13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਲਿਆਉਣ ਲਈ ਮਨੋਬਲਮ ਵਰਕਸ਼ਾਪ ਲਗਾਈ

ਅਬੋਹਰ, 13 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਵਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ 2026 ਦੇ ਮੌਕੇ ’ਤੇ ਡੀ. ਏ.

Ad Position 21
No active advertisement
ਅਜੀਤ ਡੈਸਕ 14-10-2026
ਅਬੋਹਰ, 13 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਵਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ 2026 ਦੇ ਮੌਕੇ ’ਤੇ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਬੀ.ਐੱਡ. ਦੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ, ਭਾਵਨਾਤਮਕ ਮਜ਼ਬੂਤੀ ਅਤੇ ਸਕਾਰਾਤਮਿਕ ਜੀਵਨ-ਦ੍ਰਿਸ਼ਟੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਮਨੋਬਲਮ’ ਨਾਮਕ ਵਰਕਸ਼ਾਪ ਲਗਾਈ ਗਈ। ਸੰਸਥਾਨ ਦੇ ਸੰਸਥਾਪਕ ਅਤੇ ਸੰਚਾਲਕ ਦਿਵਯ ਗੁਰੂ ਸ੍ਰੀ ਆਸ਼ੂਤੋਸ਼ ਮਹਾਰਾਜ ਦੇ ਚੇਲੇ ਸਵਾਮੀ ਵਿਗਿਆਨਾਨੰਦ ਨੇ ਦੱਸਿਆ ਕਿ ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਭਵਿੱਖ ਦੇ ਅਧਿਆਪਕਾਂ ਨੂੰ ਮਾਨਸਿਕ ਸਿਹਤ ਪ੍ਰਤੀ ਜਾਗਰੂਕ ਕਰਨਾ, ਤਣਾਅ ਪ੍ਰਬੰਧਨ ਦੇ ਵਿਹਾਰਕ ਤਰੀਕਿਆਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਧੀਰਜ ਤੇ ਸਕਾਰਾਤਮਿਕ ਸੋਚ ਵਰਗੇ ਗੁਣਾਂ ਦਾ ਵਿਕਾਸ ਕਰਨਾ ਹੈ ਕਿਉਂ ਕਿ ਸਿਹਤਮੰਦ ਮਨ ਹੀ ਵਿਅਕਤੀ ਦੇ ਸਰਬਪੱਖੀ ਵਿਕਾਸ ਦਾ ਆਧਾਰ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਵਿੱਦਿਅਕ ਮੁਕਾਬਲੇਬਾਜ਼ੀ, ਪ੍ਰੀਖਿਆਵਾਂ ਦਾ ਦਬਾਅ, ਨਿੱਜੀ ਉਮੀਦਾਂ ਅਤੇ ਸਮਾਜਿਕ ਚੁਨੌਤੀਆਂ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ, ਇਸ ਲਈ ਆਪਣੀਆਂ ਭਾਵਨਾਵਾਂ ਨੂੰ ਸਮਝਣਾ, ਉਨ੍ਹਾਂ ਦਾ ਸਹੀ ਪ੍ਰਗਟਾਵਾ ਕਰਨਾ ਅਤੇ ਲੋੜ ਪੈਣ ’ਤੇ ਸਹਾਇਤਾ ਲੈਣਾ ਬਹੁਤ ਜ਼ਰੂਰੀ ਹੈ। ਵਰਕਸ਼ਾਪ ਰਾਹੀਂ ਵਿਦਿਆਰਥੀਆਂ ਨੂੰ ਤਣਾਅ ਨਾਲ ਨਜਿੱਠਣ, ਭਾਵਨਾਤਮਕ ਸੰਤੁਲਨ ਬਣਾਈ ਰੱਖਣ, ਆਤਮ-ਵਿਸ਼ਵਾਸ ਵਿਕਸਿਤ ਕਰਨ ਅਤੇ ਮੁਸ਼ਕਿਲ ਹਾਲਾਤਾਂ ਵਿਚ ਸਕਾਰਾਤਮਿਕ ਦ੍ਰਿਸ਼ਟੀਕੋਣ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਮਾਨਸਿਕ ਸਿਹਤ ਦੀ ਦੇਖਭਾਲ ਕਰਨਾ ਸਰੀਰਕ ਸਿਹਤ ਦੀ ਦੇਖਭਾਲ ਜਿੰਨਾ ਹੀ ਮਹੱਤਵਪੂਰਨ ਹੈ। ਕਾਲਜ ਦੇ ਪ੍ਰਿੰਸੀਪਲ ਡਾ.ਵਿਜੇ ਗਰੋਵਰ ਨੇ ਵਰਕਸ਼ਾਪ ਦੀ ਭਰਪੂਰ ਸ਼ਲਾਘਾ ਕਰਦਿਆਂ ਸਵਾਮੀ ਜੀ ਨੂੰ ਭਵਿੱਖ ਵਿਚ ਵੀ ਕਾਲਜ ਵਿਖੇ ਅਜਿਹੀਆਂ ਵਰਕਸ਼ਾਪਾਂ ਕਰਵਾਉਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ ਸ਼ਹਿਰ ’ਚ ਬੇਸਹਾਰਾ ਪਸ਼ੂਆਂ ਦੀ ਭਰਮਾਰ ਅਗਲੀ ਖ਼ਬਰ ਅੰਤਰਰਾਸ਼ਟਰੀ ਆਫ਼ਤਾਂ ਜੋਖ਼ਮ ਘਟਾਓ ਦਿਵਸ ’ਤੇ ਸਿਹਤ ਵਿਭਾਗ ਵਲੋਂ ਜਾਗਰੂਕਤਾ ਸਮੱਗਰੀ ਜਾਰੀ
Ad Position 24