14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਡਾ.ਬਲਜੀਤ ਕੌਰ ਦੀ ਅਗਵਾਈ ’ਚ ਆਂਗਣਵਾੜੀ ਨੁਮਾਇੰਦਿਆਂ ਨਾਲ ਅਹਿਮ ਬੈਠਕ ਆਂਗਣਵਾੜੀ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ਅਤੇ ਮੰਗਾਂ ’ਤੇ ਹੋਈ ਗੰਭੀਰ ਚਰਚਾ, ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਵੀ ਰਹੇ ਮੌਜੂਦ

ਅਬੋਹਰ, 13 ਅਕਤੂਬਰ (ਵਿਵੇਕ ਹੂੜੀਆ)-ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਬੈਠਕ ਦਾ ਆਯੋਜਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 14-10-2026
ਅਬੋਹਰ, 13 ਅਕਤੂਬਰ (ਵਿਵੇਕ ਹੂੜੀਆ)-ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਬੈਠਕ ਵਿਚ ਅਬੋਹਰ ਤੋਂ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਬੈਠਕ ਦੌਰਾਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ, ਮੁਸ਼ਕਲਾਂ ਅਤੇ ਉਨ੍ਹਾਂ ਦੀਆਂ ਮੰਗਾਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਨੁਮਾਇੰਦਿਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਪੂਰਵਕ ਸੁਣਿਆ ਅਤੇ ਆਂਗਣਵਾੜੀ ਕੇਂਦਰਾਂ ਦੇ ਸੁਚਾਰੂ ਸੰਚਾਲਨ ਅਤੇ ਵਰਕਰਾਂ ਦੀਆਂ ਭਲਾਈ ਸਕੀਮਾਂ ਸਬੰਧੀ ਢੁਕਵੇਂ ਕਦਮ ਚੁੱਕਣ ਦਾ ਭਰੋਸਾ ਦਿੱਤਾ। ਇਸ ਮੌਕੇ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਕਿਹਾ ਕਿ ਰਾਜ ਸਰਕਾਰ ਆਂਗਣਵਾੜੀ ਵਰਕਰਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੇ ਹਨੇਰੇ ਨੂੰ ਮਿਟਾਉਣ ਲਈ ਪਿੰਡਾਂ ’ਚ ਵਿਕਾਸ ਦੀ ਰੌਸ਼ਨੀ ਫੈਲਾਏਗਾ ਫ਼ਾਜ਼ਿਲਕਾ ਪ੍ਰਸ਼ਾਸਨ ਅਗਲੀ ਖ਼ਬਰ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ਦੀ ਖ਼ਸਤਾ ਹਾਲਤ ਤੋਂ ਲੋਕ ਦੁਖੀ
Ad Position 24