ਅੰਤਰਰਾਸ਼ਟਰੀ ਆਫ਼ਤਾਂ ਜੋਖ਼ਮ ਘਟਾਓ ਦਿਵਸ ’ਤੇ ਸਿਹਤ ਵਿਭਾਗ ਵਲੋਂ ਜਾਗਰੂਕਤਾ ਸਮੱਗਰੀ ਜਾਰੀ
ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਦੀ ਪ੍ਰਧਾਨਗੀ ਹੇਠ ਅੰਤਰਰਾਸ਼ਟਰੀ ਆਫ਼ਤ ਜੋਖ਼ਮ ਘਟਾਓ ਦਿਵਸ ਮੌਕੇ ਸਿਹਤ ਸਟਾਫ਼ ਨਾਲ ਵਿਸ਼ੇਸ਼ ਬੈਠਕ ਕੀਤੀ ਗਈ ਅਤੇ ਜਾਗਰੂਕਤਾ ਸਮੱਗਰੀ ਜਾਰੀ ਕੀਤੀ ਗਈ।
ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਦੀ ਪ੍ਰਧਾਨਗੀ ਹੇਠ ਅੰਤਰਰਾਸ਼ਟਰੀ ਆਫ਼ਤ ਜੋਖ਼ਮ ਘਟਾਓ ਦਿਵਸ ਮੌਕੇ ਸਿਹਤ ਸਟਾਫ਼ ਨਾਲ ਵਿਸ਼ੇਸ਼ ਬੈਠਕ ਕੀਤੀ ਗਈ ਅਤੇ ਜਾਗਰੂਕਤਾ ਸਮੱਗਰੀ ਜਾਰੀ ਕੀਤੀ ਗਈ। ਇਸ ਮੌਕੇ ਡਾ.ਕਵਿਤਾ ਸਿੰਘ ਨੇ ਕਿਹਾ ਕਿ ਹੜ੍ਹ, ਭਾਰੀ ਬਾਰਿਸ਼, ਤੂਫ਼ਾਨ ਅਤੇ ਅੱਗ ਵਰਗੀਆਂ ਐਮਰਜੈਂਸੀ ਸਥਿਤੀਆਂ ਵਿਚ ਸਮੇਂ ਸਿਰ ਸਹੀ ਕਦਮ ਚੁੱਕ ਕੇ ਜਾਨ-ਮਾਲ ਦੇ ਨੁਕਸਾਨ ਨੂੰ ਘਟਾਇਆ ਜਾ ਸਕਦਾ ਹੈ। ਹਰੇਕ ਪਰਿਵਾਰ ਨੂੰ ਫ਼ਰਸਟ ਏਡ ਕਿੱਟ, ਜ਼ਰੂਰੀ ਦਵਾਈਆਂ, ਸਾਫ਼ ਪੀਣ ਵਾਲਾ ਪਾਣੀ ਅਤੇ ਐਮਰਜੈਂਸੀ ਸੰਪਰਕ ਨੰਬਰ ਪਹਿਲਾਂ ਤੋਂ ਤਿਆਰ ਰੱਖਣੇ ਚਾਹੀਦੇ ਹਨ। ਉਨ੍ਹਾਂ ਦੂਸ਼ਿਤ ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਫ਼ਾਈ ਰੱਖਣ ਅਤੇ ਮੱਛਰਾਂ ਦੀ ਪੈਦਾਵਾਰ ਰੋਕਣ ਦੀ ਅਪੀਲ ਕੀਤੀ। ਸਹਾਇਕ ਸਿਵਲ ਸਰਜਨ ਡਾ. ਸੁਮਿਤ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਨੇ ਕਿਹਾ ਕਿ ਆਫ਼ਤ ਦੌਰਾਨ ਬੱਚਿਆਂ, ਗਰਭਵਤੀ ਔਰਤਾਂ, ਬਜ਼ੁਰਗਾਂ ਅਤੇ ਪੁਰਾਣੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਵਿਸ਼ੇਸ਼ ਦੇਖਭਾਲ ਕੀਤੀ ਜਾਵੇ। ਮਾਸ ਮੀਡੀਆ ਵਿੰਗ ਦੇ ਵਿਨੋਦ ਖੁਰਾਨਾ, ਮਨਬੀਰ ਸਿੰਘ, ਦਿਵੇਸ਼ ਕੁਮਾਰ, ਅਮਨ ਕੰਬੋਜ ਅਤੇ ਸੁਖਦੇਵ ਸਿੰਘ ਨੇ ਆਫ਼ਤਾਂ ਤੋਂ ਬਚਾਅ ਲਈ ਪ੍ਰਸ਼ਾਸਨਿਕ ਚੇਤਾਵਨੀਆਂ ਦੀ ਪਾਲਨਾ ਕਰਨ ਅਤੇ ਅਫ਼ਵਾਹਾਂ ਤੋਂ ਬਚਣ ਦੀ ਤਾਕੀਦ ਕੀਤੀ। ਇਸ ਮੌਕੇ ਡਾ.ਸੁਨੀਤਾ ਕੰਬੋਜ, ਡਾ.ਰਾਜਵੀਰ ਕੰਬੋਜ ਅਤੇ ਮੋਹਿਤ ਵੀ ਹਾਜ਼ਰ ਸਨ।