ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ਦੀ ਖ਼ਸਤਾ ਹਾਲਤ ਤੋਂ ਲੋਕ ਦੁਖੀ
ਜਲਾਲਾਬਾਦ, 13 ਅਕਤੂਬਰ (ਜਸਕਰਨ ਸਿੰਘ ਤਨੇਜਾ)-ਜਲਾਲਾਬਾਦ ’ਚੋਂ ਲੰਘਦੀ ਫ਼ਿਰੋਜ਼ਪੁਰ–ਫ਼ਾਜ਼ਿਲਕਾ ਰੋਡ ਦੀ ਖ਼ਸਤਾ ਹਾਲਤ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ। ਸੜਕ ’ਤੇ ਪਏ ਟੋਇਆਂ, ਚਿੱਕੜ ਅਤੇ ਖੜ੍ਹੇ ਪਾਣੀ ਕਾਰਨ ਰਾਹਗੀਰਾਂ ਨੂੰ ਆਉਣ-ਜਾਣ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸ
ਸੜਕ ਦੀ ਖਸਤਾ ਹਾਲਾਤ ਦਾ ਦ੍ਰਿਸ਼ । ਤਸਵੀਰ- ਜਸਕਰਨ ਸਿੰਘ ਤਨੇਜਾ
14-10-2026
ਜਲਾਲਾਬਾਦ, 13 ਅਕਤੂਬਰ (ਜਸਕਰਨ ਸਿੰਘ ਤਨੇਜਾ)-ਜਲਾਲਾਬਾਦ ’ਚੋਂ ਲੰਘਦੀ ਫ਼ਿਰੋਜ਼ਪੁਰ–ਫ਼ਾਜ਼ਿਲਕਾ ਰੋਡ ਦੀ ਖ਼ਸਤਾ ਹਾਲਤ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ। ਸੜਕ ’ਤੇ ਪਏ ਟੋਇਆਂ, ਚਿੱਕੜ ਅਤੇ ਖੜ੍ਹੇ ਪਾਣੀ ਕਾਰਨ ਰਾਹਗੀਰਾਂ ਨੂੰ ਆਉਣ-ਜਾਣ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਇਸ ਸੜਕ ਦੇ ਆਲੇ-ਦੁਆਲੇ ਕਾਰੋਬਾਰ ਕਰਨ ਵਾਲੇ ਦੁਕਾਨਦਾਰ ਵੀ ਪ੍ਰਭਾਵਿਤ ਹੋ ਰਹੇ ਹਨ। ਅਜਿਹੇ ਵਿਚ ਸ਼ਹਿਰ ਵਾਸੀਆਂ ਦੇ ਮਨ ਵਿਚ ਇੱਕੋ ਸਵਾਲ ਉੱਠ ਰਿਹਾ ਹੈ ਕਿ ਆਖ਼ਰ ਇਸ ਸੜਕ ਦੀ ਉਸਾਰੀ ਕਦੋਂ ਸ਼ੁਰੂ ਹੋਵੇਗੀ ਅਤੇ ਲੋਕਾਂ ਨੂੰ ਇਸ ਸਮੱਸਿਆ ਤੋਂ ਕਦੋਂ ਨਿਜਾਤ ਮਿਲੇਗੀ? ਫ਼ਿਰੋਜ਼ਪੁਰ–ਫ਼ਾਜ਼ਿਲਕਾ ਰੋਡ ਦੀ ਮਾੜੀ ਹਾਲਤ ਕਾਰਨ ਇਸ ਰਸਤੇ ਤੋਂ ਲੰਘਣ ਵਾਲੇ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ’ਤੇ ਚਿੱਕੜ, ਪਾਣੀ ਅਤੇ ਟੋਇਆਂ ਕਾਰਨ ਵਾਹਨ ਚਾਲਕਾਂ ਲਈ ਲੰਘਣਾ ਔਖਾ ਹੋ ਜਾਂਦਾ ਹੈ। ਰਾਹਗੀਰਾਂ ਨੂੰ ਵੀ ਆਪਣੀ ਮੰਜ਼ਿਲ ਤੱਕ ਪਹੁੰਚਣ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸੜਕ ਦੀ ਖ਼ਸਤਾ ਹਾਲਤ ਦਾ ਅਸਰ ਇੱਥੋਂ ਦੇ ਦੁਕਾਨਦਾਰਾਂ ਦੇ ਕਾਰੋਬਾਰ ’ਤੇ ਵੀ ਪੈ ਰਿਹਾ ਹੈ। ਸੜਕ ’ਤੇ ਫੈਲੇ ਚਿੱਕੜ ਅਤੇ ਖੜ੍ਹੇ ਪਾਣੀ ਕਾਰਨ ਲੋਕਾਂ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਅਜਿਹੇ ਹਾਲਾਤ ਵਿਚ ਦੁਕਾਨਦਾਰਾਂ ਨੂੰ ਆਪਣੇ ਕਾਰੋਬਾਰ ਸਬੰਧੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਸੜਕ ਦੀ ਉਸਾਰੀ ਸਬੰਧੀ ਸਥਿਤੀ ਸਪਸ਼ਟ ਹੋਣੀ ਚਾਹੀਦੀ ਹੈ। ਲੋਕਾਂ ਦੀ ਮੰਗ ਹੈ ਕਿ ਸਬੰਧਿਤ ਵਿਭਾਗ ਇਸ ਪਾਸੇ ਤੁਰੰਤ ਧਿਆਨ ਦੇਵੇ, ਸੜਕ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਕਰਵਾਏ ਅਤੇ ਲੋਕਾਂ ਨੂੰ ਦੱਸੇ ਕਿ ਇਹ ਕੰਮ ਕਦੋਂ ਤੱਕ ਪੂਰਾ ਹੋਵੇਗਾ।