ਵਿਦਿਆਰਥੀਆਂ ਨੇ ਮਹਿੰਦਰਾ ਜ਼ੂਲੋਜੀਕਲ ਪਾਰਕ ਦਾ ਕੀਤਾ ਵਿੱਦਿਅਕ ਦੌਰਾ
ਅਬੋਹਰ, 13 ਅਕਤੂਬਰ (ਵਿਵੇਕ ਹੂੜੀਆ)-ਮਾਡਰਨ ਮਾਲਵਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਵਲੋਂ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਮਹਿੰਦਰਾ ਜੂਆਲੋਜੀਕਲ ਪਾਰਕ (ਛੱਤਬੀੜ ਚਿੜੀਆਘਰ), ਜ਼ੀਰਕਪੁਰ (ਮੋਹਾਲੀ) ਲਈ ਇਕ ਰੋਜ਼ਾ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਟੂਰ ਦੀ ਰਵਾਨਗੀ ਸਮੇਂ ਸਕੂਲ ਪ੍ਰਬੰਧਕਾਂ ਨੇ ਪ੍ਰਿੰਸੀਪਲ ਮੈਡਮ ਅਤੇ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਚੰਡੀਗੜ੍ਹ ਲਈ ਰਵਾਨਾ ਕੀਤਾ।
ਅਬੋਹਰ, 13 ਅਕਤੂਬਰ (ਵਿਵੇਕ ਹੂੜੀਆ)-ਮਾਡਰਨ ਮਾਲਵਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਵਲੋਂ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਮਹਿੰਦਰਾ ਜੂਆਲੋਜੀਕਲ ਪਾਰਕ (ਛੱਤਬੀੜ ਚਿੜੀਆਘਰ), ਜ਼ੀਰਕਪੁਰ (ਮੋਹਾਲੀ) ਲਈ ਇਕ ਰੋਜ਼ਾ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਟੂਰ ਦੀ ਰਵਾਨਗੀ ਸਮੇਂ ਸਕੂਲ ਪ੍ਰਬੰਧਕਾਂ ਨੇ ਪ੍ਰਿੰਸੀਪਲ ਮੈਡਮ ਅਤੇ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਚੰਡੀਗੜ੍ਹ ਲਈ ਰਵਾਨਾ ਕੀਤਾ। ਇਸ ਦੌਰੇ ਦੌਰਾਨ ਬੱਚਿਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਕਾਰ ਦੇ ਜੰਗਲੀ ਜੀਵਾਂ ਅਤੇ ਪੰਛੀਆਂ ਨੂੰ ਦੇਖਿਆ ਅਤੇ ਉਨ੍ਹਾਂ ਦੇ ਜੀਵਨ, ਰਹਿਣ-ਸਹਿਣ ਅਤੇ ਕੁਦਰਤੀ ਵਾਤਾਵਰਨ ਬਾਰੇ ਅਹਿਮ ਜਾਣਕਾਰੀ ਪ੍ਰਾਪਤ ਕੀਤੀ। ਅਧਿਆਪਕਾਂ ਨੇ ਬੱਚਿਆਂ ਨੂੰ ਜੰਗਲੀ ਜੀਵਨ ਦੀ ਸੰਭਾਲ ਅਤੇ ਕੁਦਰਤ ਪ੍ਰਤੀ ਜਾਨਵਰਾਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ । ਟੂਰ ਤੋਂ ਵਾਪਸੀ ’ਤੇ ਸਕੂਲ ਪ੍ਰਬੰਧਕ ਡਾ. ਪ੍ਰੀਤਮ ਸਿੰਘ ਸਿੱਧੂ ਅਤੇ ਮੈਨੇਜਮੈਂਟ ਮੈਂਬਰ ਮੈਡਮ ਪ੍ਰੀਤੀ ਸਿੱਧੂ ਨੇ ਬੱਚਿਆਂ ਅਤੇ ਅਧਿਆਪਕਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਇਸ ਯਾਦਗਾਰੀ ਟੂਰ ਲਈ ਵਧਾਈ ਦਿੱਤੀ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮਨਿੰਦਰ ਕੌਰ ਨੇ ਦੱਸਿਆ ਕਿ ਅਜਿਹੇ ਵਿੱਦਿਅਕ ਦੌਰੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਵਹਾਰਿਕ ਸਿੱਖਿਆ ਪ੍ਰਦਾਨ ਕਰਦੇ ਹਨ, ਜੋ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਬੇਹੱਦ ਜ਼ਰੂਰੀ ਹਨ।