13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਰਾਜੀਵ ਨਗਰ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ

ਅਬੋਹਰ, 13 ਅਕਤੂਬਰ (ਵਿਵੇਕ ਹੂੜੀਆ)-ਸ਼੍ਰੀ ਬਾਲਾ ਜੀ ਸੇਵਕ ਦਲ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਰਾਜੀਵ ਨਗਰ ਵਿਖੇ ‘ਮੇਰਾ ਪੰਜਾਬ, ਮੇਰੀ ਜ਼ਿੰਮੇਵਾਰੀ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਵਿਚ ਐੱਸ.

Ad Position 21
No active advertisement
ਅਬੋਹਰ ਦੇ ਰਾਜੀਵ ਨਗਰ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਆਯੋਜਿਤ ਸੈਮੀਨਾਰ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਐੱਸ.ਪੀ. ਸਤਿੰਦਰ ਕੁਮਾਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ। ਅਜੀਤ ਤਸਵੀਰ 14-10-2026
ਅਬੋਹਰ, 13 ਅਕਤੂਬਰ (ਵਿਵੇਕ ਹੂੜੀਆ)-ਸ਼੍ਰੀ ਬਾਲਾ ਜੀ ਸੇਵਕ ਦਲ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਰਾਜੀਵ ਨਗਰ ਵਿਖੇ ‘ਮੇਰਾ ਪੰਜਾਬ, ਮੇਰੀ ਜ਼ਿੰਮੇਵਾਰੀ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਵਿਚ ਐੱਸ.ਪੀ. ਅਬੋਹਰ ਸਤਿੰਦਰ ਕੁਮਾਰ, ਤਹਿਸੀਲਦਾਰ ਚਰਨਜੀਤ ਕੌਰ, ਡੀ.ਐੱਸ.ਪੀ. ਅਬੋਹਰ ਹਰੀਸ਼ ਕੁਮਾਰ, ਥਾਣਾ ਸਿਟੀ-2 ਇੰਚਾਰਜ ਪਰਮਜੀਤ ਕੰਬੋਜ ਅਤੇ ਸਮਾਜ ਸੇਵੀ ਗਗਨ ਚੁੱਘ ਨੇ ਵਿਸ਼ੇਸ਼ ਤੌਰ ’ਤੇ ਭਾਗ ਲਿਆ। ਮੰਚ ਦਾ ਸੰਚਾਲਨ ਰਣਜੀਤ ਚੌਹਾਨ ਨੇ ਕੀਤਾ। ਸੈਮੀਨਾਰ ਵਿਚ ਕਰੀਬ 200 ਔਰਤਾਂ ਨੇ ਹਿੱਸਾ ਲਿਆ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿਚ ਸਹਿਯੋਗ ਦੇਣ ਦਾ ਸੰਕਲਪ ਲਿਆ। ਐੱਸ.ਪੀ.ਅਬੋਹਰ ਸਤਿੰਦਰ ਕੁਮਾਰ ਨੇ ਲੋਕਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿਚ ਵੱਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾ ਸਮਾਜ ਲਈ ਗੰਭੀਰ ਚੁਨੌਤੀ ਹੈ ਅਤੇ ਇਸ ਨੂੰ ਖ਼ਤਮ ਕਰਨ ਲਈ ਪੁਲਿਸ ਦੇ ਨਾਲ-ਨਾਲ ਆਮ ਲੋਕਾਂ ਦੀ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ, “ਮੇਰਾ ਪੰਜਾਬ, ਮੇਰੀ ਜ਼ਿੰਮੇਵਾਰੀ ਹੈ। ਆਓ, ਅਸੀਂ ਸਾਰੇ ਮਿਲ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਈਏ।” ਤਹਿਸੀਲਦਾਰ ਚਰਨਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਪ੍ਰਸ਼ਾਸਨ, ਪੁਲਿਸ ਅਤੇ ਸਮਾਜ ਨੂੰ ਮਿਲ ਕੇ ਕੰਮ ਕਰਨਾ ਪਵੇਗਾ। ਡੀ.ਐੱਸ.ਪੀ. ਅਬੋਹਰ ਹਰੀਸ਼ ਕੁਮਾਰ ਨੇ ਸੈਮੀਨਾਰ ਵਿਚ ਡਰੱਗ ਫ਼ਰੀ ਹੈਲਪ ਲਾਈਨ ਨੰਬਰ ਦੀ ਜਾਣਕਾਰੀ ਦਿੱਤੀ। ਥਾਣਾ ਸਿਟੀ-2 ਇੰਚਾਰਜ ਪਰਮਜੀਤ ਕੰਬੋਜ ਨੇ ਨਸ਼ਾ ਵੇਚਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ਿਆਂ ਦਾ ਕਾਰੋਬਾਰ ਤੁਰੰਤ ਬੰਦ ਕਰ ਦੇਣ, ਨਹੀਂ ਤਾਂ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਇਸ ਮੌਕੇ ਮੌਜੂਦ ਸਮਾਜ ਸੇਵੀ ਗਗਨ ਚੁੱਘ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਹ ਉਨ੍ਹਾਂ ਨਾਲ ਕਦੇ ਵੀ ਫ਼ੋਨ ’ਤੇ ਸੰਪਰਕ ਕਰ ਸਕਦਾ ਹੈ। ਸੈਮੀਨਾਰ ਦੇ ਆਯੋਜਨ ਵਿਚ ਬਾਲਾ ਜੀ ਸੇਵਕ ਦਲ ਦੇ ਅਜੇ ਮਿੱਢਾ, ਰਾਧੇ ਸ਼ਾਮ, ਆਸ਼ੂ ਸ਼ਰਮਾ, ਸਚਿਨ, ਵਿਸ਼ੂ, ਸੁਮਿਤ, ਸ਼ੀਸ਼ਪਾਲ, ਕੇਸ਼ਵ ਅਤੇ ਪ੍ਰੀਤਮਾ ਦਾ ਅਹਿਮ ਯੋਗਦਾਨ ਰਿਹਾ। ਆਯੋਜਕਾਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਅੱਗੇ ਵੀ ਲਗਾਤਾਰ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਰਾਮ-ਲੀਲ੍ਹਾ ਦੀ 10ਵੀਂ ਨਾਈਟ ਦੀ ਸ਼ੁਰੂਆਤ ਅਗਲੀ ਖ਼ਬਰ ਜਲਾਲਾਬਾਦ ਦੇ ਵੈੱਲਕਮ ਪੁਆਇੰਟ ਨੇੜੇ ਡਿਵਾਈਡਰ ਦੀ ਗਰਿੱਲ ਟੁੱਟੀ, ਹਾਦਸੇ ਦਾ ਖ਼ਤਰਾ ਵਧਿਆ
Ad Position 24