15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਭਾਜਪਾ ਵਲੋਂ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਡੀ.ਸੀ. ਦਫ਼ਤਰ ਫ਼ਾਜ਼ਿਲਕਾ ਅੱਗੇ ਧਰਨਾ

ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)- ਭਾਜਪਾ ਜ਼ਿਲ੍ਹਾ ਮਹਾ ਮੰਤਰੀ ਅਸ਼ਵਨੀ ਫੁਟੇਲਾ ਨੇ ਦੱਸਿਆ ਕਿ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੇ ਰੋਸ ਵਜੋਂ ਪੰਜਾਬ ਭਾਜਪਾ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਜਪਾ ਫ਼ਾਜ਼ਿਲਕਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਦੀ ਅਗਵਾਈ ਹੇਠ ਡੀ. ਸੀ.

Ad Position 21
No active advertisement
ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਮਨਪ੍ਰੀਤ ਕੌਰ ਸੰਧੂ ਨੂੰ ਪੰਜਾਬ ਦੇ ਰਾਜਪਾਲ ਦੇ ਨਾਂਅ ਮੰਗ ਪੱਤਰ ਸੌਂਪਦਾ ਭਾਜਪਾ ਦਾ ਵਫ਼ਦ। ਅਜੀਤ ਤਸਵੀਰ 15-10-2026
ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)- ਭਾਜਪਾ ਜ਼ਿਲ੍ਹਾ ਮਹਾ ਮੰਤਰੀ ਅਸ਼ਵਨੀ ਫੁਟੇਲਾ ਨੇ ਦੱਸਿਆ ਕਿ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੇ ਰੋਸ ਵਜੋਂ ਪੰਜਾਬ ਭਾਜਪਾ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਜਪਾ ਫ਼ਾਜ਼ਿਲਕਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਫ਼ਾਜ਼ਿਲਕਾ ਦੇ ਬਾਹਰ ਜ਼ਿਲ੍ਹਾ ਪੱਧਰੀ ਧਰਨਾ-ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਜਪਾ ਆਗੂਆਂ ਤੇ ਵਰਕਰਾਂ ਨੇ ਪੰਜਾਬ ਵਿਚ ਵਧ ਰਹੇ ਨਸ਼ੇ ਦੇ ਕਾਰੋਬਾਰ ਅਤੇ ਵਿਗੜ ਰਹੀ ਕਾਨੂੰਨ-ਵਿਵਸਥਾ ਦੀ ਸਥਿਤੀ ’ਤੇ ਭਾਰੀ ਰੋਸ ਪ੍ਰਗਟਾਇਆ। ਉਨ੍ਹਾਂ ਪਰਵਿੰਦਰ ਸਿੰਘ ਝੋਟਾ ਮਾਮਲੇ ਦੀ ਨਿਰਪੱਖ ਸੀ.ਬੀ.ਆਈ. ਜਾਂਚ ਕਰਵਾਉਣ, ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਧਰਨੇ ਤੋਂ ਬਾਅਦ ਪੰਜਾਬ ਦੇ ਰਾਜਪਾਲ ਦੇ ਨਾਂਅ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਮੈਡਮ ਅਮਨਪ੍ਰੀਤ ਕੌਰ ਸੰਧੂ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਵਿਧਾਇਕ ਸੰਦੀਪ ਜਾਖੜ ਅਤੇ ਪੰਜਾਬ ਭਾਜਪਾ ਸਕੱਤਰ ਸ਼੍ਰੀਮਤੀ ਵੰਦਨਾ ਸਾਂਗਵਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਜ਼ਿਲ੍ਹਾ ਭਾਜਪਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੇ ਕਿਹਾ ਕਿ ਪੰਜਾਬ ਵਿਚ ਨਸ਼ੇ ਦੀ ਸਮੱਸਿਆ ਗੰਭੀਰ ਚਿੰਤਾ ਦਾ ਵਿਸ਼ਾ ਹੈ। ਨਸ਼ੇ ਦੇ ਕਾਰੋਬਾਰ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਪਰਵਿੰਦਰ ਸਿੰਘ ਝੋਟਾ ਮਾਮਲੇ ਦੀ ਨਿਰਪੱਖ ਜਾਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਾਜਪਾ ਨਸ਼ਾ ਮੁਕਤ ਪੰਜਾਬ ਦੇ ਸੰਕਲਪ ਨਾਲ ਜਨਤਾ ਦੇ ਨਾਲ ਖੜ੍ਹੀ ਹੈ। ਵਿਧਾਇਕ ਸੰਦੀਪ ਜਾਖੜ ਨੇ ਕਿਹਾ ਕਿ ਨਸ਼ੇ ਕਾਰਨ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਭਵਿੱਖ ਤਬਾਹ ਹੋ ਰਿਹਾ ਹੈ। ਨਸ਼ਾ ਤਸਕਰੀ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਅਤੇ ਅਜਿਹੀਆਂ ਘਟਨਾਵਾਂ ਦੀ ਨਿਰਪੱਖ ਜਾਚ ਬਹੁਤ ਜ਼ਰੂਰੀ ਹੈ। ਪੰਜਾਬ ਭਾਜਪਾ ਦੀ ਸਕੱਤਰ ਸ਼੍ਰੀਮਤੀ ਵੰਦਨਾ ਸਾਂਗਵਾਲ ਨੇ ਕਿਹਾ ਕਿ ਨਸ਼ੇ ਖ਼ਿਲਾਫ਼ ਲੜਾਈ ਕਿਸੇ ਇੱਕ ਵਿਅਕਤੀ ਜਾਂ ਸਿਆਸੀ ਪਾਰਟੀ ਦੀ ਨਹੀਂ, ਸਗੋਂ ਪੰਜਾਬ ਦੇ ਭਵਿੱਖ ਨੂੰ ਬਚਾਉਣ ਦੀ ਲੜਾਈ ਹੈ।
Ad Position 22
No active advertisement
ਪਿਛਲੀ ਖ਼ਬਰ ਆਉਂਦੇ ਵਿਧਾਨ ਸਭਾ ਸੈਸ਼ਨ ਵਿਚ ਖ਼ਰਾਬ ਹੋਏ ਝੋਨੇ ਦੇ ਪੀੜਤਾਂ ਨੂੰ ਰਾਹਤ ਸੰਬੰਧੀ ਆਵਾਜ਼ ਚੁੱਕਾਂਗਾ- ਪਰਗਟ ਸਿੰਘ ਕਿਹਾ, ਕਿਸ... ਅਗਲੀ ਖ਼ਬਰ ਅਬੋਹਰ ਤਹਿਸੀਲ ਕੰਪਲੈਕਸ ਵਿਚ ਸੀਵਰੇਜ ਵਿਵਸਥਾ ਠੱਪ, ਸਰਕਾਰੀ ਦਫ਼ਤਰਾਂ ਦੇ ਬਾਹਰ ਭਰਿਆ ਗੰਦਾ ਪਾਣੀ
Ad Position 24