14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਢੀਂਗਾਂਵਾਲੀ ਵਿਖੇ ਸਰਪੰਚ ਚਰਨਜੀਤ ਸਿਆਗ ਨੇ ਕੀਤਾ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ

ਅਬੋਹਰ, 14 ਅਕਤੂਬਰ (ਵਿਵੇਕ ਹੂੜੀਆ)- ਬੱਲੂਆਣਾ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਬਲਾਕ ਸੀਤੋ ਗੁੰਨ੍ਹੋਂ ਦੇ ਪਿੰਡ ਢੀਂਗਾਵਾਲੀ ਵਿਖੇ ਨਵੇਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਪਿੰਡ ਦੇ ਸਰਪੰਚ ਚਰਨਜੀਤ ਸਿਆਗ ਵਲੋਂ ਕੀਤਾ ਗਿਆ। ਇਸ ਕਲੀਨਿਕ ਦੇ ਸ਼ੁਰੂ ਹੋਣ ਨਾਲ ਢੀਂਗਾਵਾਲੀ ਸਮੇਤ ਆਸ-ਪਾਸ ਦੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਹੁਣ ਆਪਣੇ ਘਰਾਂ ਦੇ ਨੇੜੇ ਹੀ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਮਿਲ ਸਕਣਗੀਆਂ।

Ad Position 21
No active advertisement
ਪਿੰਡ ਢੀਂਗਾਵਾਲੀ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦੇ ਹੋਏ ਸਰਪੰਚ ਚਰਨਜੀਤ ਸਿਆਗ, ਡਾ. ਨਵੀਨ ਮਿੱਤਲ ਅਤੇ ਪਿੰਡ ਵਾਸੀ। ਅਜੀਤ ਤਸਵੀਰ 15-10-2026
ਅਬੋਹਰ, 14 ਅਕਤੂਬਰ (ਵਿਵੇਕ ਹੂੜੀਆ)- ਬੱਲੂਆਣਾ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਬਲਾਕ ਸੀਤੋ ਗੁੰਨ੍ਹੋਂ ਦੇ ਪਿੰਡ ਢੀਂਗਾਵਾਲੀ ਵਿਖੇ ਨਵੇਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਪਿੰਡ ਦੇ ਸਰਪੰਚ ਚਰਨਜੀਤ ਸਿਆਗ ਵਲੋਂ ਕੀਤਾ ਗਿਆ। ਇਸ ਕਲੀਨਿਕ ਦੇ ਸ਼ੁਰੂ ਹੋਣ ਨਾਲ ਢੀਂਗਾਵਾਲੀ ਸਮੇਤ ਆਸ-ਪਾਸ ਦੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਹੁਣ ਆਪਣੇ ਘਰਾਂ ਦੇ ਨੇੜੇ ਹੀ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਮਿਲ ਸਕਣਗੀਆਂ। ਸਿਹਤ ਵਿਭਾਗ ਦੇ ਅਧਿਕਾਰੀ, ਪੰਚਾਇਤ ਮੈਂਬਰ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ ਵਰਚੂਅਲ ਮਾਧਿਅਮ ਰਾਹੀਂ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਜਾਂਚ, ਦਵਾਈਆਂ ਤੇ ਵੱਖ-ਵੱਖ ਕਿਸਮਾਂ ਦੇ ਲੈਬ ਟੈੱਸਟਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਇਲਾਜ ਲਈ ਕਿਸੇ ਵੀ ਆਰਥਿਕ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਡਾ. ਨਵੀਨ ਮਿੱਤਲ ਨੇ ਦੱਸਿਆ ਕਿ ਸੀਤੋ ਗੁੰਨੋ ਬਲਾਕ ਵਿਚ ਪਹਿਲਾਂ ਸੱਤ ਆਮ ਆਦਮੀ ਕਲੀਨਿਕ ਚੱਲ ਰਹੇ ਸਨ, ਪਰ ਹੁਣ ਢੀਂਗਾਵਾਲੀ ਵਿਖੇ ਨਵਾਂ ਕਲੀਨਿਕ ਸ਼ੁਰੂ ਹੋਣ ਨਾਲ ਇਨ੍ਹਾਂ ਦੀ ਗਿਣਤੀ ਵਧ ਕੇ ਅੱਠ ਹੋ ਗਈ ਹੈ। ਸਰਪੰਚ ਚਰਨਜੀਤ ਸਿਆਗ ਨੇ ਪਿੰਡ ਵਿਚ ਕਲੀਨਿਕ ਸ਼ੁਰੂ ਹੋਣ ’ਤੇ ਖ਼ੁਸ਼ੀ ਜ਼ਾਹਿਰ ਕੀਤੀ। ਉਦਘਾਟਨੀ ਸਮਾਗਮ ਦੌਰਾਨ ਡਾ. ਨਵੀਨ ਮਿੱਤਲ, ਸਰਪੰਚ ਚਰਨਜੀਤ ਸਿਆਗ, ਰਾਜੇਸ਼ ਨੋਖਵਾਲ, ਹੈਲਥ ਵਰਕਰ ਰਾਜੇਸ਼ ਕੁਮਾਰ, ਰਚਨਾ ਦੇਵੀ, ਮੀਨੂ ਬਾਲਾ, ਪੰਚਾਇਤ ਮੈਂਬਰ ਦਮਨਜੀਤ ਤੇ ਵਰਿੰਦਰ ਸਿਆਗ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਸ਼ਾਸਨ ਦੇ ਵਿਸ਼ਵਾਸ ਦਿਵਾਉਣ ਉਪਰੰਤ ਕਿਸਾਨਾਂ ਨੇ ਸੜਕ ਜਾਮ ਕਰਨ ਦਾ ਫ਼ੈਸਲਾ ਮੁਲਤਵੀ ਕੀਤਾ ਅਗਲੀ ਖ਼ਬਰ ਕਰਨ ਗਿਲਹੋਤਰਾ ਫਾਊਂਡੇਸ਼ਨ ਵਲੋਂ ਕਰਵਾਈ ਗਈ ਮਾਂ ਦੀ ਪਾਵਨ ਚੌਂਕੀ ’ਚ ਉਮੜਿਆ ਸ਼ਰਧਾ ਦਾ ਸੈਲਾਬ ਪੰਜਾਬੀ ਗਾਇਕ ਰੌਸ਼ਨ ਪ੍ਰਿੰ...
Ad Position 24