16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਅਬੋਹਰ ’ਚ ਪੰਜਾਬ ਬੰਦ ਦਾ ਰਿਹਾ ਭਰਵਾਂ ਅਸਰ

ਅਬੋਹਰ, (ਵਿਵੇਕ ਹੂੜੀਆ)- ਪਰਵਿੰਦਰ ਸਿੰਘ ਝੋਟਾ ਦੀ ਮੈਡੀਕਲ ਸੰਚਾਲਕ ਵਲੋਂ ਕਤਲ ਕੀਤੇ ਜਾਣ ਦੇ ਵਿਰੋਧ ਵਿਚ ਪੰਜਾਬ ਬੰਦ ਦਾ ਪੂਰਾ ਅਸਰ ਅਬੋਹਰ ਸ਼ਹਿਰ ਵਿਚ ਦੇਖਣ ਨੂੰ ਮਿਲਿਆ। ਬੰਦ ਦੇ ਸੱਦੇ ਕਾਰਨ ਸਵੇਰ ਤੋਂ ਲੈ ਕੇ ਸ਼ਾਮ ਤੱਕ ਸ਼ਹਿਰ ਦੇ ਸਾਰੇ ਬਾਜ਼ਾਰ ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੀ ਜਦਕਿ ਸਿਰਫ਼ ਹਸਪਤਾਲ ਤੇ ਜ਼ਰੂਰੀ ਮੈਡੀਕਲ ਸੇਵਾਵਾਂ ਹੀ ਚਾਲੂ ਰਹੀਆਂ।

Ad Position 21
No active advertisement
ਅਜੀਤ ਡੈਸਕ 16-10-2026
ਅਬੋਹਰ, (ਵਿਵੇਕ ਹੂੜੀਆ)- ਪਰਵਿੰਦਰ ਸਿੰਘ ਝੋਟਾ ਦੀ ਮੈਡੀਕਲ ਸੰਚਾਲਕ ਵਲੋਂ ਕਤਲ ਕੀਤੇ ਜਾਣ ਦੇ ਵਿਰੋਧ ਵਿਚ ਪੰਜਾਬ ਬੰਦ ਦਾ ਪੂਰਾ ਅਸਰ ਅਬੋਹਰ ਸ਼ਹਿਰ ਵਿਚ ਦੇਖਣ ਨੂੰ ਮਿਲਿਆ। ਬੰਦ ਦੇ ਸੱਦੇ ਕਾਰਨ ਸਵੇਰ ਤੋਂ ਲੈ ਕੇ ਸ਼ਾਮ ਤੱਕ ਸ਼ਹਿਰ ਦੇ ਸਾਰੇ ਬਾਜ਼ਾਰ ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੀ ਜਦਕਿ ਸਿਰਫ਼ ਹਸਪਤਾਲ ਤੇ ਜ਼ਰੂਰੀ ਮੈਡੀਕਲ ਸੇਵਾਵਾਂ ਹੀ ਚਾਲੂ ਰਹੀਆਂ। ਜਾਣਕਾਰੀ ਅਨੁਸਾਰ ਸ਼ਹਿਰ ਦੇ ਵੱਖ-ਵੱਖ ਕਿਸਾਨ ਸੰਗਠਨਾਂ, ਰਾਜਨੀਤਿਕ ਪਾਰਟੀਆਂ ਤੇ ਇਨਸਾਫ਼ ਪਸੰਦ ਜਥੇਬੰਦੀਆਂ ਨੇ ਮਿਲ ਕੇ ਸ਼ਹਿਰ ਦੇ ਮੇਨ ਚੌਕ (ਬਾਜ਼ਾਰ ਨੰਬਰ 12) ਵਿਖੇ ਧਰਨਾ ਦਿੱਤਾ ਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਡੀ.ਐੱਸ.ਪੀ. ਦੀ ਅਗਵਾਈ ਹੇਠ ਭਾਰੀ ਪੁਲਿਸ ਬਲ ਤਾਇਨਾਤ ਰਿਹਾ। ਪੰਜਾਬ ਬੰਦ ਦੇ ਸੱਦੇ ਨੂੰ ਹੁੰਗਾਰਾ ਦਿੰਦਿਆਂ ਸ਼ਹਿਰ ਦੇ ਸਮੁੱਚੇ ਵਪਾਰੀ ਵਰਗ ਨੇ ਆਪਣੀਆਂ ਦੁਕਾਨਾਂ ਸਵੇਰ ਤੋਂ ਸ਼ਾਮ ਤੱਕ ਬੰਦ ਰੱਖੀਆਂ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਫ਼ਾਜ਼ਿਲਕਾ ’ਚ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਖਾਦਾਂ ਦੀ ਵਿੱਕਰੀ ਸਬੰਧੀ ਖੇਤੀਬਾੜੀ ਵਿਭਾਗ ਵਲੋਂ ਅਚਨਚੇਤ ਚੈਕਿੰਗ, ਦੁਕਾਨਦਾਰਾਂ ਨੂੰ ਹਦਾਇਤਾਂ ਜਾਰੀ
Ad Position 24