14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬ ’ਚ ਵਿਗੜਦੀ ਕਾਨੂੰਨ-ਵਿਵਸਥਾ ’ਤੇ ਸਰਕਾਰ ਤੁਰੰਤ ਸਖ਼ਤ ਕਦਮ ਚੁੱਕੇ- ਬਰਾੜ

ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਮੌਜੂਦਾ ਸਥਿਤੀ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਹਾਊਸਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਵੰਤ ਸਿੰਘ ਬਰਾੜ ਨੇ ਕਿਹਾ ਕਿ ਸੂਬੇ ਵਿਚ ਨਸ਼ਾ ਤਸਕਰਾਂ ਦੇ ਵਧਦੇ ਹੌਸਲੇ, ਦਿਨ-ਦਿਹਾੜੇ ਹੋ ਰਹੀਆਂ ਹੱਤਿਆਵਾਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਆਮ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਸਰਹੱਦੀ ਸੂਬੇ ਵਿਚ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਮੁੱਖ ਜ਼ਿੰਮੇਵਾਰੀ ਹੈ।

Ad Position 21
No active advertisement
ਅਜੀਤ ਡੈਸਕ 14-10-2026
ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਮੌਜੂਦਾ ਸਥਿਤੀ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਹਾਊਸਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਵੰਤ ਸਿੰਘ ਬਰਾੜ ਨੇ ਕਿਹਾ ਕਿ ਸੂਬੇ ਵਿਚ ਨਸ਼ਾ ਤਸਕਰਾਂ ਦੇ ਵਧਦੇ ਹੌਸਲੇ, ਦਿਨ-ਦਿਹਾੜੇ ਹੋ ਰਹੀਆਂ ਹੱਤਿਆਵਾਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਆਮ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਸਰਹੱਦੀ ਸੂਬੇ ਵਿਚ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਮੁੱਖ ਜ਼ਿੰਮੇਵਾਰੀ ਹੈ। ਜੇਕਰ ਮੌਜੂਦਾ ਹਾਲਾਤਾਂ ’ਤੇ ਸਮਾਂ ਰਹਿੰਦਿਆਂ ਕਾਬੂ ਨਾ ਪਾਇਆ ਗਿਆ ਤਾਂ ਨਾਗਰਿਕਾਂ ਦਾ ਜਨਜੀਵਨ ਬੂਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਸੁਖਵੰਤ ਸਿੰਘ ਬਰਾੜ ਨੇ ਸੂਬਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਅਪਰਾਧੀਆਂ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਸੂਬੇ ਵਿਚ ਅਮਨ-ਸ਼ਾਂਤੀ ਕਾਇਮ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਦੀ ਅਨਾਜ ਮੰਡੀ ਨੂੰ ਬਰਸਾਤੀ ਪਾਣੀ ਤੋਂ ਮਿਲੇਗੀ ਰਾਹਤ ਅਗਲੀ ਖ਼ਬਰ ਲੈਪਸ ਹੋਈਆਂ ਗਰਾਂਟਾਂ ਤੁਰੰਤ ਜਾਰੀ ਕਰੇ ਸਰਕਾਰ-ਡੀ.ਟੀ.ਐੱਫ
Ad Position 24