14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਫ਼ਾਜ਼ਿਲਕਾ ਦੀ ਅਨਾਜ ਮੰਡੀ ਨੂੰ ਬਰਸਾਤੀ ਪਾਣੀ ਤੋਂ ਮਿਲੇਗੀ ਰਾਹਤ

ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਹਾਲ ਹੀ ਵਿਚ ਹੋਈ ਭਾਰੀ ਬਰਸਾਤ ਕਾਰਨ ਫ਼ਾਜ਼ਿਲਕਾ ਦੀ ਅਨਾਜ ਮੰਡੀ ਵਿਚ ਪਾਣੀ ਭਰਨ ਅਤੇ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦੇ ਸਥਾਈ ਹੱਲ ਲਈ ਇਕ ਵੱਡਾ ਕਦਮ ਚੁੱਕਿਆ ਗਿਆ ਹੈ। ਆੜ੍ਹਤੀਆਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕਰਕੇ ਮੰਡੀ ਦੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰੋਜੈਕਟ ਲਈ 4.

Ad Position 21
No active advertisement
ਫ਼ਾਜ਼ਿਲਕਾ ਮੰਡੀ ਦੀ ਪਾਣੀ ਨਿਕਾਸੀ ਸਮੱਸਿਆ ਦੇ ਹੱਲ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕਰਦੇ ਹੋਏ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ। ਅਜੀਤ ਤਸਵੀਰ 14-10-2026
ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਹਾਲ ਹੀ ਵਿਚ ਹੋਈ ਭਾਰੀ ਬਰਸਾਤ ਕਾਰਨ ਫ਼ਾਜ਼ਿਲਕਾ ਦੀ ਅਨਾਜ ਮੰਡੀ ਵਿਚ ਪਾਣੀ ਭਰਨ ਅਤੇ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦੇ ਸਥਾਈ ਹੱਲ ਲਈ ਇਕ ਵੱਡਾ ਕਦਮ ਚੁੱਕਿਆ ਗਿਆ ਹੈ। ਆੜ੍ਹਤੀਆਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕਰਕੇ ਮੰਡੀ ਦੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰੋਜੈਕਟ ਲਈ 4.31 ਕਰੋੜ ਰੁਪਏ ਦੇ ਫ਼ੰਡ ਜਾਰੀ ਕਰਨ ਦਾ ਮੁੱਦਾ ਚੁੱਕਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਤੁਰੰਤ ਕਾਰਵਾਈ ਕਰਦਿਆਂ ਸਬੰਧਿਤ ਅਧਿਕਾਰੀਆਂ ਨੂੰ 4.31 ਕਰੋੜ ਰੁਪਏ ਦੇ ਫ਼ੰਡ ਜਾਰੀ ਕਰਨ ਅਤੇ ਪ੍ਰੋਜੈਕਟ ਦਾ ਕੰਮ ਜਲਦ ਤੋਂ ਜਲਦ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਵਿਧਾਇਕ ਸਵਨਾ ਨੇ ਦੱਸਿਆ ਕਿ ਪਿਛਲੀ ਸਰਕਾਰ ਵੇਲੇ ਮੰਡੀ ਦੇ ਸੀਵਰੇਜ ਨੂੰ ਸ਼ਹਿਰ ਦੇ ਸੀਵਰੇਜ ਨਾਲ ਜੋੜ ਦਿੱਤਾ ਗਿਆ ਸੀ, ਜਿਸ ਕਾਰਨ ਓਵਰਫ਼ਲੋ ਦੀ ਸਮੱਸਿਆ ਆਉਂਦੀ ਸੀ। ਹੁਣ ਨਵੇਂ ਪ੍ਰੋਜੈਕਟ ਤਹਿਤ ਮੰਡੀ ਵਿਚ ਅਗਲੇ ਸੀਜ਼ਨ ਤੱਕ ਨਵੀਆਂ ਪਾਈਪ-ਲਾਈਨਾਂ ਵਿਛਾਈਆਂ ਜਾਣਗੀਆਂ ਅਤੇ ਨਵੇਂ ਵਾਟਰ ਪੰਪ ਲਗਾਏ ਜਾਣਗੇ। ਇਸ ਨਵੀਂ ਪ੍ਰਣਾਲੀ ਨਾਲ ਪਾਣੀ ਸਿੱਧਾ ਮੁੱਖ ਨਿਕਾਸੀ ਨਾਲੇ ਤੱਕ ਪਹੁੰਚਾਇਆ ਜਾਵੇਗਾ, ਜਿਸ ਨਾਲ ਪਾਣੀ ਕੱਢਣ ਦੀ ਸਮਰੱਥਾ ਵਧ ਕੇ 17 ਲੱਖ ਲੀਟਰ ਪ੍ਰਤੀ ਘੰਟਾ ਹੋ ਜਾਵੇਗੀ। ਇਸ ਨਾਲ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਾਰੀ ਰਾਹਤ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਮਹਿੰਦਰਾ ਜ਼ੂਲੋਜੀਕਲ ਪਾਰਕ ਦਾ ਕੀਤਾ ਵਿੱਦਿਅਕ ਦੌਰਾ ਅਗਲੀ ਖ਼ਬਰ ਪੰਜਾਬ ’ਚ ਵਿਗੜਦੀ ਕਾਨੂੰਨ-ਵਿਵਸਥਾ ’ਤੇ ਸਰਕਾਰ ਤੁਰੰਤ ਸਖ਼ਤ ਕਦਮ ਚੁੱਕੇ- ਬਰਾੜ
Ad Position 24