ਪ੍ਰਭਾਤ ਫੇਰੀਆਂ ਰਾਹੀਂ ਸੰਗਤ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨ ਅਤੇ ਗੁਰਬਾਣੀ ਤੇ ਨਾਮ ਸਿਮਰਨ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦਾ ਉਪਰਾਲਾ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 14-10-2026
ਜਲਾਲਾਬਾਦ, 13 ਅਕਤੂਬਰ (ਜਸਕਰਨ ਸਿੰਘ ਤਨੇਜਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਜੀ, ਦਸਮੇਸ਼ ਨਗਰ ਜਲਾਲਾਬਾਦ ਵਿਖੇ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ 13 ਅਕਤੂਬਰ ਤੋਂ 25 ਅਕਤੂਬਰ ਤੱਕ ਪ੍ਰਭਾਤ ਫੇਰੀਆਂ ਸਜਾਈਆਂ ਜਾਣਗੀਆਂ। ਇਨ੍ਹਾਂ ਪ੍ਰਭਾਤ ਫੇਰੀਆਂ ਰਾਹੀਂ ਸੰਗਤ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨ ਅਤੇ ਗੁਰਬਾਣੀ ਤੇ ਨਾਮ ਸਿਮਰਨ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦਾ ਉਪਰਾਲਾ ਕੀਤਾ ਜਾਵੇਗਾ। ਪ੍ਰਕਾਸ਼ ਪੁਰਬ ਸਮਾਗਮਾਂ ਦੀ ਲੜੀ ਤਹਿਤ 25 ਅਕਤੂਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ। ਇਸ ਉਪਰੰਤ 26 ਅਕਤੂਬਰ ਦੀ ਰਾਤ ਨੂੰ 8 ਤੋਂ 10 ਵਜੇ ਤੱਕ ਭਾਈ ਨਵਨੀਤ ਸਿੰਘ ਸੰਗਤ ਨੂੰ ਕਥਾ-ਕੀਰਤਨ ਰਾਹੀਂ ਗੁਰੂ ਜੱਸ ਸਰਵਣ ਕਰਵਾਉਣਗੇ। 27 ਅਕਤੂਬਰ ਨੂੰ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਦੌਰਾਨ ਲੁਧਿਆਣਾ ਵਾਲੇ ਭਾਈ ਮਹਿੰਦਰ ਸਿੰਘ ਨਿਮਾਣਾ ਦਾ ਰਾਗੀ ਜਥਾ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕਰੇਗਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਭਾਈ ਸੁਖਦੀਪ ਸਿੰਘ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਇਨ੍ਹਾਂ ਸਮਾਗਮਾਂ ਦੀ ਸੰਪੂਰਨਤਾ 27 ਅਕਤੂਬਰ ਨੂੰ ਦੁਪਹਿਰ 1 ਵਜੇ ਹੋਵੇਗੀ। ਗੁਰਦੁਆਰਾ ਸਾਹਿਬ ਵਿਖੇ ਕਰਵਾਏ ਜਾ ਰਹੇ ਇਨ੍ਹਾਂ ਧਾਰਮਿਕ ਸਮਾਗਮਾਂ ਦੌਰਾਨ ਸੰਗਤ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਅਤੇ ਗੁਰਬਾਣੀ ਕੀਰਤਨ ਦਾ ਲਾਹਾ ਲੈਣ ਦੀ ਅਪੀਲ ਕੀਤੀ ਜਾਂਦੀ ਹੈ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ਦੀ ਖ਼ਸਤਾ ਹਾਲਤ ਤੋਂ ਲੋਕ ਦੁਖੀ ਅਗਲੀ ਖ਼ਬਰ ‘ਆਪ’ ਦੇ ਫਾਊਂਡਰ ਮੈਂਬਰਾਂ ਅਤੇ ਵਾਰਡ ਇੰਚਾਰਜਾਂ ਨੇ ਇਕਜੁੱਟ ਹੋ ਕੇ ਪ੍ਰਚਾਰ ਕਰਨ ਦਾ ਦਿੱਤਾ ਸੱਦਾ
Ad Position 24