14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਕਰਨ ਗਿਲਹੋਤਰਾ ਫਾਊਂਡੇਸ਼ਨ ਵਲੋਂ ਕਰਵਾਈ ਗਈ ਮਾਂ ਦੀ ਪਾਵਨ ਚੌਂਕੀ ’ਚ ਉਮੜਿਆ ਸ਼ਰਧਾ ਦਾ ਸੈਲਾਬ ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਨੇ ਭਜਨਾਂ ਨਾਲ ਬੰਨ੍ਹਿਆਂ ਸਮਾਂ

ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)- ਕਰਨ ਗਿਲਹੋਤਰਾ ਫਾਊਂਡੇਸ਼ਨ ਵਲੋਂ ਕਰਵਾਈ ਗਈ ਮਾਂ ਦੀ ਪਾਵਨ ਚੌਕੀ ਦੌਰਾਨ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਸ਼ਰਧਾ ਅਤੇ ਭਗਤੀ ਦਾ ਅਨੋਖਾ ਨਜ਼ਾਰਾ ਦੇਖਣ ਨੂੰ ਮਿਲਿਆ। ਇਸ ਧਾਰਮਿਕ ਸਮਾਗਮ ਵਿਚ ਹਜ਼ਾਰਾਂ ਦੀ ਗਿਣਤੀ ’ਚ ਸ਼ਰਧਾਲੂਆਂ ਨੇ ਪਹੁੰਚ ਕੇ ਮਾਂ ਦੇ ਚਰਨਾਂ ਵਿਚ ਮੱਥਾ ਟੇਕਿਆ ਤੇ ਭਜਨਾਂ ਦਾ ਅਨੰਦ ਮਾਣਿਆ।

Ad Position 21
No active advertisement
ਅਜੀਤ ਡੈਸਕ 15-10-2026
ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)- ਕਰਨ ਗਿਲਹੋਤਰਾ ਫਾਊਂਡੇਸ਼ਨ ਵਲੋਂ ਕਰਵਾਈ ਗਈ ਮਾਂ ਦੀ ਪਾਵਨ ਚੌਕੀ ਦੌਰਾਨ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਸ਼ਰਧਾ ਅਤੇ ਭਗਤੀ ਦਾ ਅਨੋਖਾ ਨਜ਼ਾਰਾ ਦੇਖਣ ਨੂੰ ਮਿਲਿਆ। ਇਸ ਧਾਰਮਿਕ ਸਮਾਗਮ ਵਿਚ ਹਜ਼ਾਰਾਂ ਦੀ ਗਿਣਤੀ ’ਚ ਸ਼ਰਧਾਲੂਆਂ ਨੇ ਪਹੁੰਚ ਕੇ ਮਾਂ ਦੇ ਚਰਨਾਂ ਵਿਚ ਮੱਥਾ ਟੇਕਿਆ ਤੇ ਭਜਨਾਂ ਦਾ ਅਨੰਦ ਮਾਣਿਆ। ਪ੍ਰੋਗਰਾਮ ਦੀ ਸ਼ੁਰੂਆਤ ਮਾਂ ਦੀ ਚੌਕੀ ਤੋਂ ਪਹਿਲਾਂ ਫਾਊਂਡੇਸ਼ਨ ਦੇ ਮੈਂਬਰਾਂ ਵਲੋਂ ਵਿਧੀ-ਵਿਧਾਨ ਨਾਲ ਮਾਂ ਦੇ ਪੂਜਣ ਨਾਲ ਕੀਤੀ ਗਈ। ਇਸ ਤੋਂ ਬਾਅਦ ਫਾਊਂਡੇਸ਼ਨ ਦੇ ਸੰਚਾਲਕ ਕਰਨ ਗਿਲਹੋਤਰਾ ਨੇ ਮਾਂ ਦੀ ਪਾਵਨ ਜੋਤੀ ਜਗਾ ਕੇ ਚੌਕੀ ਦਾ ਸ਼ੁੱਭ ਆਰੰਭ ਕੀਤਾ। ਚੌਕੀ ਦੌਰਾਨ ਪ੍ਰਸਿੱਧ ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਦਾ ਫਾਊਂਡੇਸ਼ਨ ਦੇ ਮੈਂਬਰਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਰੌਸ਼ਨ ਪ੍ਰਿੰਸ ਨੇ ਗਣੇਸ਼ ਵੰਦਨਾ ਨਾਲ ਮਾਂ ਦੀ ਚੌਕੀ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ‘ਮਾਂ ਬਗਲਾਮੁਖੀ’, ‘ਕਾਲੀ ਕਲਕੱਤੇ ਵਾਲੀ’ ਤੇ ‘ਪਿੰਡੀ ਦਾ ਸ਼ਿੰਗਾਰ’ ਸਮੇਤ ਕਈ ਪ੍ਰਸਿੱਧ ਭੇਟਾਂ ਪੇਸ਼ ਕਰਕੇ ਸ਼ਰਧਾਲੂਆਂ ਨੂੰ ਭਗਤੀ ਰੱਸ ਵਿਚ ਸਰਾਬੋਰ ਕਰ ਦਿੱਤਾ। ਉਨ੍ਹਾਂ ਦੀਆਂ ਇਨ੍ਹਾਂ ਪੇਸ਼ਕਾਰੀਆਂ ’ਤੇ ਪੰਡਾਲ ਵਿਚ ਮੌਜੂਦ ਸ਼ਰਧਾਲੂ ਨੱਚਦੇ-ਝੂਮਦੇ ਨਜ਼ਰ ਆਏ। ਇਸ ਮੌਕੇ ਫ਼ਾਜ਼ਿਲਕਾ ਦੇ ਲੇਖਕ ਤੇ ਗਾਇਕ ਰਜਤ ਮਿੱਢਾ ਵਲੋਂ ਲਿਖੀਆਂ ਗਈਆਂ ਭੇਟਾਂ ਵੀ ਪੇਸ਼ ਕੀਤੀਆਂ ਗਈਆਂ। ਪ੍ਰੋਗਰਾਮ ਦੌਰਾਨ ਕਰਨ ਗਿਲਹੋਤਰਾ ਫਾਊਂਡੇਸ਼ਨ ਵਲੋਂ ਪੰਜਾਬੀ ਭਜਨ ਗਾਇਕ ਰੌਸ਼ਨ ਪ੍ਰਿੰਸ ਤੇ ਰਜਤ ਮਿੱਢਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਚੌਕੀ ਦੇ ਸਮਾਪਤੀ ਮੌਕੇ ਕਰਨ ਗਿਲਹੋਤਰਾ ਫਾਊਂਡੇਸ਼ਨ ਦੇ ਸੰਚਾਲਕ ਕਰਨ ਗਿਲਹੋਤਰਾ ਨੇ ਭਜਨ ਗਾਇਕ ਰੌਸ਼ਨ ਪ੍ਰਿੰਸ, ਰਜਤ ਮਿੱਢਾ, ਕੇ.ਜੀ.ਐੱਫ. ਟੀਮ ਦੇ ਮੈਂਬਰਾਂ ਅਤੇ ਸਮਾਗਮ ਵਿਚ ਪਹੁੰਚੇ ਸਮੂਹ ਸ਼ਰਧਾਲੂਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਦੌਰਾਨ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਮਾਂ ਦੇ ਜੈਕਾਰਿਆਂ ਨਾਲ ਸਮਾਗਮ ਸ਼ਰਧਾਪੂਰਵਕ ਸਮਾਪਤ ਹੋਇਆ।
Ad Position 22
No active advertisement
ਪਿਛਲੀ ਖ਼ਬਰ ਢੀਂਗਾਂਵਾਲੀ ਵਿਖੇ ਸਰਪੰਚ ਚਰਨਜੀਤ ਸਿਆਗ ਨੇ ਕੀਤਾ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅਗਲੀ ਖ਼ਬਰ ਪੱਤਰਕਾਰ ਸਵ.ਕਾਂਤੀ ਭਾਰਦਵਾਜ ਦੀ ਪਤਨੀ ਦਾ ਦਿਹਾਂਤ, ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
Ad Position 24