ਵਧ ਰਹੀਆਂ ਅਪਰਾਧਿਕ ਘਟਨਾਵਾਂ ਸੁਰੱਖਿਆ ਪ੍ਰਣਾਲੀ ਲਈ ਚਿੰਤਾ ਦਾ ਵਿਸ਼ਾ: ਸ਼ਿਵਰਾਜ ਚੌਧਰੀ
ਅਬੋਹਰ, 13 ਅਕਤੂਬਰ (ਵਿਵੇਕ ਹੂੜੀਆ)-ਭਾਜਪਾ ਆਗੂ ਸ਼ਿਵਰਾਜ ਚੌਧਰੀ ਨੇ ਪੰਜਾਬ ’ਚ ਲਗਾਤਾਰ ਸਾਹਮਣੇ ਆ ਰਹੀਆਂ ਅਪਰਾਧਿਕ ਘਟਨਾਵਾਂ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਸੂਬੇ ਦੀ ਸੁਰੱਖਿਆ ਵਿਵਸਥਾ ਪੂਰੀ ਤਰ੍ਹਾਂ ਲੜਖੜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਰਨਤਾਰਨ ਵਿਚ ਏ.
ਅਬੋਹਰ, 13 ਅਕਤੂਬਰ (ਵਿਵੇਕ ਹੂੜੀਆ)-ਭਾਜਪਾ ਆਗੂ ਸ਼ਿਵਰਾਜ ਚੌਧਰੀ ਨੇ ਪੰਜਾਬ ’ਚ ਲਗਾਤਾਰ ਸਾਹਮਣੇ ਆ ਰਹੀਆਂ ਅਪਰਾਧਿਕ ਘਟਨਾਵਾਂ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਸੂਬੇ ਦੀ ਸੁਰੱਖਿਆ ਵਿਵਸਥਾ ਪੂਰੀ ਤਰ੍ਹਾਂ ਲੜਖੜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਰਨਤਾਰਨ ਵਿਚ ਏ.ਐੱਸ.ਆਈ. ਨਾਲ ਜੁੜੀ ਘਟਨਾ ਸਾਹਮਣੇ ਆਈ ਹੈ, ਉੱਥੇ ਹੀ ਦੂਜੇ ਪਾਸੇ ਮਾਨਸਾ ਵਿਚ ਪਰਮਿੰਦਰ ਝੋਟੇ ਦੀ ਕਥਿਤ ਹੱਤਿਆ ਦੀ ਖ਼ਬਰ ਨੇ ਆਮ ਲੋਕਾਂ ਵਿਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਸ਼ਿਵਰਾਜ ਚੌਧਰੀ ਨੇ ਦੋਸ਼ ਲਾਇਆ ਕਿ ਪੰਜਾਬ ਵਿਚ ਅਪਰਾਧੀਆਂ ਦੇ ਹੌਸਲੇ ਬੁਲੰਦ ਹੋ ਚੁੱਕੇ ਹਨ ਅਤੇ ਕਾਨੂੰਨ ਦਾ ਡਰ ਖ਼ਤਮ ਹੁੰਦਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪ੍ਰਦੇਸ਼ ਵਿਚ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਪੁਲਿਸ ਵਿਵਸਥਾ ਨੂੰ ਮਜ਼ਬੂਤ ਕੀਤਾ ਜਾਵੇ।