ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਵਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਬਲਜਿੰਦਰ ਸਿੰਘ ਦੇ ਸਨਮਾਨ ’ਚ ਸਵਾਗਤੀ ਸਮਾਗਮ
ਫ਼ਾਜ਼ਿਲਕਾ, 15 ਅਕਤੂਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਵਲੋਂ ਵੀਰਵਾਰ ਨੂੰ ਬਾਰ ਰੂਮ ਵਿਖੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਬਲਜਿੰਦਰ ਸਿੰਘ ਦੇ ਸਨਮਾਨ ਵਿਚ ਇਕ ਵਿਸ਼ੇਸ਼ ਸਵਾਗਤੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਪੂਰੀ ਟੀਮ ਵਲੋਂ ਜ਼ਿਲ੍ਹਾ ’ਤੇ ਸੈਸ਼ਨ ਜੱਜ ਬਲਜਿੰਦਰ ਸਿੰਘ ਅਤੇ ਹਾਜ਼ਰ ਨਿਆਇਕ ਅਧਿਕਾਰੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਸ
ਸਮਾਗਮ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਬਲਜਿੰਦਰ ਸਿੰਘ ਨੂੰ ਸਨਮਾਨ ਚਿੰਨ੍ਹ ਭੇਟ ਕਰਦੇ ਹੋਏ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸਿਧਾਰਥ ਖੁਰਾਨਾ, ਸਕੱਤਰ ਗੁਰਸੇਵਕ ਸਿੰਘ ਸੰਧੂ ਅਤੇ ਬਾਰ ਐਸੋਸੀਏਸ਼ਨ ਦੇ ਹੋਰ ਅਹੁਦੇਦਾਰ। ਅਜੀਤ ਤਸਵੀਰ
16-10-2026
ਫ਼ਾਜ਼ਿਲਕਾ, 15 ਅਕਤੂਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਵਲੋਂ ਵੀਰਵਾਰ ਨੂੰ ਬਾਰ ਰੂਮ ਵਿਖੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਬਲਜਿੰਦਰ ਸਿੰਘ ਦੇ ਸਨਮਾਨ ਵਿਚ ਇਕ ਵਿਸ਼ੇਸ਼ ਸਵਾਗਤੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਪੂਰੀ ਟੀਮ ਵਲੋਂ ਜ਼ਿਲ੍ਹਾ ’ਤੇ ਸੈਸ਼ਨ ਜੱਜ ਬਲਜਿੰਦਰ ਸਿੰਘ ਅਤੇ ਹਾਜ਼ਰ ਨਿਆਇਕ ਅਧਿਕਾਰੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਬਾਰ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਨੂੰ ਗੁਲਦਸਤੇ ਭੇਟ ਕਰਕੇ ਜੀ ਆਇਆਂ ਨੂੰ ਕਿਹਾ ਗਿਆ। ਸਮਾਗਮ ਦੇ ਮੰਚ ਦਾ ਸੰਚਾਲਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਕੱਤਰ ਐਡਵੋਕੇਟ ਗੁਰਸੇਵਕ ਸਿੰਘ ਸੰਧੂ ਨੇ ਕੀਤਾ। ਇਸ ਮੌਕੇ ਐਡਵੋਕੇਟ ਅਨਿਲ ਕੁਮਾਰ ਜੈਨ, ਐਡਵੋਕੇਟ ਰਾਜਿੰਦਰ ਪਾਲ ਚੁਚਰਾ, ਐਡਵੋਕੇਟ ਮਹਿੰਦਰ ਲੂਣਾ, ਐਡਵੋਕੇਟ ਰਿਤੇਸ਼ ਗਗਨੇਜਾ, ਐਡਵੋਕੇਟ ਕਾਮੇਸ਼ਵਰ ਗੁੰਬਰ, ਐਡਵੋਕੇਟ ਸੰਜੀਵ ਕੰਬੋਜ, ਐਡਵੋਕੇਟ ਰਵਜੀਤ ਸੰਧੂ ਤੇ ਜਲਾਲਾਬਾਦ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸੁਸ਼ੀਲ ਕੁੱਕੜ ਨੇ ਆਪਣੇ ਸੰਬੋਧਨ ਰਾਹੀਂ ਜ਼ਿਲ੍ਹਾ ਤੇ ਸੈਸ਼ਨ ਜੱਜ ਬਲਜਿੰਦਰ ਸਿੰਘ ਦਾ ਸਵਾਗਤ ਕੀਤਾ। ਇਸ ਦੌਰਾਨ ਜ਼ਿਲ੍ਹਾ ’ਤੇ ਸੈਸ਼ਨ ਜੱਜ ਬਲਜਿੰਦਰ ਸਿੰਘ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਆਯੋਜਿਤ ਇਸ ਸਵਾਗਤੀ ਸਮਾਗਮ ਲਈ ਧੰਨਵਾਦ ਪ੍ਰਗਟਾਇਆ। ਸਮਾਗਮ ਦੇ ਅੰਤ ਵਿਚ ਜ਼ਿਲ੍ਹਾ ਬਾਰ ਐਸੋਸੀ ਏਸ਼ਨ ਦੇ ਪ੍ਰਧਾਨ ਐਡਵੋਕੇਟ ਸਿਧਾਰਥ ਖੁਰਾਨਾ ਅਤੇ ਸਮੁੱਚੀ ਟੀਮ ਵਲੋਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਬਲਜਿੰਦਰ ਸਿੰਘ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਪ੍ਰਧਾਨ ਸਿਧਾਰਥ ਖੁਰਾਨਾ ਨੇ ਬਾਰ ਰੂਮ ਵਿਖੇ ਪਹੁੰਚਣ ’ਤੇ ਜ਼ਿਲ੍ਹਾ ’ਤੇ ਸੈਸ਼ਨ ਜੱਜ ਅਤੇ ਸਮੂਹ ਨਿਆਇਕ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਐਡਵੋਕੇਟ ਸ਼ੁੱਭ ਸ਼ਰਮਾ, ਮਹਿਲਾ ਮੀਤ ਪ੍ਰਧਾਨ ਐਡਵੋਕੇਟ ਰਮਨਦੀਪ ਕੌਰ ਸਿੱਧੂ, ਸਕੱਤਰ ਐਡਵੋਕੇਟ ਗੁਰਸੇਵਕ ਸਿੰਘ ਸੰਧੂ, ਸੰਯੁਕਤ ਸਕੱਤਰ ਐਡਵੋਕੇਟ ਸੋਨੀਆ ਖੋਖਰ, ਖ਼ਜ਼ਾਨਚੀ ਐਡਵੋਕੇਟ ਜੈਪਾਲ ਸੁਥੋੜ, ਸੰਯੁਕਤ ਸਕੱਤਰ-ਕਮ-ਲਾਇਬ੍ਰੇਰੀਅਨ ਇੰਚਾਰਜ, ਐਡਵੋਕੇਟ ਰਾਗਿਣੀ ਤ੍ਰਿਪਾਠੀ ਸਮੇਤ ਭਾਰੀ ਗਿਣਤੀ ਵਿਚ ਵਕੀਲ ਹਾਜ਼ਰ ਸਨ।