ਗੱਟੀ ਨੰਬਰ 1 ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਦਾ ਕੀਤਾ ਮੌਕੇ ’ਤੇ ਨਿਪਟਾਰਾ
ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)-ਪਿੰਡ ਗੱਟੀ ਨੰਬਰ 1 (ਰੇਤੇ ਵਾਲੀ ਭੈਣੀ) ਵਿਖੇ ਇਕ ਵਿਸ਼ੇਸ਼ ਲੋਕ ਮਿਲਣੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਿਰਕਤ ਕੀਤੀ। ਇਸ ਲੋਕ ਮਿਲਣੀ ਦਾ ਮੁੱਖ ਉਦੇਸ਼ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਤੇ ਵਿਕਾਸ ਨਾਲ ਜੁੜੀਆਂ ਮੁਸ਼ਕਲਾਂ ਨੂੰ ਸੁਣ ਕੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਕਰਨਾ ਸੀ।
ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)-ਪਿੰਡ ਗੱਟੀ ਨੰਬਰ 1 (ਰੇਤੇ ਵਾਲੀ ਭੈਣੀ) ਵਿਖੇ ਇਕ ਵਿਸ਼ੇਸ਼ ਲੋਕ ਮਿਲਣੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਿਰਕਤ ਕੀਤੀ। ਇਸ ਲੋਕ ਮਿਲਣੀ ਦਾ ਮੁੱਖ ਉਦੇਸ਼ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਤੇ ਵਿਕਾਸ ਨਾਲ ਜੁੜੀਆਂ ਮੁਸ਼ਕਲਾਂ ਨੂੰ ਸੁਣ ਕੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਕਰਨਾ ਸੀ। ਸਮਾਗਮ ਦੌਰਾਨ ਮੌਜੂਦ ਅਧਿਕਾਰੀਆਂ ਤੇ ਪਤਵੰਤਿਆਂ ਨੇ ਲੋਕਾਂ ਦੀਆਂ ਸ਼ਿਕਾਇਤਾਂ ਧਿਆਨ ਪੂਰਵਕ ਸੁਣੀਆਂ ਤੇ ਕਈ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕਰ ਦਿੱਤਾ ਜਦਕਿ ਬਾਕੀ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸੁੱਖਾ ਚੇਅਰਮੈਨ, ਸ਼ਿੰਦਾ ਸਮਾਜ ਸੇਵੀ ਤੇ ਪਿੰਡ ਦੇ ਹੋਰ ਮੋਹਤਬਰ ਸੱਜਣ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਨ੍ਹਾਂ ਆਖਿਆ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਪ੍ਰਾਥਮਿਕਤਾ ਹੈ। ਪਿੰਡ ਦੇ ਸਰਬਪੱਖੀ ਵਿਕਾਸ ਲਈ ਭਵਿੱਖ ਵਿਚ ਵੀ ਅਜਿਹੇ ਪ੍ਰੋਗਰਾਮ ਨਿਰੰਤਰ ਜਾਰੀ ਰਹਿਣਗੇ।