15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਹਾਈ ਕੋਰਟ ਵਲੋਂ ਫ਼ਾਜ਼ਿਲਕਾ ਤੋਂ ਲਾਧੂਕਾ ਹਾਈਵੇ ਦੀ ਡਾਈਵਰਜ਼ਨ ਸੜਕ ਸੁਧਾਰ ਦੇ ਹੁਕਮ ਜਨਹਿਤ ਪਟੀਸ਼ਨ ਦਾ ਫ਼ੈਸਲਾ ਸੁਣਾਉਂਦਿਆਂ ਅਦਾਲਤ ਨੇ ਜਾਰੀ ਕੀਤੇ ਨਿਰਦੇਸ਼

ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਤੋਂ ਫ਼ਿਰੋਜ਼ਪੁਰ ਰਾਸ਼ਟਰੀ ਰਾਜ ਮਾਰਗ ਦੀ ਖ਼ਸਤਾ ਹਾਲਤ ਵਾਲੀ ਸੜਕ ਦਾ ਮਾਮਲਾ ਪੰਜਾਬ ਹਰਿਆਣਾ ਹਾਈਕੋਰਟ ਵਿਚ ਪੁੱਜਣ ਤੋਂ ਬਾਅਦ ਇਸ ਦੇ ਸੁਧਾਰ ਕਰਨ ਦੀ ਕੁੱਝ ਉਮੀਦ ਜਾਗੀ ਹੈ। ਇਲਾਕੇ ਦੇ ਉਦਯੋਗਪਤੀ ਅਤੇ ਅਕਾਲੀ ਆਗੂ ਤੇਜਵੰਤ ਸਿੰਘ ਕਾਠਪਾਲ ਵਲੋਂ ਦਾਇਰ ਜਨਹਿਤ ਪਟੀਸ਼ਨ ਦੀ ਸੁਣਵਾਈ ਕਰਦਿਆਂ ਜਸਟਿਸ ਤ੍ਰਿਭੁਵਨ ਦਹੀਆ ਦੀ ਅਦਾਲਤ ਅੰਦਰ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਅਸਥਾਈ ਡਾਈਵਰਜ਼ਨ ਦਾ ਕੰਮ 2 ਮਹੀਨਿਆਂ ਅੰਦਰ ਮੁਕੰਮਲ ਕਰ ਲਿਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 15-10-2026
ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਤੋਂ ਫ਼ਿਰੋਜ਼ਪੁਰ ਰਾਸ਼ਟਰੀ ਰਾਜ ਮਾਰਗ ਦੀ ਖ਼ਸਤਾ ਹਾਲਤ ਵਾਲੀ ਸੜਕ ਦਾ ਮਾਮਲਾ ਪੰਜਾਬ ਹਰਿਆਣਾ ਹਾਈਕੋਰਟ ਵਿਚ ਪੁੱਜਣ ਤੋਂ ਬਾਅਦ ਇਸ ਦੇ ਸੁਧਾਰ ਕਰਨ ਦੀ ਕੁੱਝ ਉਮੀਦ ਜਾਗੀ ਹੈ। ਇਲਾਕੇ ਦੇ ਉਦਯੋਗਪਤੀ ਅਤੇ ਅਕਾਲੀ ਆਗੂ ਤੇਜਵੰਤ ਸਿੰਘ ਕਾਠਪਾਲ ਵਲੋਂ ਦਾਇਰ ਜਨਹਿਤ ਪਟੀਸ਼ਨ ਦੀ ਸੁਣਵਾਈ ਕਰਦਿਆਂ ਜਸਟਿਸ ਤ੍ਰਿਭੁਵਨ ਦਹੀਆ ਦੀ ਅਦਾਲਤ ਅੰਦਰ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਅਸਥਾਈ ਡਾਈਵਰਜ਼ਨ ਦਾ ਕੰਮ 2 ਮਹੀਨਿਆਂ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਫ਼ੌਜ ਦੀ ਆਵਾਜਾਈ ਅਤੇ ਸੁਰੱਖਿਆ ਦਾ ਮੁੱਦਾ ਵੀ ਚੁੱਕਿਆ ਗਿਆ। ਪਟੀਸ਼ਨ ਵਿਚ ਸੜਕ ’ਤੇ ਪਏ ਡੂੰਘੇ ਟੋਇਆ, ਚਿੱਕੜ, ਪਾਣੀ ਦੇ ਜਮ੍ਹਾ ਹੋਣ ਅਤੇ ਸੁਰੱਖਿਆ ਦੇ ਲੋੜੀਂਦੇ ਪ੍ਰਬੰਧਾਂ ਦੀ ਘਾਟ ਦਾ ਮੁੱਦਾ ਵੀ ਚੁੱਕਿਆ ਗਿਆ ਸੀ। ਸਰਕਾਰ ਵਲੋਂ ਦਿੱਤੇ ਗਏ ਭਰੋਸੇ ਨੂੰ ਧਿਆਨ ਵਿਚ ਰੱਖਦਿਆਂ ਹਾਈਕੋਰਟ ਨੇ ਜਿੱਥੇ ਪਟੀਸ਼ਨਰ ਦਾ ਨਿਪਟਾਰਾ ਕਰ ਦਿੱਤਾ ਹੈ ਉੱਥੇ ਹੁਣ ਲੋਕਾਂ ਦੀਆਂ ਨਜ਼ਰਾਂ ਸਰਕਾਰ ਦੀ ਕਾਰਵਾਈ ’ਤੇ ਟਿਕੀਆਂ ਹੋਈਆਂ ਹਨ। ਸਰਕਾਰ ਹਾਈਕੋਰਟ ਦੇ ਹੁਕਮਾਂ ਅਨੁਸਾਰ ਕੰਮ ਕਰਦੀ ਹੈ ਤਾਂ ਸਰਹੱਦੀ ਖੇਤਰ ਦੇ ਲੋਕਾਂ ਨੂੰ ਵੱਡੀ ਰਾਹਤ ਮਿਲਣ ਤੇ ਆਵਾਜਾਈ ਪ੍ਰਬੰਧ ਦੇ ਸੁਧਾਰ ਹੋਣ ਦੀ ਉਮੀਦ ਹੈ।
Ad Position 22
No active advertisement
ਪਿਛਲੀ ਖ਼ਬਰ ਅਬੋਹਰ ਤਹਿਸੀਲ ਕੰਪਲੈਕਸ ਵਿਚ ਸੀਵਰੇਜ ਵਿਵਸਥਾ ਠੱਪ, ਸਰਕਾਰੀ ਦਫ਼ਤਰਾਂ ਦੇ ਬਾਹਰ ਭਰਿਆ ਗੰਦਾ ਪਾਣੀ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਕਾਬੂ
Ad Position 24